Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹੰਮਦ ਸਦੀਕ ਦੀ ਵਿਧਾਨ ਸਭਾ ਦੀ ਮੈਂਬਰੀ ਕੀਤੀ ਰੱਦ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹੰਮਦ ਸਦੀਕ ਦੀ ਵਿਧਾਨ ਸਭਾ ਦੀ ਮੈਂਬਰੀ ਕੀਤੀ ਰੱਦ

ਚੰਡੀਗੜ੍ਹ (7 ਅਪਰੈਲ, 2015): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਕਾਂਗਰਸ ਪਾਰਟੀ ਦੇ ਭਦੌੜ ਹਲਕੇ ਤੋਂ ਵਿਧਾਇਕ ਮੁਹੰਮਦ ਸਦੀਕ ਦੀ ਮੈਂਬਰੀ ਖਾਰਜ ਕਰ ਦਿੱਤੀ। ਇਸ ਨਾਲ 117 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਦੀ ਗਿਣਤੀ ਘਟ ਕੇ 42 ਰਹਿ ਗਈ ਹੈ।

ਮੁਹੰਮਦ ਸਦੀਕ ਅਤੇ ਦਰਬਾਰਾ ਸਿੰਘ (ਫਾਈਲ ਫੋਟੋ)
ਮੁਹੰਮਦ ਸਦੀਕ ਅਤੇ ਦਰਬਾਰਾ ਸਿੰਘ (ਫਾਈਲ ਫੋਟੋ)

ਅਦਾਲਤ ਨੇ ਫੈਸਲਾ ਇਸ ਗੱਲ ਨੂੰ ਆਧਾਰ ਬਣਾ ਕੇ ਕੀਤਾ ਕਿ ਸਦੀਕ ਮੁਸਲਿਮ ਹੋਣ ਦੇ ਨਾਤੇ ਅਨੁਸੂਚਿਤ ਜਾਤੀਆਂ ਦੇ ਹੱਕ ਲੈਣ ਦਾ ਪਾਤਰ ਨਹੀਂ ਹੈ। ਸਦੀਕ ਨੇ 2012 ਦੀ ਵਿਧਾਨ ਸਭਾ ਚੋਣ ਭਦੌੜ ਰਾਖਵੇਂ ਹਲਕੇ ਤੋਂ ਲੜੀ ਸੀ ਅਤੇ ਉਨ੍ਹਾਂ ਬਾਦਲ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ 7000 ਤੋਂ ਵੱਧ ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।

ਬਾਦਲ ਦਲ ਦੇ ਉਮੀਦਵਾਰ ਨੇ ਥੋੜ੍ਹੀ ਦੇਰ ਬਾਅਦ ਹੀ ਮੁਹੰਮਦ ਸਦੀਕ ਦੀ ਚੋਣ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਇਸ ਮੁਤੱਲਕ ਪੰਜ ਮੱੁਦੇ ਤੈਅ ਕੀਤੇ ਸਨ। ਇਸ ਵਿੱਚ ਇਹ ਵੀ ਸ਼ਾਮਲ ਸੀ ਕਿ ਮੁਸਲਿਮ
ਹੋਣ ਦੇ ਨਾਤੇ ਮੁਹੰਮਦ ਸਦੀਕ ਨੂੰ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਹਲਕੇ ਤੋਂ ਚੋਣ ਲੜਨ ਦਾ ਹੱਕ ਨਹੀਂ ਸੀ।

ਦਰਬਾਰਾ ਸਿੰਘ ਗੁਰੂ ਨੇ ਦਲੀਲ ਦਿੱਤੀ ਸੀ ਕਿ ਇਕ ਅਜਿਹਾ ਉਮੀਦਵਾਰ ਜੋ ਹਿੰਦੂ, ਸਿੱਖ ਜਾਂ ਬੱੁਧ ਮੱਤ ਨਾਲ ਸਬੰਧਤ ਨਹੀਂ ਹੈ, ਉਹ ਰਾਖਵੇਂ ਕੋਟੇ ਦੇ ਲਾਭ ਲੈਣ ਦਾ ਦਾਅਵਾ ਨਹੀਂ ਕਰ ਸਕਦਾ। ਦੂਜੇ ਬੰਨ੍ਹੇ ਸਦੀਕ ਨੇ ਦਾਅਵਾ ਕੀਤਾ ਸੀ ਕਿ ਉਹ ਸਿੱਖ ਧਰਮ ਦਾ ਅਨੁਯਾਈ ਹੈ। ਉਨ੍ਹਾਂ ਕਿਹਾ ਸੀ ਕਿ ਭਾਵੇਂ ਉਨ੍ਹਾਂ ਦੀ ਮਾਂ ਮੁਸਲਮਾਨ ਸੀ ਪਰ ਉਨ੍ਹਾਂ ਕਦੇ ਵੀ ਇਸਲਾਮ ਦੀ ਪਾਲਣਾ ਨਹੀਂ ਕੀਤੀ ਸੀ ਸਗੋਂ ਉਹ ਹਮੇਸ਼ਾ ਸਿੱਖ ਧਰਮ ਨੂੰ ਮੰਨਦਾ ਰਿਹਾ ਜਿਸ ਕਰਕੇ ਉਹ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ।

ਦੋਵਾਂ ਧਿਰਾਂ ਦੀਆਂ ਦਲੀਲਾਂ ਤੇ ਸਬੂਤਾਂ ਦੀ ਸੁਣਵਾਈ ਤੋਂ ਬਾਅਦ ਜਸਟਿਸ ਸਾਂਘੀ ਨੇ ਲੰਘੀ 21 ਜਨਵਰੀ ਨੂੰ ਆਪਣਾ ਫੈਸਲਾ ਰਾਖਵਾਂ ਕਰ ਲਿਆ ਸੀ। ਅੱਜ ਉਨ੍ਹਾਂ ਪਟੀਸ਼ਨ ਪ੍ਰਵਾਨ ਕਰਦਿਆਂ ਆਖਿਆ ਕਿ ਸਦੀਕ ਮੁਸਲਿਮ ਹੋਣ ਦੇ ਨਾਤੇ ਰਾਖਵੇਂ ਹਲਕੇ ਤੋਂ ਚੋਣ ਨਹੀਂ ਲੜ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਸਦੀਕ ਇਹ ਵੀ ਸਿੱਧ ਕਰਨ ’ਚ ਨਾਕਾਮ ਰਿਹਾ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਤੋਂ ਪਹਿਲਾਂ ਉਸ ਨੇ ਸਿੱਖ ਧਰਮ ਆਪਣਾ ਲਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: