Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋਫੈਸਰ ਰਾਓ ਨੇ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪਹੁੰਚ ਕੇ ਦਿੱਤੀ ਨਸੀਹਤ

ਪ੍ਰੋਫੈਸਰ ਰਾਓ ਨੇ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪਹੁੰਚ ਕੇ ਦਿੱਤੀ ਨਸੀਹਤ

ਮਾਨਸਾ: ਪਹਿਲਾਂ ਪੰਜਾਬੀ ਭਾਸ਼ਾ ਦੇ ਹੱਕ ਵਿਚ ਅਵਾਜ਼ ਚੁੱਕਣ ਅਤੇ ਹੁਣ ਮਾੜੀ ਪੰਜਾਬੀ ਗਾਇਕੀ ਖਿਲਾਫ ਬੋਲਣ ਨਾਲ ਸੁਰਖੀਆਂ ਵਿਚ ਆਏ ਪ੍ਰੋਫੈਸਰ ਪੰਡਿਤ ਰਾਓ ਧਰੇਨਾਵਰ ਨੇ ਮਾਨਸਾ ਨਜ਼ਦੀਕ ਗਾਇਕ ਸਿੱਧੂ ਮੂਸੇਵਾਲੇ ਨੂੰ ਨਸੀਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਪ੍ਰੋਫੈਸਰ ਰਾਓ ਕੱਲ੍ਹ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲੇ ਦੇ ਪਿੰਡ ਪਹੁੰਚੇ ਤੇ ਉਸਨੂੰ ਨਸ਼ੇ ਅਤੇ ਅਸਲੇ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਗੁਰੇਜ਼ ਕਰਨ ਲਈ ਕਿਹਾ।

ਪ੍ਰੋਫੈਸਰ ਰਾਓ ਨੇ ਇਸ ਮਸਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਲੋਕ ਹਿੱਤ ਅਪੀਲ (ਪੀ.ਆਈ.ਐਲ) ਵੀ ਦਰਜ ਕੀਤੀ ਹੋਈ ਹੈ। ਭਾਵੇਂ ਕਿ ਸਿੱਧੂ ਮੂਸੇਵਾਲਾ ਆਪਣੇ ਘਰ ਨਹੀਂ ਸੀ, ਪਰ ਜਾਣਕਾਰੀ ਅਨੁਸਾਰ ਪ੍ਰੋਫੈਸਰ ਨੇ ਉਸ ਦੇ ਮਾਤਾ ਨਾਲ ਮੁਲਾਕਾਤ ਕੀਤੀ ਜਿਹਨਾਂ ਨੇ ਪ੍ਰੋਫੈਸਰ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ। ਪ੍ਰੋਫੈਸਰ ਵਲੋਂ ਉਹਨਾਂ ਨੂੰ ਸ਼ਾਲ ਭੇਂਟ ਕੀਤੀ ਗਈ।

ਪ੍ਰੋਫੈਸਰ ਰਾਓ ਨੇ ਕਿਹਾ ਕਿ ਉਹ ਇਸ ਤਰ੍ਹਾਂ ਹਰ ਉਸ ਗਾਇਕ ਨਾਲ ਮੁਲਾਕਾਤ ਕਰਨਗੇ ਜੋ ਸਮਾਜ ਨੂੰ ਨਸ਼ੇ ਵੱਲ ਤੋਰਨ ਵਾਲੇ ਗੀਤ ਗਾਉਣੇ ਛੱਡ ਦੇਣਗੇ। ਉਹਨਾਂ ਕਿਹਾ ਕਿ ਡੀਜੀਪੀ ਸੁਰੇਸ਼ ਅਰੋੜਾ ਨੇ ਐਸ.ਐਸ.ਪੀ ਅਹੁਦੇ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਆਪਣੇ ਇਲਾਕੇ ਦੇ ਗਾਇਕਾਂ ਅਤੇ ਗੀਤਕਾਰਾਂ ਨੂੰ ਮਿਲ ਕੇ ਮਾੜੇ ਗੀਤ ਗਾਉਣੇ ਬੰਦ ਕਰਨ ਲਈ ਮਨਾਉਣ।

ਇਸ ਤੋਂ ਬਾਅਦ ਪੰਡਿਤ ਰਾਓ ਨੇ ਮਾਨਸਾ ਦੇ ਐਸ.ਐਸ.ਪੀ ਦਫਤਰ ਵਿਚ ਗਾਇਕਾਂ, ਗੀਤਕਾਰਾਂ ਅਤੇ ਰਿਕਾਰਡਿੰਗ ਕੰਪਨੀਆਂ ਦੇ ਨੁਮਾਂਇੰਦਿਆਂ ਦੀ ਇਕ ਮੀਟਿੰਗ ਵਿਚ ਸ਼ਮੂਲੀਅਤ ਕੀਤੀ।

ਜਿਕਰਯੋਗ ਹੈ ਕਿ ਇਹ ਗੱਲ ਪੰਜਾਬ ਦੇ ਬੌਧਿਕ ਵਰਗਾਂ ਅਤੇ ਆਮ ਸਮਾਜ ਵਿਚ ਆਮ ਪ੍ਰਚਲਿਤ ਹੈ ਕਿ ਅੱਜ ਜਿਸ ਨੀਵੇਂ ਦਰਜੇ ‘ਤੇ ਪੰਜਾਬੀ ਗਾਇਕੀ ਪਹੁੰਚੀ ਹੈ ਉਸ ਨੂੰ ਇੱਥੇ ਪਹੁੰਚਾਉਣ ਵਿਚ ਪੰਜਾਬ ਪੁਲਿਸ ਨੇ ਸਰਕਾਰੀ ਅਜੈਂਸੀਆਂ ਦੀਆਂ ਹਦਾਇਤਾਂ ‘ਤੇ ਮੁੱਖ ਭੂਮਿਕਾ ਨਿਭਾਈ ਸੀ। ਇਸ ਦੀ ਮੁੱਖ ਵਜ੍ਹਾ ਪੰਜਾਬ ਵਿਚ ਜੁਝਾਰੂਵਾਦ ਦੇ ਦੌਰ ਦੌਰਾਨ ਨੌਜਵਾਨਾਂ ਨੂੰ ਸਿੱਖੀ ਦੀਆਂ ਸਿਧਾਂਤਿਕ ਕਦਰਾਂ ਕੀਮਤਾਂ ਤੋਂ ਦੂਰ ਕਰਕੇ ਨਸ਼ੇ ਅਤੇ ਹੋਰ ਸਮਾਜਿਕ ਅਲਾਮਤਾਂ ਵੱਲ ਤੋਰਨਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: