Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ: ਭੁੱਲਰ ਨੂੰ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕਰਨ ‘ਤੇ ਕੋਈ ਇਤਰਾਜ਼ ਨਹੀ: ਕੇਜਰੀਵਾਲ

ਪ੍ਰੋ: ਭੁੱਲਰ ਨੂੰ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕਰਨ ‘ਤੇ ਕੋਈ ਇਤਰਾਜ਼ ਨਹੀ: ਕੇਜਰੀਵਾਲ

ਪ੍ਰ; ਦਵਿੰਦਰਪਾਲ ਸਿੰਘ ਭੁੱਲਰ ( ਫਾਈਲ ਫੋਟੋ
ਪ੍ਰ; ਦਵਿੰਦਰਪਾਲ ਸਿੰਘ ਭੁੱਲਰ ( ਫਾਈਲ ਫੋਟੋ

ਚੰਡੀਗੜ੍ਹ (6 ਜੂਨ, 2015): ਦਿੱਲੀ ਦੀ ਤਿਹਾੜ ਜੇਲ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਰਾਜਸੀ ਕੈਦੀ ਪ੍ਰ; ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿੱਚ ਤਬਦੀਲੀ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿਮਘ ਬਾਦਲ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰੋ: ਭੁੱਲਰ ਦੀ ਜੇਲ ਤਬਦੀਲੀ ਬਾਰੇ ਕੋਈ ਇਤਰਾਜ਼ ਨਹੀਂ।

ਸੂਤਰਾਂ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਹੈ ਕਿ ਪ੍ਰੋ: ਭੁੱਲਰ ਨੂੰ ਤਿਹਾੜ ਜੇਲ੍ਹ ਤੋਂ ਅੰਮਿ੍ਤਸਰ ਜੇਲ੍ਹ ਭੇਜਣ ਬਾਰੇ ਉਨ੍ਹਾਂ ਨੂੰ ਕੋਈ ਉਜ਼ਰ ਨਹੀਂ ਹੈ, ਜਦੋਂਕਿ  ਬਾਦਲ ਵੱਲੋਂ  ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਬਾਰੇ ਫ਼ੈਸਲਾ ਲਵੇਗੀ ।

ਸਿਆਸੀ ਮਾਹਿਰ ਇਸ ਪਿੱਛੇ ਸਿਆਸਤ ਨੂੰ ਜ਼ਿਆਦਾ ਭਾਰੂ ਮੰਨ ਰਹੇ ਹਨ ਕਿ ਆਮ ਆਦਮੀ ਪਾਰਟੀ ਮੁਖੀ ਕੇਜਰੀਵਾਲ ਵੱਲੋਂ ਗੇਂਦ ਬਾਦਲ ਸਰਕਾਰ ਦੇ ਪਾਲੇ ‘ਚ ਸੁੱਟ ਦਿੱਤੀ ਹੈ, ਕਿਉਂਕਿ ਜੇਕਰ ਉਹ ਪ੍ਰੋ: ਭੁੱਲਰ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਤੋਂ ਇਨਕਾਰ ਕਰਦੇ ਹਨ ਤਾਂ ਗਰਮ ਿਖ਼ਆਲੀ ਸਿੱਖਾਂ ਦੇ ਪ੍ਰਤੀਕਰਮ ਦਾ ਖ਼ਦਸ਼ਾ ਹੈ ਅਤੇ ਜੇਕਰ ਹਾਂ ਕਰਦੇ ਹਨ ਤਾਂ ਹਿੰਦੂ ਵੋਟਾਂ ਅਤੇ ਭਾਈਵਾਲ ਪਾਰਟੀ ਭਾਜਪਾ ਦੀ ਨਾਰਾਜ਼ਗੀ ਦਾ ਡਰ ਹੈ, ਜਦਕਿ ਕੇਜਰੀਵਾਲ ਆ ਰਹੀਆਂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿੱਖਾਂ ਦੇ ਹਰ ਇਕ ਤਬਕੇ ਨੂੰ ਨਾਲ ਜੋੜਨ ਦੀ ਜੁਗਤ ‘ਚ ਹਨ ।

ਪ੍ਰੋ: ਭੁੱਲਰ ਨੂੰ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕਰਨ ਦੇ ਵਿਰੋਧ ਵਿੱਚ ਮਨਿੰਦਰਜੀਤ ਬਿੱਟਾ ਨੇ ਕਿਹਾ ਹੈ ਕਿ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਕਿਹਾ ਹੈ ਕਿ ਪ੍ਰੋ: ਭੁੱਲਰ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਅਮਨ ਕਾਨੂੰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਸਰਵਉੱਚ ਅਦਾਲਤ 18 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਲੀ ਅਰਜ਼ੀ ਉੱਤੇ ਸੁਣਵਾਈ ਕਰੇਗੀ।
ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰ ਦਿੱਤਾ ਹੈ। ਜਾਰੀ ਦਸਤਾਵੇਜ਼ਾਂ ਮੁਤਾਬਕ, ਜਿੱਥੇ 20 ਸਾਲ ਤੋਂ ਘੱਟ ਸਜ਼ਾ ਵਾਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: