Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਸਿੱਧ ਉਦਯੋਗਪਤੀ ਸੁਨੀਤ ਸਿੰਘ ਤੁੱਲੀ ਬਣੇ ਚੀਫ ਖਾਲਸਾ ਦੀਵਾਨ ਦੇ ਮੈਂਬਰ

ਪ੍ਰਸਿੱਧ ਉਦਯੋਗਪਤੀ ਸੁਨੀਤ ਸਿੰਘ ਤੁੱਲੀ ਬਣੇ ਚੀਫ ਖਾਲਸਾ ਦੀਵਾਨ ਦੇ ਮੈਂਬਰ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਵਿਸ਼ਵ ਦੇ ਪ੍ਰਸਿੱਧ ਉਦਯੋਗਪਤੀ ਸੁਨੀਤ ਸਿੰਘ ਤੁੱਲੀ ਅੱਜ ਚੀਫ ਖਾਲਸਾ ਦੀਵਾਨ ਦੇ ਮੁਖ ਦਫਤਰ ਵਿਖੇ ਪੁੱਜੇ ਅਤੇ ਚੀਫ ਖਾਲਸਾ ਦੀਵਾਨ ਦੀ ਮੈਂਬਰਸ਼ਿਪ ਲਈ ਸਾਰੇ ਨਿਯਮ ਅਤੇ ਸ਼ਰਤਾਂ ਪੂਰੀਆਂ ਕਰਦਿਆਂ ਦੀਵਾਨ ਦੀ ਮੈਂਬਰਸ਼ਿਪ ਹਾਸਿਲ ਕੀਤੀ। ਕੈਨੇਡਾ ਵਾਸੀ ਸੁਨੀਤ ਸਿੰਘ ਤੁੱਲੀ ਆਕਾਸ਼ ਟੈਬਲੇਟ ਦੇ ਨਿਰਮਾਤਾ ਹਨ ਅਤੇ ਇਹਨਾਂ ਦੀ ਕੰਪਨੀ ਡੇਟਾ ਵਿੰਡ ਦੇ ਬਣਾਏ ਉਤਪਾਦ ਅਤੇ ਟੈਕਨਾਲਿਜੀਸ ਆਪਣੀ ਉਚ ਪੱਧਰੀ ਕੁਆਲਿਟੀ ਕਰਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਆਪਣਾ ਨਾਂ ਦਰਜ ਕਰਵਾ ਚੁੱਕੇੁ ਹਨ। ਵਰਲਡ ਸਿੱਖ ਐਵਾਰਡ ਵਲੋਂ ਸੁਨੀਤ ਸਿੰਘ ਤੁੱਲੀ “2012 ਦੇ ਬੈਸਟ ਉਦਯੋਗਪਤੀ” ਦਾ ਖਿਤਾਬ ਨਾਲ ਨਿਵਾਜ਼ੇ ਗਏ ਹਨ।

ਚੀਫ ਖਾਲਸਾ ਦੀਵਾਨ ਦੇ ਦਫਤਰ ਪੁੱਜਣ ‘ਤੇ ਉਹਨਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸ: ਚਰਨਜੀਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਾਬਤ ਸੂਰਤ ਸਿੱਖੀ ਸਿਧਾਂਤਾਂ ਦਾ ਪਾਲਣ ਕਰਦਿਆਂ ਤੱਰਕੀਆਂ ਦੀ ਬੁਲੰਦੀਆਂ ਛੂਹਣ ਵਾਲੇ ਅਤੇ ਨੌਜਵਾਨ ਪੀੜੀ ਲਈ ਪ੍ਰੇਰਣਾ ਸਰੋਤ ਸ. ਸੁਨੀਤ ਸਿੰਘ ਤੁੱਲੀ ਦਾ ਵਿਸ਼ਵ ਵਿਚ ਅਜਿਹਾ ਪ੍ਰੋਫੈਸ਼ਨਲ ਰੁਤਬਾ ਹਾਸਿਲ ਕਰਨਾ ਸਮੁੱਚੇ ਸਿੰਖ ਜਗਤ ਲਈ ਬੜੇ ਹੀ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਚੀਫ ਖਾਲਸਾ ਦੀਵਾਨ ਵਲੋਂ 4-6 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਆਯੋਜਿਤ ਹੋਣ ਜਾ ਰਹੀ ਵਰਲਡ ਸਿੱਖ ਐਜੂਕੇਸ਼ਨ ਕਾਨਫਰੰਸ ਵਿਚ ਸੁਨੀਤ ਸਿੰਘ ਤੁੱਲੀ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪੁਹੁੰਚ ਰਹੇ ਹਨ। ਉਹਨਾਂ ਕਿਹਾ ਕਿ ਤਕਨੀਕੀ ਦੁਨੀਆਂ ਵਿਚ ਕ੍ਰਾਂਤੀ ਲਿਆਉਣ ਵਾਲੇ ਸੁਨੀਤ ਤੁੱਲੀ ਵਰਗੀ ਉਘੀਆਂ ਸ਼ਖਸੀਅਤਾਂ ਦਾ ਚੀਫ ਖਾਲਸਾ ਦੀਵਾਨ ਵਿਚ ਸ਼ਾਮਲ ਹੋਣਾ ਬਹੁਤ ਮਾਣ ਵਾਲੀ ਗੱਲ ਹੈ।

ਸੁਨੀਤ ਸਿੰਘ ਤੁੱਲੀ ਦੇ ਚੀਫ ਖਾਲਸਾ ਦੀਵਾਨ ਮੈਂਬਰ ਬਣਨ 'ਤੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਚੀਫ ਖ਼ਾਲਸਾ ਦੀਵਾਨ ਦੇ ਅਹੁਦੇਦਾਰ
ਸੁਨੀਤ ਸਿੰਘ ਤੁੱਲੀ ਦੇ ਚੀਫ ਖਾਲਸਾ ਦੀਵਾਨ ਮੈਂਬਰ ਬਣਨ ‘ਤੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਚੀਫ ਖ਼ਾਲਸਾ ਦੀਵਾਨ ਦੇ ਅਹੁਦੇਦਾਰ

ਉਹਨਾਂ ਦੱਸਿਆ ਕਿ 2014 ਵਿਚ ਤਰਨਤਾਰਨ ਵਿਖੇ ਹੋਈ ਐਜੂਕੇਸ਼ਨ ਕਾਨਫਰੰਸ ਵੇਲੇ ਸੁਨੀਤ ਸਿੰਘ ਤੁੱਲੀ ਵਲੋਂ ਚੀਫ ਖਾਲਸਾ ਦੀਵਾਨ ਨੂੰ ਕੈਨੇਡਾ ਵਿਚ ਕਾਨਫਰੰਸ ਕਰਵਾਉਣ ਦੀ ਤਜਵੀਜ਼ ਰੱਖੀ ਗਈ ਸੀ ਜਿਹੜੀ ਕਿ ਚੀਫ ਖਾਲਸਾ ਦੀਵਾਨ ਵਲੋਂ ਪ੍ਰਵਾਨ ਕਰ ਲਈ ਗਈ ਸੀ ਅਤੇ ਵਿਚਾਰ ਵਟਾਂਦਰੇ ਮਗਰੋਂ 2018 ਵਿਚ ਚੀਫ ਖਾਲਸਾ ਦੀਵਾਨ ਵਲੋਂ ਵਿਸ਼ਵ ਸਿੱਖ ਕਾਨਫਰੰਸ ਕੈਨੇਡਾ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਉਹਨਾਂ ਆਸ ਕੀਤੀ ਕਿ 2018 ਵਿਚ ਸੁਨੀਤ ਸਿੰਘ ਤੁੱਲੀ ਦੇ ਸਹਿਯੋਗ ਨਾਲ ਕੈਨੇਡਾ ਵਿਖੇ ਹੋਣ ਜਾ ਰਹੀ ਵਰਲਡ ਸਿੱਖ ਐਜੂਕੇਸ਼ਨ ਕਾਨਫਰੰਸ ਦੁਆਰਾ ਚੀਫ ਖਾਲਸਾ ਦੀਵਾਨ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖ ਭਾਈਚਾਰੇ ਨੂੰ ਜੋੜਨ ਵਿਚ ਸਫਲ ਰਹੇਗਾ।

ਸੁਨੀਤ ਸਿੰਘ ਤੁੱਲੀ ਨੂੰ ਚੀਫ ਖਾਲਸਾ ਦੀਵਾਨ ਵਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਤ ਪ੍ਰਧਾਨ ਸ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਣਾ, ਸ. ਹਰਮਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਇਬਾਦਤ ਸਿੰਘ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਕੁਲਜੀਤ ਸਿੰਘ ਸਿੰਘ ਬ੍ਰਦਰਜ, ਇਜੀ: ਜਸਪਾਲ ਸਿੰਘ, ਡਾ. ਧਰਮਵੀਰ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: