Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ 9 ਲੱਖ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ: ਅਸ਼ਵਨੀ ਸੇਖੜੀ

ਪੰਜਾਬ ਦੇ 9 ਲੱਖ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ: ਅਸ਼ਵਨੀ ਸੇਖੜੀ

ਚੰਡੀਗੜ੍ਹ: ਪੰਜਾਬ ਦੀਆਂ ਅਨਏਡਿਡ ਵਿਦਿਅਕ ਸੰਸਥਾਵਾਂ ਦੀਆਂ 14 ਐਸੋਸੀਏਸ਼ਨਾਂ ਦੀ ਮੀਟਿੰਗ ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ ਹੋਈ।

ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੇ ਨਵੀਂ ਨੀਤੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਸ੍ਰੀ ਸੇਖੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਅਪਰੈਲ ਦੀ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਦੇ 9 ਲੱਖ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਜੁਆਇੰਟ ਐਕਸ਼ਨ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ 3 ਜੂਨ ਤੱਕ ਸਾਰੀਆਂ 14 ਐਸੋਸੀਏਸ਼ਨਾਂ ਆਪਣੇ ਕਾਲਜ ਮੈਂਬਰਾਂ ਨਾਲ ਵਿਚਾਰ ਕਰਨ ਤੋਂ ਬਾਅਦ 4 ਜੂਨ ਨੂੰ ਚੰਡੀਗੜ੍ਹ ਵਿੱਚ ਪ੍ਰੋਗਰਾਮ ਉਲੀਕਣਗੀਆਂ।

ਮੀਟਿੰਗ ਵਿੱਚ ਐਕਸ਼ਨ ਕਮੇਟੀ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ, ਡਾ. ਮਨਜੀਤ ਸਿੰਘ, ਅਨਿਲ ਚੋਪੜਾ, ਗੁਰਮੀਤ ਸਿੰਘ ਧਾਲੀਵਾਲ, ਰਜਿੰਦਰ ਧਨੋਆ, ਗੁਨਿੰਦਰ ਜਵੰਦਾ, ਨਰੇਸ਼ ਨਾਗਪਾਲ, ਵਿਪਿਨ ਸ਼ਰਮਾ ਤੇ ਸੁਖਜਿੰਦਰ ਗਿੱਲ ਨੇ ਹਿੱਸਾ ਲਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਨਿਤਾਣੇ ਵਰਗਾਂ ਦੀ ਭਲਾਈ ਲਈ ਤੇ ਉਹਨਾ ਨੂੰ ਸਮਾਜ ਵਿਚ ਬਰਾਬਰ ਦਾ
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਨਿਤਾਣੇ ਵਰਗਾਂ ਦੀ ਭਲਾਈ ਲਈ ਤੇ ਉਹਨਾ ਨੂੰ ਸਮਾਜ ਵਿਚ ਬਰਾਬਰ ਦਾ
ਕਨੇਡਾ ਤੇ ਅਮਰੀਕਾ ਵੱਲੋਂ ਇੰਡੀਆ ਦੀਆਂ ਹਿੰਸਕ ਕਾਰਵਾਈ ਬਾਰੇ ਕੀਤੇ ਗਏ ਨਵੇਂ ਖੁਲਾਸਿਆਂ ਤੋਂ ਬਾਅਦ ਪੰਥ ਸੇਵਕ ਸਖਸ਼ੀਅਤਾਂ ਨੇ ਇਕ ਮਹੱਤਵਪੁਰਨ ਸਾਂਝਾ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕ ਮੰਚ (ਵੈਬਸਾਈਟ)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: