Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਂ ਪਿਆਰਿਆਂ ਨੂੰ ਫੈਸਲਾ ਵਾਪਸ ਲੈਣਾ ਲਈ ਮਨਾਉਣ ਦਾ ਯਤਨ, ਪਿਆਰਿਆਂ ਨੇ ਕੀਤਾ ਇਨਕਾਰ

ਪੰਜਾਂ ਪਿਆਰਿਆਂ ਨੂੰ ਫੈਸਲਾ ਵਾਪਸ ਲੈਣਾ ਲਈ ਮਨਾਉਣ ਦਾ ਯਤਨ, ਪਿਆਰਿਆਂ ਨੇ ਕੀਤਾ ਇਨਕਾਰ

ਪੰਜ ਪਿਆਰਿਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ: ਮੱਕੜ

ਅੰਮ੍ਰਿਤਸਰ (30 ਦਸੰਬਰ, 2015): ਅੱਜ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ( ਗਰੇਵਾਲ) ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਮੀਟਿੰਗ ਕਰਕੇ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਹੁਕਮ ਵਾਪਸ ਲੈਣਾ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਂ ਪਿਆਰਿਆਂ ਨੇ ਹੁਕਮ ਵਾਪਸ ਲੈਣਾ ਤੋਂ ਇਨਕਾਰ ਕਰ ਦਿੱਤਾ।

ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)
ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)

ਪੰਜਾਂ ਪਿਆਰਿਆਂ ਨੇ ਕਿਹਾ ਕਿ ਉਹ ਆਪਣੇ ਫੈਸਲੇ ‘ਤੇ ਅਟੱਲ ਹਨ ਅਤੇ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਵਾਲ ਹੁਕਮਨਾਮਾ ਵਾਪਸ ਨਹੀਂ ਲੈਣਗੇ। ਪੰਜਾਂ ਪਿਆਰਿਆਂ ਵੱਲੋਂ ਆਪਣੇ ਫੈਸਲੇ ‘ਤੇ ਦ੍ਰਿੜ ਰਹਿਣ ਕਾਰਣ ਮਾਮਲੇ ‘ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਮੇਟੀ ਨੇ ਹੰਗਾਮੀ ਮੀਟਿੰਗ 1 ਜਨਵਰੀ ਨੂੰ ਬਲਾ ਲਈ ਹੈ।

ਉਧਰ, ਸ਼ੋਮਣੀ ਕਮੇਟੀ ਨੇ ਇਸ ਬਾਰੇ ਵਿਚਾਰ ਕਰਨ ਲਈ ਇੱਕ ਜਨਵਰੀ ਨੂੰ ਕਾਰਜਕਾਰਨੀ ਦੀ ਮੀਟਿੰਗ ਬੁਲਾ ਲਈ ਹੈ।ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਪੰਜ ਪਿਆਰਿਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ।

ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਨੂੰ ਹੁਕਮ ਕੀਤੇ ਗਏ ਸਨ , ਕਿ ਜੇਕਰ ਕਮੇਟੀ ਜਥੇਦਾਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਤਾਂ ਉਹ 2 ਜਨਵਰੀ ਨੂੰ ਹੋਰ ਸਖ਼ਤ ਫੈਂਸਲਾ ਲੈ ਸਕਦੇ ਹਨ।

ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨੇ ਦਸ਼ਮੇਸ਼ ਪਿਤਾਗੁਰੁ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਵਾਲੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਮਾਫੀਨਾਮਾ ਜਾਰੀ ਕਰਨ ਕਰਕੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਦੂਜੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਵਾਸਤੇ ਤਲਬ ਕਰ ਲਿਆ ਸੀ।

ਗਿਆਨੀ ਗੁਰਬਚਨ ਸਿੰਘ ਅਤੇ ਦੂਜੇ ਸਬੰਧਿਤ ਜੱਥੇਦਾਰ ਮਿੱਥੇ ਸਮੇਂ ‘ਤੇ ਅਕਾਲ ਤਖਤ ਸਾਹਿਬ ‘ਤੇ ਪੰਜਾਂ ਪਿਆਰਿਆਂ ਦੇ ਸਨਮੁੱਖ ਹਾਜ਼ਰ ਨਹੀਂ ਸਨ ਹੋਏ। ਜਿਸ ਕਰਕੇ ਪੰਜਾਂ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: