Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦਾ ਤੈਅਸ਼ੁਦਾ ਤੋਂ ਵੱਧ ਪਾਣੀ ਹਰਿਆਣੇ ਨੂੰ ਜਾ ਰਿਹਾ ਹੈ ਪਰ ਸੁਖਬੀਰ ਬਾਦਲ ਨੂੰ ਪਤਾ ਨਹੀਂ

ਪੰਜਾਬ ਦਾ ਤੈਅਸ਼ੁਦਾ ਤੋਂ ਵੱਧ ਪਾਣੀ ਹਰਿਆਣੇ ਨੂੰ ਜਾ ਰਿਹਾ ਹੈ ਪਰ ਸੁਖਬੀਰ ਬਾਦਲ ਨੂੰ ਪਤਾ ਨਹੀਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਣੀਆਂ ਦੇ ਮਸਲੇ ‘ਤੇ ਪੰਚਾਇਤਾਂ ਤੋਂ ਮਤੇ ਪਾਸ ਕਰਵਾਉਣ ਦਾ ਕੰਮ ਕਈ ਦਿਨਾਂ ਤੋਂ ਚਲ ਰਿਹਾ ਹੈ ਪਰ ਫਿਰ ਵੀ 400 ਕਿਊਬਿਕ ਮੀਟਰ ਨਹਿਰੀ ਪਾਣੀ ਹਰਿਆਣਾ ਨੂੰ ਲਗਾਤਾਰ ਜਾ ਰਿਹਾ ਹੈ। ਫਾਜ਼ਿਲਕਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਵੇਲੇ ਜਦੋਂ ਪੱਤਰਕਾਰਾਂ ਨੇ ਸੁਖਬੀਰ ਬਾਦਲ ਨੂੰ ਇਸ ਬਾਰੇ ਪੁੱਛਿਆ ਤਾਂ ਸੁਖਬੀਰ ਨੇ ਕਿਹਾ ਕਿ ਉਸਨੂੰ ਇਸ ਬਾਰੇ ਪਤਾ ਨਹੀਂ ਹੈ।

ਹਰਿਆਣੇ ਨੂੰ ਜਾ ਰਿਹਾ ਤੈਅਸ਼ੂਦਾ ਤੋਂ ਵਧ ਪਾਣੀ, ਸੁਖਬੀਰ ਬਾਦਲ (ਫਾਈਲ ਫੋਟੋ)
ਹਰਿਆਣੇ ਨੂੰ ਜਾ ਰਿਹਾ ਤੈਅਸ਼ੂਦਾ ਤੋਂ ਵਧ ਪਾਣੀ, ਸੁਖਬੀਰ ਬਾਦਲ (ਫਾਈਲ ਫੋਟੋ)

ਨਹਿਰਾਂ ਦੀ ਸੰਭਾਲ ਨਾ ਹੋਣ ਕਰਕੇ ਤੈਅ ਸੀਮਾ ਤੋਂ ਵੱਧ ਪਾਣੀ ਲਗਾਤਾਰ ਦੂਜੇ ਸੂਬਿਆਂ ਨੂੰ ਜਾ ਰਿਹਾ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਜਲ ਸੈਸ (ਟੈਕਸ) ਲਾਇਆ ਹੋਇਆ ਹੈ। ਜਾਣਕਾਰੀ ਮੁਤਾਬਕ ਭਾਖੜਾ ਅਤੇ ਨਰਵਾਣਾ ਬ੍ਰਾਂਚ ਨਾਂ ਦੀਆਂ ਦੋ ਵੱਡੀਆਂ ਨਹਿਰਾਂ ਹਰਿਆਣਾ ਵਿਚ ਦਾਖਲ ਹੁੰਦੀਆਂ ਹਨ। ਇਨ੍ਹਾਂ ਨਹਿਰਾਂ ਰਾਹੀਂ ਹੀ ਹਰਿਆਣਾ ਨੂੂੰ ਤੈਅਸ਼ੁਦਾ ਪਾਣੀ ਜਾਂਦਾ ਹੈ। ਨਹਿਰਾਂ ਦੇ ਹਰਿਆਣਾ ਵਿਚ ਦਾਖਲ ਹੋਣ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਨੂੰ ਨਹਿਰੀ ਪਾਣੀ ਦੇਣ ਲਈ 15 ਸੂਏ ਨਿਕਲਦੇ ਹਨ। ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਸੂਇਆਂ ਦੀ ਸਾਂਭ ਸੰਭਾਲ ਅਤੇ ਸਫਾਈ ਸਹੀ ਢੰਗ ਨਾਲ ਨਾ ਹੋਣ ਕਰਕੇ ਇਹ ਆਪਣੀ ਸਮਰਥਾ ਦਾ ਮੁਸ਼ਕਿਲ ਨਾਲ 70 ਫੀਸਦੀ ਪਾਣੀ ਹੀ ਲੈਂਦੇ ਹਨ।

ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਜੋ ਸੇਵਾ ਮੁਕਤ ਇੰਜੀਨੀਆ ਹਨ, ਨੇ ਦੱਸਿਆ ਕਿ ਪੰਜਾਬ ਦਾ 400 ਕਿਊਸਿਕ ਨਹਿਰੀ ਪਾਣੀ ਬਿਨਾ ਕਿਸੇ ਹਿਸਾਬ ਕਿਤਾਬ ਦੇ ਹੀ ਲਗਾਤਾਰ ਹਰਿਆਣੇ ਨੂੰ ਜਾ ਰਿਹਾ ਹੈ।

ਕਾਮਰੇਡ ਨੱਤ ਨੇ ਕਿਹਾ ਕਿ ਪਾਣੀ ਸਮੇਤ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਤੇ ਸੰਭਾਲ ਕਰਨੀ ਹਰੇਕ ਜ਼ਿੰਮੇਵਾਰ ਧਿਰ ਦਾ ਫਰਜ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਜੋ ਆਪਣੇ ਆਪ ਨੂੰ ਪੰਜਾਬ ਦੇ ਕਿਸਾਨਾਂ ਦਾ ਹਤੈਸ਼ੀ ਦੱਸਦਾ ਹੈ ਪਾਣੀਆਂ ਦੀ ਹੋ ਰਹੀ ਲੁੱਟ ਅਤੇ ਪਾਣੀਆਂ ਸਬੰਧੀ ਰਿਕਾਰਡ ਅਤੇ ਕਾਰਗੁਜ਼ਾਰੀ ‘ਚ ਬਹੁਤ ਮਾੜਾ ਸਾਬਤ ਹੋਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: