Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ’ਚ ਦੋ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਪੰਜਾਬ ’ਚ ਦੋ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ / ਸਮਾਲਸਰ / ਚੰਡੀਗੜ੍ਹ: ਮੁਕਤਸਰ ਜ਼ਿਲ੍ਹੇ ਨਾਲ ਸਬੰਧਿਤ ਕਿਸਾਨ ਤੇ ਸਮਾਲਸਰ ਨੇੜਲੇ ਪਿੰਡ ਦੇ ਇਕ ਬਜ਼ੁਰਗ ਕਿਸਾਨ ਦੇ ਪੁੱਤ ਨੇ ਕਰਜ਼ੇ ਦੀ ਵਧਦੀ ਪੰਡ ਤੋਂ ਤੰਗ ਆ ਕੇ ਖੁ਼ਦਕੁਸ਼ੀ ਕਰ ਲਈ। ਇਕ ਕਿਸਾਨ ਨੇ ਜਿੱਥੇ ਰੇਲ ਗੱਡੀ ਹੇਠ ਆ ਕੇ ਜਾਨ ਦੇ ਦਿੱਤੀ ਉਥੇ ਦੂਜੇ ਕਿਸਾਨ ਨੇ ਫ਼ਾਹਾ ਲੈ ਲਿਆ।

ਇਥੋਂ ਨੇੜਲੇ ਪਿੰਡ ਵੜਿੰਗ ਦੇ ਕਿਸਾਨ ਬਲਰਾਜ ਸਿੰਘ (50) ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ। ਨੌਂ ਕਿੱਲਿਆਂ ਦੇ ਮਾਲਕ ਇਸ ਕਿਸਾਨ ਸਿਰ 5-7 ਲੱਖ ਰੁਪਏ ਦਾ ਬੈਂਕ ਅਤੇ ਰਿਸ਼ਤੇਦਾਰਾਂ ਦਾ ਕਰਜ਼ਾ ਸੀ। ਉਸ ਦੇ ਦੋ ਪੁੱਤਰ ਹਨ। ਬੀਤੀ ਰਾਤ ਉਹ ਘਰੋਂ ਗਾਇਬ ਹੋ ਗਿਆ ਤੇ ਅੱਜ ਉਸ ਦੀ ਰੇਲਵੇ ਲਾਈਨ ਤੋਂ ਵੱਢੀ ਟੁੱਕੀ ਲਾਸ਼ ਮਿਲੀ। ਰੇਲਵੇ ਪੁਲੀਸ ਨੇ ਬਣਦੀ ਕਾਰਵਾਈ ਕਰਕੇ ਅਤੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਠੱਠੀ ਭਾਈ, ਸਮਾਲਸਰ ਨੇੜੇ ਪੈਂਦੇ ਪਿੰਡ ਮਾੜੀ ਮੁਸਤਫਾ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਗ਼ਰੀਬ ਕਿਸਾਨ ਦੇ ਨੌਜਵਾਨ ਪੁੱਤ ਨੇ ਫਾਹਾ ਲੈ ਲਿਆ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਸਤਨਾਮ ਸਿੰਘ (24) ਦੇ 70 ਸਾਲਾ ਬਜ਼ੁਰਗ ਪਿਤਾ ਜ਼ੋਰਾ ਸਿੰਘ ’ਤੇ ਪੰਜ ਲੱਖ ਰੁਪਏ ਦਾ ਕਰਜ਼ਾ ਹੈ, ਜੋ ਦਿਨੋ ਦਿਨ ਵਧਦਾ ਜਾ ਰਿਹਾ ਸੀ। ਕੰਮਕਾਰ ਤੋਂ ਅਸਮਰੱਥ ਜ਼ੋਰਾ ਸਿੰਘ 3 ਕਨਾਲ ਦਾ ਮਾਲਕ ਸੀ, ਪਰ ਆਮਦਨ ਨਾ ਹੋਣ ਕਰਕੇ ਅਤੇ ਭੈਣ ਦੇ ਵਿਆਹ ਨੂੰ ਲੈ ਕੇ ਸਤਨਾਮ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: