Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਦੇਣ ਬਾਰੇ ਕਾਨੂੰਨ ਵਿੱਚ ਸੋਧ ਕਰੇਗੀ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਦੇਣ ਬਾਰੇ ਕਾਨੂੰਨ ਵਿੱਚ ਸੋਧ ਕਰੇਗੀ

ਚੰਡੀਗੜ੍ਹ (8 ਅਕਤੂਬਰ, 2016): ਪੰਜਾਬ ਸਰਕਾਰ ਆ ਰਹੇ ਬਜ਼ਟ ਸ਼ੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਜ਼ਾ ਨੂੰ ਵਧਾਉਣ ਲਈ ਇੱਕ ਸੋਧ ਬਿੱਲ ਪੇਸ਼ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੋਧ ਅਨੁਸਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਮਾਮਲੇ ਵਿੱਚ ਉਮਰ ਕੈਦ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਵਿਧਾਨ ਸਭਾ
ਪੰਜਾਬ ਵਿਧਾਨ ਸਭਾ

ਪੰਜਾਬ ਸਰਕਾਰ ਇਸ ਬਿੱਲ ਰਾਹੀਂ ਭਾਰਤੀ ਦੰਡ ਵਿਧਾਨ ਦੀ ਧਾਰਾ 295 ਵਿੱਚ ਸੋਧ ਕਰਕੇ ਇਸਨੂੰ ਪੰਜਾਬ ਵਿੱਚ ਲਾਗੂ ਕਰਨ ਬਾਰੇ ਸੋਚ ਰਹੀ ਹੈ।ਇਸ ਬਿੱਲ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਦੇ ਇਰਾਦੇ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਖੰਡਤ ਕਰਨ ਜਾ ਕਿਸੇ ਹੋਰ ਤਰੀਕੇ ਨਾਲ ਬੇਅਦਬ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ।

ਭਾਰਤੀ ਦੰਡ ਵਿਧਾਨ ਦੀ ਲਾਗੂ ਮੌਜੂਦਾ 295 ਧਾਰਾ ਅਨੁਸਾਰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਜਾਂ ਧਾਰਮਿਕ ਅਸਥਾਨਾਂ/ ਗ੍ਰੰਥਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਦਿੱਤੀ ਜਾ ਸਕਦੀ ਹੈ।ਇਸ ਸੋਧੇ ਜਾ ਰਹੇ ਕਾਨੂੰਨ ਵਿੱਚ ਹੋਰ ਸਾਰੇ ਧਰਮਾਂ ਨਾਲ ਸਬੰਧਿਤ ਮਾਮਲਿਆਂ ਵਿੱਚ ਸਜ਼ਾ ਨੂੰ ਦੋ ਸਾਲ ਤੋਂ ਦਸ ਸਾਲ ਤੱਕ ਵਧਾ ਦਿੱਤਾ ਗਿਆ ਹੈ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Punjab to enact life term for beadbi of Guru Granth Sahib

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਪੰਜਾਬ ਵਿੱਚ ਲਗਾਤਾਰ ਵਾਪਰੀਆਂ ਘਟਨਾਵਾਂ ਕਾਰਨ ਤਕੜੇ ਲੋਕ ਰੋਹ ਦਾ ਸਾਹਮਣਾ ਕਰਨਾ ਪਿਆ ਸੀ । ਜਿਸ ਕਰਕੇ ਪੰਜਾਬ ਸਰਾਕਰ ਦੀ ਛਵੀ ਕਾਫੀ ਖਰਾਬ ਹੋਈ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਅਜੇ ਵੀ ਕਾਨੂੰਨ ਦੀ ਪਕੜ ਤੋਂ ਬਾਹਰ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: