Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਧਾਨ ਸਭਾ ਚੋਣਾਂ ’ਚ ਵੋਟਰ ਪਹਿਲੀ ਵਾਰ ਕਰ ਸਕਣਗੇ ਨਾਪਸੰਦਗੀ (NOTA) ਦੇ ਹੱਕ ਦੀ ਵਰਤੋਂ

ਪੰਜਾਬ ਵਿਧਾਨ ਸਭਾ ਚੋਣਾਂ ’ਚ ਵੋਟਰ ਪਹਿਲੀ ਵਾਰ ਕਰ ਸਕਣਗੇ ਨਾਪਸੰਦਗੀ (NOTA) ਦੇ ਹੱਕ ਦੀ ਵਰਤੋਂ

ਚੰਡੀਗੜ੍ਹ (ਹਮੀਰ ਸਿੰਘ): ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਵੋਟਰਾਂ ਨੂੰ ਪਹਿਲੀ ਵਾਰ ਨਾਪਸੰਦਗੀ ਦੇ ਹੱਕ ਦੀ ਵਰਤੋਂ ਕਰਨ ਦਾ ਮੌਕਾ ਮਿਲੇਗਾ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਖੜ੍ਹੇ ਸਾਰੇ ਉਮੀਦਵਾਰਾਂ ਤੋਂ ਪਿੱਛੋਂ ਉਪਰੋਕਤ ਵਿੱਚੋਂ ਕੋਈ ਨਹੀਂ (ਨੋਟਾ) ਦਾ ਬਟਨ ਲੱਗਿਆ ਹੋਵੇਗਾ। ਇਸ ਤੋਂ ਪਹਿਲਾ ਦਸ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਦੀਆਂ 2014 ਵਿੱਚ ਹੋਈਆਂ ਚੋਣਾਂ ਦੌਰਾਨ ਵੋਟਰ ਆਪਣੇ ਇਸ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਪੰਜਾਬ ਵਿੱਚ ਵੀ ਧੂਰੀ ਅਤੇ ਖਡੂਰ ਸਾਹਿਬ ਚੋਣਾਂ ਵਿੱਚ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਹੈ। ਦਿਲਚਸਪ ਪਹਿਲੂ ਇਹ ਹੈ ਕਿ ਬਹੁਤ ਜ਼ਿਆਦਾ ਪ੍ਰਚਾਰ ਨਾ ਹੋਣ ਦੇ ਬਾਵਜੂਦ ਸਾਰੀਆਂ ਚੋਣਾਂ ਵਿੱਚ ਵੋਟਰਾਂ ਨੇ ਵੱਡੀ ਮਾਤਰਾ ਵਿੱਚ ਰਜਿਸਟਰਡ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਤੋਂ ਜ਼ਿਆਦਾ ਵੋਟਰਾਂ ਨੂੰ ਆਕਰਸ਼ਿਤ ਕੀਤਾ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਸੁਪਰੀਮ ਕੋਰਟ ਵੱਲੋਂ ਸਤੰਬਰ 2013 ਵਿੱਚ ਦਿੱਤੀ ਜੱਜਮੈਂਟ ਰਾਹੀਂ ਚੋਣ ਕਮਿਸ਼ਨ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਉੱਤੇ ਨੋਟਾ ਦਾ ਬਟਨ ਲਗਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਇਸ ਪਿੱਛੇ ਤਰਕ ਇਹ ਸੀ ਕਿ ਜਮਹੂਰੀ ਪ੍ਰਬੰਧ ਵਿੱਚ ਯਕੀਨ ਰੱਖਣ ਵਾਲਾ ਕੋਈ ਵੀ ਵੋਟਰ ਜੇਕਰ ਚੋਣ ਲੜ ਰਹੇ ਕਿਸੇ ਵੀ ਉਮੀਦਵਾਰ ਨੂੰ ਪਸੰਦ ਨਹੀਂ ਕਰਦਾ ਤਾਂ ਉਸ ਨੂੰ ਆਪਣੀ ਅਲੱਗ ਰਾਇ ਦੱਸਣ ਦਾ ਜਮਹੂਰੀ ਅਧਿਕਾਰ ਹੋਣਾ ਚਾਹੀਦਾ ਹੈ। ਅਜਿਹੇ ਅਧਿਕਾਰ ਤੋਂ ਬਿਨਾਂ ਸਬੰਧਿਤ ਵੋਟਰ ਕੋਲ ਇੱਕ ਤਰੀਕੇ ਨਾਲ ਚੋਣ ਬਾਈਕਾਟ ਤੋਂ ਬਿਨਾਂ ਕੋਈ ਰਾਹ ਨਹੀਂ ਬਚਦਾ ਸੀ। ਸੁਪਰੀਮ ਕੋਰਟ ਦੇ ਹੁਕਮ ਤੋਂ ਤੁਰੰਤ ਬਾਅਦ ਪੰਜ ਰਾਜਾਂ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ, ਮਿਜ਼ੋਰਮ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਚੋਣ ਕਮਿਸ਼ਨ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ’ਤੇ ਨੋਟਾ ਦਾ ਬਟਨ ਲਗਵਾ ਦਿੱਤਾ ਸੀ। ਇਨ੍ਹਾਂ ਪੰਜਾਂ ਰਾਜਾਂ ਵਿੱਚ 15 ਲੱਖ ਤੋਂ ਵੱਧ ਵੋਟਰਾਂ ਨੇ ਨੋਟਾ ਨੂੰ ਆਪਣੀ ਵੋਟ ਲਈ ਚੁਣਿਆ। ਦਿੱਲੀ ਵਿੱਚ 50 ਹਜ਼ਾਰ, ਮੱਧ ਪ੍ਰਦੇਸ਼ ਵਿੱਚ 5.9 ਲੱਖ, ਰਾਜਸਥਾਨ ਵਿੱਚ 5.67 ਲੱਖ ਅਤੇ ਛੱਤੀਸਗੜ੍ਹ ਵਿੱਚ 3.5 ਲੱਖ ਵੋਟਰਾਂ ਨੇ ਨੋਟਾ ਨੂੰ ਚੁਣਿਆ।

ਲੋਕ ਸਭਾ ਦੀਆਂ 2014 ਵਿੱਚ ਹੋਈਆਂ ਚੋਣਾਂ ਦੌਰਾਨ 59.59 ਲੱਖ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਅਤੇ ਇਹ ਪੋਲ ਹੋਈਆਂ ਵੋਟਾਂ ਦਾ 1.5 ਫੀਸਦ ਤੋਂ ਥੋੜ੍ਹਾ ਹੀ ਹਿੱਸਾ ਘੱਟ ਸੀ। ਪੰਜਾਬ ਵਿੱਚੋਂ ਚਾਰ ਸੰਸਦ ਮੈਂਬਰ ਜਿਤਾਉਣ ਵਾਲੀ ਆਮ ਆਦਮੀ ਪਾਰਟੀ ਦੀ ਦੇਸ਼ ਭਰ ਵਿੱਚ ਵੋਟ ਦੋ ਫੀਸਦ ਦੇ ਨੇੜੇ ਸੀ। ਵੋਟ ਹਾਸਲ ਕਰਨ ਦੇ ਮਾਮਲੇ ਵਿੱਚ ਇਸ ਦਾ ਦੇਸ਼ ਦੀਆਂ ਪਾਰਟੀਆਂ ਵਿੱਚੋਂ ਗਿਆਰਵਾਂ ਨੰਬਰ ਸੀ। ਇਸ ਤੋਂ ਬਾਅਦ ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਪੁਡੂਚੇਰੀ ਅਤੇ ਕੇਰਲਾ ਵਿੱਚ ਹੋਈਆਂ ਚੋਣਾਂ ਵਿੱਚ ਕੇਰਲਾ ਨੂੰ ਛੱਡ ਕੇ ਬਾਕੀ ਚਾਰੇ ਰਾਜਾਂ ਵਿੱਚ ਇੱਕ ਫੀਸਦ ਤੋਂ ਵੱਧ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ।

ਪੰਜਾਬ ਵਿਧਾਨ ਸਭਾ ਦੀਆਂ ਉਪ ਚੋਣਾਂ ਧੂਰੀ ਅਤੇ ਖਡੂਰ ਸਾਹਿਬ ਵਿੱਚ ਵੀ ਨੋਟਾ ਨੇ ਅੱਛੀ ਖਾਸੀ ਹਾਜ਼ਰੀ ਲਗਵਾਈ ਸੀ। ਕਾਂਗਰਸ ਵਿਧਾਇਕ ਅਰਵਿੰਦ ਖੰਨਾ ਦੇ ਅਸਤੀਫ਼ੇ ਤੋਂ ਬਾਅਦ ਹੋਈ ਉਪ ਚੋਣ ਦੌਰਾਨ 12 ਉਮੀਦਵਾਰ ਮੈਦਾਨ ਵਿੱਚ ਸਨ। ਨੋਟਾ 1071 ਵੋਟਾਂ ਲੈ ਕੇ ਪੰਜਵੇਂ ਨੰਬਰ ਉੱਤੇ ਰਿਹਾ। ਅਕਾਲੀ-ਭਾਜਪਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸੀਪੀਆਈ ਤੋਂ ਬਾਅਦ ਨੋਟਾ ਦਾ ਹੀ ਨੰਬਰ ਰਿਹਾ। ਖਡੂਰ ਸਾਹਿਬ ਦਾ ਨਤੀਜਾ ਤਾਂ ਦਿਲਚਸਪ ਰਿਹਾ ਕਿਉਂਕਿ ਇੱਥੇ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਬਾਗੀ ਤੋਂ ਬਾਅਦ ਤੀਸਰਾ ਨੰਬਰ ਨੋਟਾ ਨੂੰ ਮਿਲਿਆ।

ਲੇਖਕ: ਹਮੀਰ ਸਿੰਘ
ਲੇਖਕ: ਹਮੀਰ ਸਿੰਘ

ਨੋਟਾ ਨੂੰ 2252 ਵੋਟ ਮਿਲੇ ਜਦਕਿ ‘ਆਪ’ ਦੇ ਬਾਗੀ ਵਜੋਂ ਚੋਣ ਲੜਨ ਵਾਲੇ ਡਾ. ਸੁਮੇਲ ਸਿੰਘ ਸਿੱਧੂ ਨੂੰ ਇਸ ਚੋਣ ਦੌਰਾਨ 2243 ਵੋਟ ਮਿਲੇ ਸਨ। ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਦੇ ਪ੍ਰੋ. ਆਸ਼ੂਤੋਸ਼ ਕੁਮਾਰ ਨੇ ਕਿਹਾ ਕਿ ਨੋਟਾ ਲੋਕਾਂ ਦਾ ਪਾਰਟੀਆਂ ਅਤੇ ਉਮੀਦਵਾਰਾਂ ਤੋਂ ਮੋਹ ਭੰਗ ਦਾ ਪ੍ਰਤੀਕ ਹੁੰਦਾ ਹੈ। ਜਿੱਥੇ ਕਿਤੇ ਬਿਹਤਰ ਵਿਕਲਪ ਦਿਖਾਈ ਦਿੰਦਾ ਹੈ, ਉੱਥੇ ਨੋਟਾ ਦੀ ਉਮੀਦ ਘੱਟ ਹੋ ਜਾਂਦੀ ਹੈ।

(ਧੰਨਵਾਦ ਸਹਿਤ: ਪੰਜਾਬੀ ਟ੍ਰਿਬਿਊਨ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: