Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਜੇਲ ਵਿੱਚ ਅੱਜ ਭੇਜਣ ਦੀ ਸੰਭਾਵਨਾ

ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਜੇਲ ਵਿੱਚ ਅੱਜ ਭੇਜਣ ਦੀ ਸੰਭਾਵਨਾ

ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ( ਫਾਈਲ ਫੋਟੋ)
ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ( ਫਾਈਲ ਫੋਟੋ)

ਅੰਮਿ੍ਤਸਰ (11 ਜੂਨ , 2015): ਸਿੱਖ ਰਾਜਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ  ਸ਼ੁੱਕਰਵਾਰ ਨੂੰ ਅੰਮਿ੍ਤਸਰ ਦੀ ਕੇਂਦਰੀ ਜੇਲ੍ਹ ਭੇਜਿਆ ਜਾ ਸਕਦਾ ਹੈ ।ਉਹ ਉਮਟ ਕੈਦ ਦੀ ਸਜ਼ਾ ਭੁਗਤ ਰਹੇ ਹਨ ਅਤੇ ਪਿੱਛਲੇ ਲੰਮੇ ਸਮੇਂ ਤੋਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇਬੈਠੇ ਬਾਪੂ ਸੂਰਤ ਸਿੰਘ ਅਤੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਦੇ ਯਤਨਾ ਸਦਕਾ ਉਨ੍ਹਾਂ ਦੀ ਪੰਜਾਬ ਵਿੱਚ ਜੇਲ ਬਦਲੀ ਹੋਣ ਜਾ ਰਹੀ ਹੈ।

ਪ੍ਰੋ: ਭੁੱਲਰ ਦੇ ਅੰਮਿ੍ਤਸਰ ਜੇਲ੍ਹ ਪਹੁੰਚਣ ਦੀ ਇਤਲਾਹ ਜੇਲ੍ਹ ਪ੍ਰਸ਼ਾਸਨ ਨੂੰ ਮਿਲਣ ਉਪਰੰਤ ਜੇਲ੍ਹ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਜਾਣਕਾਰੀ ਅਨੁਸਾਰ ਪ੍ਰੋ: ਭੁੱਲਰ ਨੂੰ ਅੰਮਿ੍ਤਸਰ ਦੀ ਕੇਂਦਰੀ ਜੇਲ੍ਹ ‘ਚ 14 ਚੱਕੀਆਂ ‘ਚ ਰੱਖਣ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ । ਇਸ ਦੇ ਲਈ ਉੱਥੇ ਰਹਿੰਦੀ ਨਿੱਕੀ ਮੋਟੀ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਗਿਆ ਹੈ ।

ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਸਾਰਾ ਦਿਨ ਦਿੱਲੀ ਵਿਖੇ ਮੈਡੀਕਲ ਜਾਂਚ ਹੁੰਦੀ ਰਹੀ । ਸਿਹਤ ਸਬੰਧੀ ਸਾਰੀਆਂ ਰਿਪੋਰਟਾਂ ਮਿਲਣ ਉਪਰੰਤ ਪ੍ਰੋ: ਭੁੱਲਰ ਨੂੰ ਸ਼ੁੱਕਰਵਾਰ ਨੂੰ ਕਿਸੇ ਵੀ ਸਮੇਂ ਅੰਮਿ੍ਤਸਰ ਜੇਲ੍ਹ ‘ਚ ਲਿਆਂਦਾ ਜਾ ਸਕਦਾ ਹੈ ।

ਜੇਲ੍ਹ ਸੁਪਰਡੈਂਟ ਸ੍ਰੀ ਆਰ. ਕੇ. ਸ਼ਰਮਾ ਨੇ ਦੱਸਿਆ ਕਿ ਪ੍ਰੋ: ਭੁੱਲਰ ਨੂੰ ਅੰਮਿ੍ਤਸਰ ਜੇਲ੍ਹ ‘ਚ ਤਬਦੀਲ ਕਰਨ ਸਬੰਧੀ ਉਨ੍ਹਾਂ ਕੋਲ ਸੂਚਨਾ ਪਹੁੰਚ ਗਈ ਹੈ ਪਰ ਪ੍ਰੋ: ਭੁੱਲਰ ਨੂੰ ਇਥੇ ਕਦੋਂ ਲਿਆਂਦਾ ਜਾਵੇਗਾ ਇਸ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ । ਪ੍ਰੋ: ਭੁੱਲਰ ਨੂੰ ਰੱਖਣ ਸਬੰਧੀ ਜੇਲ੍ਹ ਵਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਪੁੱਛੇ ਜਾਣ ‘ਤੇ ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਪ੍ਰੋ: ਭੁੱਲਰ ਦੀ ਮਾਨਸਿਕ ਹਾਲਤ ਠੀਕ ਨਹੀਂ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਉਨ੍ਹਾਂ ਦੇ ਅੰਮਿ੍ਤਸਰ ਜੇਲ੍ਹ ਵਿਖੇ ਪਹੁੰਚਣ ‘ਤੇ ਉਨ੍ਹਾਂ ਨਾਲ ਆਉਣ ਵਾਲੀਆਂ ਸਿਹਤ ਰਿਪੋਰਟਾਂ ਅਨੁਸਾਰ ਉਨ੍ਹਾਂ ਨੂੰ ਜੇਲ੍ਹ ਦੀ ਵਾਰਡ ‘ਚ ਜਾਂ ਸਰਕਾਰੀ ਹਸਪਤਾਲ ‘ਚ ਰੱਖਣ ਸਬੰਧੀ ਸਿਹਤ ਟੀਮ ਨਾਲ ਵਿਚਾਰ-ਵਿਟਾਂਦਰਾ ਕਰਨ ਉਪਰੰਤ ਹੀ ਫ਼ੈਸਲਾ ਕੀਤਾ ਜਾਵੇਗਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: