Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਸ ਨੇ ਬਾਬੇ ਦਾਦੂਵਾਲ ਕੋਲ ਏ.ਕੇ 47 ਹੋਣ ਦਾ ਦਾਅਵਾ ਕਰਦਿਆਂ ਪੁਲਸ ਰਿਮਾਂਡ ਵਧਾਉਣ ਦੀ ਦਿੱਤੀ ਅਰਜ਼ੀ, ਅਦਾਲਤ ਨੇ ਇੱਕ ਦਿਨ ਦਾ ਰਿਮਾਂਡ ਵਧਾਇਆ

ਪੰਜਾਬ ਪੁਲਸ ਨੇ ਬਾਬੇ ਦਾਦੂਵਾਲ ਕੋਲ ਏ.ਕੇ 47 ਹੋਣ ਦਾ ਦਾਅਵਾ ਕਰਦਿਆਂ ਪੁਲਸ ਰਿਮਾਂਡ ਵਧਾਉਣ ਦੀ ਦਿੱਤੀ ਅਰਜ਼ੀ, ਅਦਾਲਤ ਨੇ ਇੱਕ ਦਿਨ ਦਾ ਰਿਮਾਂਡ ਵਧਾਇਆ

baba-daduwalਫ਼ਰੀਦਕੋਟ (23 ਅਗਸਤ 2014): ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰਨ ਮਗਰੌਂ ਅੱਜ ਪੁਲਸ ਨੇ ਬਾਬੇ ਤੋਂ ਇੱਕ ਏ. ਕੇ 47 ਰਾਈਫਲ ਦੀ ਬਰਾਮਦੀ ਕਰਨ ਲਈ ਪੁਲਸ ਰਿਮਾਂਡ ਵਿੱਚ ਵਾਧਾ ਕਰਨ ਦੀ ਅਰਜ਼ੀ ਦਿੱਤੀ, ਜਿਸ ‘ਤੇ ਕਾਰਵਾਈ ਕਰਦਿਆਂ ਸਥਾਨਕ ਇਲਾਕਾ ਮੈਜਿਸਟਰੇਟ ਸ੍ਰੀ ਵਿਸ਼ੇਸ਼ ਨੇ ਜੈਤੋ ਪੁਲੀਸ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਪੁਲੀਸ ਰਿਮਾਂਡ ਵਿੱਚ ਇੱਕ ਦਿਨ ਦਾ ਵਾਧਾ ਕਰ ਦਿੱਤਾ ਹੈ। ਜਦ ਕਿ ਉਸ ਦੇ ਦੋ ਸਾਥੀਆਂ ਰਜਿੰਦਰ ਸਿੰਘ ਅਤੇ ਰਣਧੀਰ ਸਿੰਘ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।

ਪੁਲੀਸ ਰਿਮਾਂਡ ’ਤੇ ਹੋਈ ਬਹਿਸ ਦੌਰਾਨ ਬਾਬਾ ਦਾਦੂਵਾਲ ਦੇ ਵਕੀਲ ਕੁਲਇੰਦਰ ਸਿੰਘ ਸੇਖੋਂ ਨੇ ਅਦਾਲਤ ਨੂੰ ਦੱਸਿਆ ਕਿ ਜਿਹੜੀ ਏ.ਕੇ. 47 ਰਾਈਫ਼ਲ ਪੁਲੀਸ ਨਾਜਾਇਜ਼ ਹੋਣ ਦਾ ਦਾਅਵਾ ਕਰ ਰਹੀ ਹੈ, ਉਹ ਰਾਈਫ਼ਲ ਅਸਲ ਵਿੱਚ ਸਰਕਾਰੀ ਗੰਨਮੈਨ ਦੀ ਹੈ, ਜੋ ਪੰਜਾਬ ਸਰਕਾਰ ਨੇ ਭਲੇ ਵੇਲੇ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਦਿੱਤੇ ਸਨ। ਪੁਲੀਸ ਵੱਲੋਂ ਅੱਜ ਅਦਾਲਤ ਵਿੱਚ ਦਿੱਤੀ ਗਈ ਪੁਲੀਸ ਰਿਮਾਂਡ ਦੀ ਅਰਜ਼ੀ ਵਿੱਚ ਲਿਖਿਆ ਗਿਆ ਹੈ ਕਿ ਬਾਬਾ ਦਾਦੂਵਾਲ ਕੋਲ ਕਥਿਤ ਤੌਰ ’ਤੇ ਇੱਕ ਨਾਜਾਇਜ਼ ਏ.ਕੇ. 47 ਰਾਈਫ਼ਲ ਹੈ, ਜਿਸ ਸਬੰਧੀ ਪੁਲੀਸ ਨੇ ਅਦਾਲਤ ਵਿੱਚ ਰਾਈਫ਼ਲ ਦੀ ਤਸਵੀਰ ਵੀ ਪੇਸ਼ ਕੀਤੀ ਹੈ।

ਜ਼ਿਕਰਯੋਗ ਹੈ ਕਿ 22 ਅਗਸਤ ਨੂੰ ਪੁਲੀਸ ਨੇ ਬਾਬਾ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਸੀ।

ਇਸੇ ਦੌਰਾਨ ਜੈਤੋ ਦੀ ਪੁਲੀਸ ਨੇ ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਸੱਤ ਸਮਰਥਕਾਂ ਨੂੰ ਪੰਜ ਸਾਲ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਅੱਜ ਸਿਵਲ ਹਸਪਤਾਲ ਵਿੱਚੋਂ ਡਾਕਟਰੀ ਜਾਂਚ ਕਰਵਾ ਕੇ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਇਆ ਗਿਆ ਜਿਥੇ ਇਲਾਕਾ ਮੈਜਿਸਟਰੇਟ ਨੇ ਉਨ੍ਹਾਂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਸਾਥੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਗੁਰਦੁਆਰਾ ਜੰਡਿਆਲੀ ਸਾਹਿਬ ਕੋਟ ਸ਼ਮੀਰ (ਬਠਿੰਡਾ) ਦੇ ਸੇਵਾਦਾਰ ਹਨ ਤੇ ਉਨ੍ਹਾਂ ਨੂੰ ਪੁਲੀਸ ਨੇ ਬਾਬਾ ਦਾਦੂਵਾਲ ਦੇ ਨਾਲ ਹੀ 21 ਅਗਸਤ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ
2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ
ਕੱਲ੍ਹ (19 ਨਵੰਬਰ, 2017) ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: