Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ‘ਚ ਨਸ਼ਿਆਂ ਦੇ ਕਰੋਬਾਰ ਦੀ ਜਾਂਚ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਤੇਜ਼ੀ ਲਿਆਏਗਾ

ਪੰਜਾਬ ‘ਚ ਨਸ਼ਿਆਂ ਦੇ ਕਰੋਬਾਰ ਦੀ ਜਾਂਚ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਤੇਜ਼ੀ ਲਿਆਏਗਾ

ਜਲੰਧਰ (18 ਜਨਵਰੀ, 2015): ਪਿੱਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਫੈਲੇ ਵੱਡ-ਆਕਾਰੀ ਅਤੇ ਚਰਚਿੱਤ 6000 ਕਰੋੜ ਰੁਪਏ ਦੇ ਨਸ਼ਿਆਂ ਦੇ ਕਾਰੋਬਾਰ ਕੇਂਦਰ ਸਰਕਾਰ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ ‘ਚ ਵੱਡੇ ਫੇਰਬਦਲ ਕਰਨ ਤੋਂ ਬਾਅਦ ਜਾਂਚ ‘ਚ ਤੇਜ਼ੀ ਲਿਆਉਣ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ ।

ਚਾਹੇ ਹੁਣ ਤੱਕ ਸੂਬੇ ਦੇ ਚੋਟੀ ਦੇ ਸਿਆਸੀ ਆਗੂ ਵੀ ਇਸ ਜਾਂਚ ‘ਚ ਚੱਲ ਰਹੀ ਪੁੱਛਗਿੱਛ ‘ਚ ਸ਼ਾਮਿਲ ਹੋ ਚੁੱਕੇ ਹਨ ਪਰ ਇਨਫੋਰਸਮੈਂਟ ਡਾਇਰੈਕਟੋਰੇਟ ‘ਚ ਹੋਏ ਫੇਰਬਦਲ ਤੋਂ ਸਪੱਸ਼ਟ ਹੈ ਕਿ ਕੇਂਦਰ ਇਸ ਮਾਮਲੇ ‘ਚ ਹੁਣ ਤੇਜ਼ੀ ਲਿਆਉਣ ਜਾ ਰਿਹਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਚਾਹੇ ਵਿਭਾਗ ਹੁਣ ਤੱਕ ਇਸ ਮਾਮਲੇ ‘ਚ ਇਕ ਦਰਜਨ ਦੇ ਕਰੀਬ ਸਿਆਸੀ ਆਗੂਆਂ, ਅਧਿਕਾਰੀਆਂ ਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਤੋਂ ਪੁੱਛਗਿੱਛ ਕਰਨ ਲਈ ਸੱਦ ਚੁੱਕਾ ਹੈ ਪਰ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਤੋਂ ਬਾਅਦ ਇਹ ਸੰਕੇਤ ਕੇਂਦਰ ਨੇ ਦੇ ਦਿੱਤਾ ਹੈ ਕਿ ਡਰੱਗ ਮਾਮਲੇ ਦੀ ਜਾਂਚ ‘ਚ ਹੁਣ ਨਾ ਸਿਰਫ਼ ਤੇਜ਼ੀ ਆਏਗੀ ਸਗੋਂ ਤਸਕਰੀ ਦੇ ਦੋਸ਼ਾਂ ‘ਚ ਜੇਲ੍ਹ ‘ਚ ਬੰਦ ਰਾਜਾ, ਸੁੱਖਾ ਤੇ ਬਿੱਟੂ ਿਖ਼ਲਾਫ਼ ਵਿਭਾਗ ਵੱਲੋਂ ਜਲਦੀ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਸਕਦੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਚਾਹੇ ਡਰੱਗ ਮਾਮਲੇ ਦੀ ਜਾਂਚ ਦਾ ਕੰਮ ਤਾਂ ਸਿੱਧਾ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀ ਕਰ ਰਹੇ ਹਨ ਪਰ ਕੇਂਦਰ ਵੱਲੋਂ ਵੀ ਇਸ ਮਾਮਲੇ ‘ਚ ਦਿੱਲੀ ਤੋਂ ਸਿੱਧੀ ਕੇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਪੰਜਾਬ ਦੇ ਕੁੱਝ ਭਾਜਪਾ ਆਗੂ ਡਰੱਗ ਮਾਮਲੇ ਦੀ ਜਾਂਚ ‘ਚ ਤੇਜ਼ੀ ਲਿਆਉਣ ਲਈ ਦਿੱਲੀ ਜਾ ਕੇ ਆਲ ਇੰਡੀਆ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲੇ ਸਨ ਤੇ ਉਨ੍ਹਾਂ ਨੂੰ ਇਸ ਮਾਮਲੇ ‘ਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਸੀ ਕਿ ਲੋਕ ਇਸ ਅਹਿਮ ਮਾਮਲੇ ‘ਚ ਕੋਈ ਨਤੀਜਾ ਚਾਹੁੰਦੇ ਹਨ ਙ ਭਾਜਪਾ ਆਗੂਆਂ ਦਾ ਮੰਨਣਾ ਸੀ ਕਿ ਇਸ ਮਾਮਲੇ ‘ਚ ਜਾਂਚ ਖ਼ਤਮ ਕਰਕੇ ਨਤੀਜਾ ਸਾਹਮਣੇ ਲਿਆਉਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਹੁਣ ਮੀਡੀਆ ਕੋਲ ਬਰਾਮਦ ਕੀਤੇ ਨਸ਼ਿਆਂ ਦੀ ਕੀਮਤ ਦਾ ਦਾਅਵਾ ਨਹੀਂ ਕਰ ਸਕੇਗੀ। ਵਧੀਕ ਡੀਜੀਪੀ-ਕਮ-ਵਿਸ਼ੇਸ਼ ਟਾਸਕ ਫੋਰਸ (ਐਸਟੀਐਫ਼) ਮੁਖੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੀਡੀਆ ਵਿੱਚ ਬਰਾਮਦ ਨਸ਼ਿਆਂ
ਥਾਣਾ ਕਰਤਾਰਪੁਰ ਦੇ ਮਾਲਖਾਨੇ ਵਿੱਚੋਂ ਦੋ ਦਹਾਕੇ ਪਹਿਲਾਂ "ਗੁੰਮ" ਹੋਈਆਂ ਦੋ ਏ.ਕੇ. 47 ਗੰਨਾਂ ਨੂੰ ਲੱਭਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਨੇ ਰਾਈਫਲਾਂ ਗੁੰਮ ਹੋਣ ਦੇ ਮਾਮਲੇ ਵਿੱਚ ਵਿਸ਼ੇਸ਼
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਐਸਐਸਪੀ ਸਮੇਤ ਕੁੱਝ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਮੋਗਾ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨਸ਼ਾ ਤਸਕਰੀ ਕੇਸ ਵਿੱਚੋਂ ਕੱਢਣ ਬਦਲੇ ਰਿਸ਼ਵਤ ਲੈਣ
ਨਸ਼ੇ ਦੇ ਕਾਰੋਬਾਰ 'ਚ ਜੁੜੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ਵਿੱਚ ਦੋ ਉੱਚ ਪੁਲਿਸ ਅਧਿਕਾਰੀਆਂ ਦੇ ਨਾਮ ਆਉਣ ਦੀ ਚਰਚਾ ਮੀਡੀਆ 'ਚ ਚੱਲ ਰਹੀ ਹੈ। ਮੀਡੀਆ ਰਿਪੋਰਟਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: