Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ 2017:ਪਿੰਡ ਲਾਲੂਘੁੰਮਣ ਦੇ ਸਰਪੰਚ ਵਲੋਂ ਚਲਾਈ ਗੋਲੀ ਕਾਰਨ ਕਾਂਗਰਸ ਹਮਾਇਤੀ ਗੰਭੀਰ ਜ਼ਖ਼ਮੀ

ਪੰਜਾਬ ਚੋਣਾਂ 2017:ਪਿੰਡ ਲਾਲੂਘੁੰਮਣ ਦੇ ਸਰਪੰਚ ਵਲੋਂ ਚਲਾਈ ਗੋਲੀ ਕਾਰਨ ਕਾਂਗਰਸ ਹਮਾਇਤੀ ਗੰਭੀਰ ਜ਼ਖ਼ਮੀ

ਤਰਨ ਤਾਰਨ: ਵੋਟਿੰਗ ਦੌਰਾਨ ਪਿੰਡ ਲਾਲੂਘੁੰਮਣ ’ਚ ਗੋਲੀ ਚੱਲਣ ਕਾਰਨ ਇੱਕ ਕਾਂਗਰਸੀ ਕਾਰਜਕਰਤਾ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਪਿੰਡ ਮਾਨੋਚਾਹਲ ਕਲਾਂ ਵਿੱਚ ਬਾਦਲ ਦਲ ਦੇ ਹਮਾਇਤੀਆਂ ਨੇ ‘ਆਪ’ ਦੇ ਚਾਰ ਕਾਰਜਕਰਤਾ ਜ਼ਖ਼ਮੀ ਕਰ ਦਿੱਤੇ। ਐੱਸ.ਐੱਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਲਾਲੂਘੁੰਮਣ ਵਿੱਚ ਗੋਲੀ ਚਲਾਉਣ ਦੇ ਦੋਸ਼ ਹੇਠ ਪਿੰਡ ਦੇ ਸਰਪੰਚ ਦੇਸਾ ਸਿੰਘ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਸਿਵਲ ਹਸਪਤਾਲ ’ਚ ਇਲਾਜ ਦੌਰਾਨ ਮਾਨੋਚਾਹਲ ਕਲਾਂ ਦਾ ਜ਼ਖ਼ਮੀ ਗੁਰਵਿੰਦਰ ਸਿੰਘ
ਸਿਵਲ ਹਸਪਤਾਲ ’ਚ ਇਲਾਜ ਦੌਰਾਨ ਮਾਨੋਚਾਹਲ ਕਲਾਂ ਦਾ ਜ਼ਖ਼ਮੀ ਗੁਰਵਿੰਦਰ ਸਿੰਘ

ਜ਼ਖ਼ਮੀ ਕਾਂਗਰਸੀ ਕਾਰਜਕਰਤਾ ਦੀ ਸ਼ਨਾਖਤ ਜਗਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਜੀਤ ਸਿੰਘ ਪੋਲਿੰਗ ਬੂਥ ਅੰਦਰੋਂ ਵੋਟ ਪਾ ਕੇ ਬਾਹਰ ਰਿਹਾ ਸੀ ਕਿ ਸਰਪੰਚ ਦੇਸਾ ਸਿੰਘ ਅਤੇ ਹਮਾਇਤੀਆਂ ਨੇ ਉਸ ’ਤੇ ਗੋਲੀ ਚਲਾ ਦਿੱਤੀ। ਮੌਕੇ ’ਤੇ ਕਾਂਗਰਸੀ ਕਾਰਜਕਰਤਾਵਾਂ ਨੇ ਦੇਸਾ ਸਿੰਘ ਦੀ ਵੀ ਮਾਰਕੁੱਟ ਕੀਤੀ ਜਿਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਮਾਨੋਚਾਹਲ ਕਲਾਂ ਵਿੱਚ ਪੋਲਿੰਗ ਬੂਥ ’ਚ ਹੋਏ ਝਗੜੇ ਵਿੱਚ ਦਲਬੀਰ ਕੌਰ ਅਤੇ ਉਸ ਦੇ ਲੜਕੇ ਚਰਨਜੀਤ ਸਿੰਘ ਤੋਂ ਇਲਾਵਾ ਗੁਰਵਿੰਦਰ ਸਿੰਘ ਤੇ ਉਸ ਦਾ ਭਰਾ ਮਲਕੀਤ ਸਿੰਘ ਜ਼ਖ਼ਮੀ ਹੋ ਗਿਆ।

‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪਿੰਡ ਦੇ ਬਾਦਲ ਦਲ ਦੇ ਆਗੂਆਂ ਨੇ ਉਨ੍ਹਾਂ ’ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਵੋਟਾਂ ਪਾ ਕੇ ਪੋਲਿੰਗ ਬੂਥ ਤੋਂ ਵਾਪਸ ਆ ਰਹੇ ਸਨ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇੱਥੋਂ ਦੇ ਸਰਕਾਰੀ ਕਾਲਜ ਵਿੱਚ ਸ਼ਾਮ ਵੇਲੇ ਜਾਅਲੀ ਵੋਟਾਂ ਪੈਣ ਤੋਂ ਪੋਲਿੰਗ ਸਟੇਸ਼ਨ ’ਚ ਬਾਦਲ ਦਲ ਅਤੇ ਕਾਂਗਰਸੀ ਵਰਕਰਾਂ ਦੀ ਤਕਰਾਰ ਕਾਰਨ ਨੀਮ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਹਲਕਾ ਲਾਠੀਚਾਰਜ ਕਰਨਾ ਪਿਆ। ਬੀਤੀ ਰਾਤ ਪਿੰਡ ਨੌਰੰਗਾਬਾਦ ਵਿੱਚ ਕਾਂਗਰਸ ਅਤੇ ‘ਆਪ’ ਦੇ ਝਗੜੇ ਸਬੰਧੀ ‘ਆਪ’ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਦੇ ਲੜਕੇ ਸਮੇਤ ਹੋਰਾਂ ਖ਼ਿਲਾਫ ਥਾਣਾ ਸਦਰ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: