Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦਾ ਜਲ ਸੰਕਟ ਵਿਸ਼ੇ ਉੱਤੇ ਵਿਚਾਰ ਗੋਸ਼ਟੀ ਭਲਕੇ

ਪੰਜਾਬ ਦਾ ਜਲ ਸੰਕਟ ਵਿਸ਼ੇ ਉੱਤੇ ਵਿਚਾਰ ਗੋਸ਼ਟੀ ਭਲਕੇ

ਚੰਡੀਗੜ੍ਹ –  ਵਿਚ ਪਾਣੀ ਦਾ ਸੰਕਟ ਲਗਾਤਾਰ ਗਹਿਰਾ ਹੁੰਦਾ ਜਾ ਰਿਹਾ ਹੈ। ਧਰਤੀ ਹੇਠੋੰ ਪਾਣੀ ਕੱਢਣ ਦੇ ਮਾਮਲੇ ਵਿਚ ਪੰਜਾਬ ਦੇ 150 ਬਲਾਕਾਂ ਵਿਚੋਂ 117 “ਅਤਿ-ਸ਼ੋਸ਼ਿਤ” ਹਨ। ਇਸ ਸਮੇਂ ਵਿਚਾਰ ਅਤੇ ਅਮਲ ਦੇ ਪੱਧਰ ਉੱਤੇ ਕਈ ਤਰ੍ਹਾਂ ਦੇ ਉਪਰਾਲੇ ਹੋ ਰਹੇ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਖੋਜਾਰਥੀਆਂ ਦੀ ਜਥੇਬੰਦੀ “ਰਿਸਰਚ ਸਕਾਲਰ ਐਸੋਸੀਏਸ਼ਨ” ਵੱਲੋਂ “ਪੰਜਾਬ ਦਾ ਜਲ ਸੰਕਟ” ਵਿਸ਼ੇ ਉੱਤੇ ਵਿਚਾਰ-ਗੋਸ਼ਟੀ ਕਰਵਾਈ ਜਾ ਰਹੀ ਹੈ।
May be an image of text that says "PSR PSP ਗੁਰਮੁਖਿ ਧਰਤੀ ਗੁਰਮੁਖਿ ਪਾਣੀ|| ਰਿਸਰਚ ਸਕਾਲਰ ਐਸੋਸੀਏਸ਼ਨ (RSA) ਵੱਲੋਂ ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਦੇ ਸਹਿਯੋਗ ਨਾਲ ਵਿਸ਼ਾ: ਪੰਜਾਬ ਦਾ ਜਲ ਸੰਕਟ ਵਿਚਾਰ ਗੋਸ਼ਟੀ ਮਿਤੀ: 10 ਅਗਸਤ 2022 (ਬੁਧਵਾਰ) ਸਵੇਰੇ 11:00 ਵਜੇ ਸਥਾਨ: ਸੈਮੀਨਾਰ ਹਾਲ, ਡਿਸਟੈਂਸ ਵਿਭਾਗ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਪ੍ਰੋ: ਸੁਖਜੀਤ ਸਿੰਘ (ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ) ਪ੍ਰੋ: ਹਰਬੀਰ ਕੌਰ (ਮਾਤਾ ਗੁਜਰੀ ਕਾਲਜ, ਫ਼ਤਿਹਗੜ੍ਹ ਸਾਹਿਬ) ਆਪ ਸਭ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ ਜੀ ਸਵਾਗਤ ਕਰਤਾ Gurlal Singh Manjinder Singh Manpreet Kaur |Lakhvir Singh Avtar 'ingh /Harpreet '.gh Sukhwinder 'ingh (President) (Gen. Sec) (S.cary) (Media incharge) (Cashier) (Spokesperson) (Advisor) ਬੁਲਾਰੇ:"
ਇਸ ਗੋਸ਼ਟੀ ਵਿਚ ਜਲ ਸੰਕਟ ਦੀ ਸਥਿਤੀ, ਕਾਰਨਾਂ ਅਤੇ ਹੱਲ ਬਾਬਤ ਸਮਾਜਿਕ ਪੱਧਰ ਉੱਤੇ ਕੀਤੇ ਜਾਣ ਵਾਲੇ ਉੱਦਮ ਬਾਰੇ ਵਿਚਾਰ ਸਾਂਝੇ ਕਰਨ ਲਈ #ਖੇਤੀਬਾੜੀ_ਅਤੇ_ਵਾਤਾਵਰਣ_ਜਾਗਰੂਕਤਾ_ਕੇਂਦਰ ਦੇ ਜਥੇ ਵਿਚੋਂ ਬੀਬੀ ਹਰਬੀਰ ਕੌਰ (ਸਹਾਇਕ ਪ੍ਰੋਫੈਸਰ, ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ) ਅਤੇ ਸ. ਸੁਖਜੀਤ ਸਿੰਘ (ਸਹਾਇਕ ਪ੍ਰੋਫੈਸਰ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ) ਨੂੰ ਸੱਦਾ ਦਿੱਤਾ ਗਿਆ ਹੈ।
ਪੰਜਾਬੀ ਯਨੀਵਰਸਿਟੀ, ਪਟਿਆਲਾ ਦੇ ਡਿਸਟੈਂਟ ਵਿਭਾਗ ਦੇ ਸੈਮੀਨਾਰ ਵਿਚ ਹੋਣ ਵਾਲੀ ਇਹ ਵਿਚਾਰ ਗੋਸ਼ਟੀ 10 ਅਗਸਤ 2022 ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹੁਣ ਇਸੇ ਹੀ ਕਾਰਖਾਨੇ ਵੱਲੋਂ ਗੰਦਾ ਪਾਣੀ ਬੋਰ ਕਰਕੇ ਹੇਠਾਂ ਪਾਉਣ ਕਰਕੇ ਆਲੇ ਦੁਆਲੇ ਦੇ ਕਈ ਪਿੰਡਾਂ ਦਾ ਜ਼ਮੀਨੀ ਪਾਣੀ ਗੰਧਲਾ ਹੋ ਚੁੱਕਾ ਹੈ। ਸਿੱਟੇ ਵਜੋਂ ਲੋਕ ਕਿਸਾਨ ਮੋਰਚੇ ਵਾਂਗ
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਕਰਵਾਈਆਂ ਜਾ ਰਹੀਆਂ ਲੜੀਵਾਰ ਗੋਸ਼ਟੀਆਂ ਤਹਿਤ ਪੰਜਾਬ ਦੇ ਜਲ ਅਤੇ ਵਾਤਾਵਰਣ ਦੇ ਸੰਕਟ ਦੇ ਵੱਖ-ਵੱਖ ਪੱਖ ਵਿਚਾਰੇ ਜਾ ਰਹੇ ਹਨ। ਇਸ ਤਹਿਤ 5 ਅਗਸਤ
ਕੁਰਾਲੀ ਦੇ ਨੌਜਵਾਨ ਗੁਰਜਸਪਾਲ ਸਿੰਘ ਦੇ ਪਰਿਵਾਰ, ਜੋ ਅੱਜ ਕੱਲ ਵਿਦੇਸ਼ ਵਿਚ ਰਹਿੰਦੇ ਹਨ, ਵੱਲੋਂ ਕੁਝ ਮਹੀਨੇ ਪਹਿਲਾਂ ਆਪਣੀ ਪੁਸ਼ਤੈਨੀ ਜਮੀਨ ਝੋਨਾ ਮੁਕਤ ਕਰਨ ਦਾ ਐਲਾਨ ਕੀਤਾ ਗਿਆ ਸੀ। ਕਾਰਸੇਵਾ
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥਾ ਮਾਲਵਾ ਦੇ ਸਹਿਯੋਗ ਨਾਲ ਇਸ ਸਬੰਧੀ ਇੱਕ ਇਕੱਤਰਤਾ 29 ਮਈ ਨੂੰ ਸਵੇਰੇ 10:30 ਵਜੇ ਬੀ ਐੱਡ ਕਾਲਜ, ਮਸਤੂਆਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: