Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਥਕ ਸਖਸ਼ੀਅਤਾਂ ਵੱਲੋਂ ਪਿੰਡ ਸੰਘੇੜਾ ਦੇ ਸਥਾਨਕ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਥਕ ਸਖਸ਼ੀਅਤਾਂ ਵੱਲੋਂ ਪਿੰਡ ਸੰਘੇੜਾ ਦੇ ਸਥਾਨਕ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ-ਸੰਭਾਲ ਵਿਚ ਗੁਰਮਤੇ ਅਤੇ ਪੰਚ ਪ੍ਰਧਾਨੀ ਦੀ ਬਹਾਲੀ ਜਰੂਰੀ: ਭਾਈ ਦਲਜੀਤ ਸਿੰਘ

ਬਰਨਾਲਾ- ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਪਿੰਡ ਸੰਘੇੜਾ (ਜਿਲ੍ਹਾ ਬਰਨਾਲਾ) ਵਿਖੇ ਸਥਾਨਕ ਜਥਿਆਂ ਤੇ ਸਰਗਰਮ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਤਾਲਮੇਲ ਦਾ ਇਹ ਸਿਲਸਿਲਾ ਬੀਤੇ ਵਰ੍ਹੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਸਿੱਖ ਸਫਾ ਵਿਚ ਅੰਦਰੂਨੀ ਸੰਵਾਦ ਦੇ ਸ਼ੁਰੂ ਕੀਤੇ ਸਿਲਸਿਲੇ ਤਹਿਤ ਕੀਤਾ ਜਾ ਰਿਹਾ ਹੈ।

ਇਸ ਇਕੱਤਰਤਾ ਵਿਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਦਾ ਬਹੁਤ ਅਹਿਮ ਹੈ। ਇਸ ਸਮੇਂ ਪਹਿਲਾਂ ਤੋਂ ਚੱਲੇ ਆ ਰਹੇ ਢਾਂਚੇ ਢਹਿ ਰਹੇ ਹਨ ਤੇ ਵੱਡੀਆਂ ਤਬਦੀਲੀਆਂ ਵਾਪਰ ਰਹੀਆਂ ਹਨ। ਅਜਿਹੇ ਸਮੇਂ ਸਿੱਖਾਂ ਲਈ ਚੁਣੌਤੀਆਂ ਅਤੇ ਸੰਭਾਵਨਾਵਾਂ ਦੋਵੇਂ ਹੀ ਮੌਜੂਦ ਹਨ।

ਸਮਾਗਮ ਦੌਰਾਨ ਹਾਜ਼ਰ ਸੰਗਤ ਦਾ ਇਕ ਹੋਰ ਦ੍ਰਿਸ਼

ਉਹਨਾ ਕਿਹਾ ਦਿੱਲੀ ਦਰਬਾਰ ਸਿੱਖਾਂ ਨੂੰ ਸਟੇਟ ਦੇ ਢਾਂਚਿਆਂ ਤੇ ਸੰਸਥਾਵਾਂ ਵਿਚ ਹੀ ਉਲਝਾਈ ਰੱਖਣਾ ਚਾਹੁੰਦਾ ਹੈ ਜਦਕਿ ਅੱਜ ਦੇ ਸਮੇਂ ਸਿੱਖਾਂ ਨੂੰ ਆਪਣੀਆਂ ਖਾਲਸਾਈ ਸੰਸਥਾਵਾਂ  ਸੁਰਜੀਤ ਅਤੇ ਮਜਬੂਤ ਕਰਨ ਦੀ ਲੋੜ ਹੈ। ਸਿੱਖਾਂ ਸਾਹਮਣੇ ਇਸ ਵੱਲੇ ਵੱਡੀ ਚੁਣੌਤੀ ਅੰਦਰੂਨੀ ਖਿੰਡਾਓ ਦੀ ਹੈ। ਇਸ ਖਿੰਡਾਓ ਨੂੰ ਦੂਰ ਕਰਨ ਵਾਸਤੇ ਆਪਸ ਵਿਚ ਤਾਲਮੇਲ ਤੇ ਸੰਵਾਦ ਰਚਾਉਣ ਦੀ ਸਖਤ ਲੋੜ ਹੈ ਤਾਂ ਕਿ ਵੱਖ-ਵੱਖ ਹਿੱਸੇ ਆਪਸ ਵਿਚ ਭਰੋਸੇਯੋਗਤਾ ਪੈਦਾ ਕਰ ਸਕਣ ਤੇ ਆਪਣੇ-ਆਪਣੇ ਕਾਰਜ ਪਛਾਣ ਸਕਣ।

ਭਾਈ ਦਲਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਗੁਰਮਤਿ ਆਸ਼ੇ ਅਤੇ ਪੰਥਕ ਪਰੰਪਰਾ ਅਨੁਸਾਰ ਕਰਨ ਦੀ ਸਖਤ ਜਰੂਰਤ ਹੈ। ਇਸ ਵਾਸਤੇ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦਿੱਤਾ ਗਿਆ ਹੈ ਜਿੱਥੇ ਸ੍ਰੀ ਅਕਾਤ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਗੁਰਮਤੇ ਅਤੇ ਪੰਚ ਪ੍ਰਧਾਨੀ ਅਗਵਾਈ ਦੀ ਮੁੜ-ਬਹਾਲੀ ਬਾਰੇ ਸਾਂਝਾ ਫੈਸਲਾ ਲੈਣ ਦਾ ਯਤਨ ਕੀਤਾ ਜਾਵੇਗਾ।

ਇਸ ਇਕੱਤਰਤਾ ਵਿਚ ਭਾਈ ਜਸਵੀਰ ਸਿੰਘ ਡਾਂਗੋ ਅਤੇ ਗੁਰਜੀਤ ਸਿੰਘ ਸੰਘੇੜਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਭਾਈ ਦਲਜੀਤ ਸਿੰਘ ਨੇ ਸਥਾਨਕ ਜਥਿਆਂ ਤੇ ਸਖਸ਼ੀਅਤਾਂ ਨੂੰ 28 ਜੂਨ ਨੂੰ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: