Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਬੋਲੀ ਨਾਲ ਵਿਤਕਰਾ ਕਰਕੇ ਸਭ ਤੋਂ ਹੇਠਾਂ ਥਾਂ ਦੇਣ ‘ਤੇ ਸਿੱਖ ਜਥੇਬੰਦੀ ਨੇ ਪ੍ਰਗਟਾਇਆ ਰੋਸ

ਪੰਜਾਬੀ ਬੋਲੀ ਨਾਲ ਵਿਤਕਰਾ ਕਰਕੇ ਸਭ ਤੋਂ ਹੇਠਾਂ ਥਾਂ ਦੇਣ ‘ਤੇ ਸਿੱਖ ਜਥੇਬੰਦੀ ਨੇ ਪ੍ਰਗਟਾਇਆ ਰੋਸ

ਅੰਮ੍ਰਿਤਸਰ: ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਦੇ ਮੁਖ ਦਰਵਾਜ਼ੇ ਅਤੇ ਅੰਦਰ ਲਾਏ ਗਏ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਤੀਸਰਾ ਦਰਜਾ ਦੇਣ ‘ਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਰੋਸ ਪ੍ਰਗਟਾਉਂਦਿਆਂ ਹੱਥਾਂ ਵਿੱਚ ਬੈਨਰ ਫੜ੍ਹਕੇ ਪੰਜਾਬੀ ਨੂੰ ਅੱਵਲ ਥਾਂ ਦੇਣ ਲਈ ਮੁਹਿੰਮ ਚਲਾਈ। ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਦੀ ਅਗਵਾਈ ‘ਚ ਜਥੇਬੰਦੀ ਦੇ ਨੌਜਵਾਨਾਂ ਨੇ ਆਪਣਾ ਰੋਸ ਪ੍ਰਗਟ ਕੀਤਾ।

ਪੰਜਾਬੀ ਬੋਲੀ ਨਾਲ ਵਿਤਕਰਾ ਕਰਕੇ ਸਭ ਤੋਂ ਹੇਠਾਂ ਥਾਂ ਦੇਣ ‘ਤੇ ਸਿੱਖ ਜਥੇਬੰਦੀ ਪ੍ਰਗਟਾਇਆ ਰੋਸ

ਨੌਜਵਾਨਾਂ ਦੇ ਹੱਥਾਂ ਵਿੱਚ ਬੈਨਰ ਫੜੇ ਵੇਖ ਕੇ ਕਈ ਰਾਹਗੀਰ ਅਤੇ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਇਕੱਠੀਆਂ ਹੋ ਗਈਆਂ। ਭਾਈ ਰਣਜੀਤ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ 1919 ਵਿੱਚ ਇਸ ਅਸਥਾਨ ‘ਤੇ ਗੋਲੀਆਂ ਚਲਾ ਕੇ ਸੈਂਕੜੇ ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਦੀ ਭਾਸ਼ਾ ਅੰਗਰੇਜੀ ਨੂੰ ਪਹਿਲ ਦਿੱਤੀ ਗਈ ਹੈ ਤੇ ਗੋਲੀਆਂ ਖਾਣ ਵਾਲੇ ਪੰਜਾਬੀਆਂ ਦੀ ਭਾਸ਼ਾ ਨੂੰ ਤੀਜਾ ਥਾਂ। ਉਨ੍ਹਾਂ ਕਿਹਾ ਭਾਰਤ ਦੇ ਹਰ ਸੂਬੇ ਵਿੱਚ ਉਥੋਂ ਦੇ ਲੋਕਾਂ ਦੀ ਮਾਤ ਭਾਸ਼ਾ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਮਿਲਣੀ ਵੀ ਚਾਹੀਦੀ ਹੈ ਫਿਰ ਇਹ ਪੰਜਾਬ ਵਿੱਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਿਉਂ? ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਵਿੱਚ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਣ ਵਾਲੇ ਸਭ ਤੋਂ ਵੱਧ ਪੰਜਾਬੀ ਲੋਕ ਸਨ ਅਤੇ ਦਰਦਨਾਕ ਸਾਕੇ ਦਾ ਬਦਲਾ ਲੈਣ ਵਾਲਾ ਸੂਰਮਾ ਵੀ ਪੰਜਾਬੀ ਨੌਜਵਾਨ ਸ਼ਹੀਦ ਊਧਮ ਸਿੰਘ ਸੀ। ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜਲ੍ਹਿਆਂਵਾਲਾ ਬਾਗ ਦੇ ਅੰਦਰ ਲਾਏ ਗਏ ਹਰ ਬੋਰਡ ‘ਤੇ ਪੰਜਾਬੀ ਨੂੰ ਤੀਜੇ ਥਾਂ ‘ਤੇ ਰੱਖ ਕੇ ਸਾਡੀ ਬੋਲੀ ਦੀ ਤੌਹੀਨ ਕੀਤੀ ਗਈ ਹੈ ਜਿਸਨੂੰ ਕਿ ਪੰਜਾਬ ਦੇ ਲੋਕ ਹੁਣ ਬਰਦਾਸ਼ਤ ਨਹੀਂ ਕਰਨਗੇ।

ਫ਼ੈਡਰੇਸ਼ਨ ਆਗੂਆਂ ਨੇ ਇੱਕ ਘੰਟਾ ਆਪਣਾ ਰੋਸ ਪ੍ਰਗਟ ਕਰਨ ਤੋਂ ਬਾਅਦ ਬਾਗ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਮੁਖਰਜੀ ਨੂੰ ਮੰਗ ਪੱਤਰ ਵੀ ਸੌਂਪਿਆ ਤੇ ਮੰਗ ਕੀਤੀ ਕਿ ਪੰਜਾਬੀ ਬੋਲੀ ਨੂੰ ਪਹਿਲਾ ਥਾਂ ਦਿੱਤਾ ਜਾਵੇ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਅਮਲ ਨਾ ਹੋਣ ਦੀ ਸੂਰਤ ਵਿਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਟੋਨੀ, ਪਾਰਸ ਸਿੰਘ, ਗਗਨਦੀਪ ਸਿੰਘ, ਨਵਪ੍ਰੀਤ ਸਿੰਘ, ਮਲਕੀਤ ਸਿੰਘ, ਗੁਰਿੰਦਰ ਸਿੰਘ ਆਦਿ ਫ਼ੈਡਰੇਸ਼ਨ ਕਾਰਜਕਰਤਾ ਹਾਜ਼ਰ ਸਨ।

ਸਬੰਧਤ ਖ਼ਬਰ:

ਪੰਜਾਬੀ ਦੇ ਹੱਕ ‘ਚ ਹਿੰਦੀ ਸਾਈਨ ਬੋਰਡਾਂ ‘ਤੇ ਕਾਲਖ ਪੋਤਣ ਵਾਲਿਆਂ ‘ਤੇ ਨੇਹਿਆਂਵਾਲਾ ‘ਚ ਕੇਸ ਦਰਜ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੌਜਵਾਨਾਂ ਦੀਆਂ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਹਿੰਮਤ-ਏ-ਖ਼ਾਲਸਾ ਹਿਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ।
ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ-ਜਲੰਧਰ ਹਾਈਵੇ ਸਥਿਤ ਸਵਾਗਤੀ ਗੇਟ ਦੇ ਬਿਲਕੁਲ ਨੇੜੇ ਖੁੱਲ੍ਹੇ ਇਕ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅੱਜ (9 ਦਸੰਬਰ) ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: