Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਤੁਰੰਤ ਰੋਕ ਲੱਗੇ: ਭਾਈ ਹਵਾਰਾ

ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਤੁਰੰਤ ਰੋਕ ਲੱਗੇ: ਭਾਈ ਹਵਾਰਾ

ਨਵੀ ਦਿੱਲੀ (8 ਅਪ੍ਰੈਲ 2015): ਅੱਜ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਇਕ ਅਦਾਲਤ ਵਿਚ ਪੁਲਿਸ ਫੋਰਸ ਦੀ ਸਖਤ ਸੁਰਖਿਆ ਹੇਠ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਮੁੜ ਬੇੜੀਆਂ ਵਿਚ ਜਕੜ ਕੇ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ।

ਦਿੱਲੀ ਦੇ ਇਸ ਕੇਸ ਵਿਚ ਬਚੀਆਂ ਹੋਈਆਂ ਗਵਾਹੀਆਂ ਚਲ ਰਹੀਆਂ ਹਨ ਤੇ ਅਜ ਸਰਕਾਰੀ ਗਵਾਹ ਵੀ ਪੇਸ਼ ਹੋਏ ਸਨ ਪਰ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਮੰਨਿਦਰ ਸਿੰਘ ਦੇ ਪੇਸ਼ ਨਾ ਹੋਣ ਕਰਕੇ ਮਾਮਲੇ ਦੀ ਅਗਲੀ ਸੁਣਵਾਈ 18 ਮਈ ਨੂੰ ਹੋਵੇਗੀ ।

ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)
ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਪੇਸ਼ੀ ੳਪਰੰਤ ਭਾਈ ਹਵਾਰੇ ਨੇ ਬੀਬੀ ਮਨਪ੍ਰੀਤ ਕੌਰ ਨਾਲ ਮੁਲਾਕਾਤ ਵਿਚ ਕੌਮ ਦੇ ਨਾਮ ਸੁਨੇਹਾ ਦੇਦੇਆਂ ਕਿਹਾ ਕਿ ਵਿਵਾਦਤ ਨਾਨਕ ਸ਼ਾਹ ਫਕੀਰ ਫਿਲਮ ਤੇ ਤੁੰਰਤ ਰੋਕ ਲਾਈ ਜਾਣੀ ਚਾਹੀਦੀ ਹੈ ।ਉਨ੍ਹਾਂ ਕਿਹਾ ਕਿ ਜੇਕਰ ਇਹ ਰੋਕ ਨਾ ਲਾਈ ਗਈ ਤਦ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਹੋਣ ਦਾ ਖਤਰਾ ਹੈ ਤੇ ਇਹ ਫਿਲਮ ਕਿਸੇ ਵੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਅਨੁਸਾਰ ਠੀਕ ਨਹੀ ਹੈ ।

ਉਨ੍ਹਾਂ ਕਿਹਾ ਕਿ ਸਿੱਖੀ ਸਿਧਾਂਤਾਂ ‘ਤੇ ਹਮਲਾ ਕਰਨ ਵਾਲੀ ਇਸ ਫਿਲਮ ਦਾ ਸਮੂਹ ਸਿੱਖ ਜਥੇਬੰਦੀਆਂ, ਧਾਰਮਿਕ ਅਤੇ ਰਾਜਸੀ ਕਮੇਟੀਆਂ ਨੂੰ ਇੱਕਠੇ ਹੋ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਹਿਬਾਨ ਅਤੇ ਉਨ੍ਹਾਂ ਨਾਲ ਸਬੰਧਿਤ ਹਸਤੀਆਂ ਨੂੰ ਫਿਲਮਾਂ ਵਿੱਚ ਦ੍ਰਿਸ਼ਮਾਨ ਕਰਨ ਦੇ ਸ਼ੁਰੂ ਹੋਏ ਇਸ ਨਾਜ਼ੂਕ ਵਰਤਾਰੇ ਨੂੰ ਰੋਕਣ ਲਈ ਸਮੁੱਚੀ ਕੌਮ ਨੂੰ ਸੋਚ ਵਿਚਾਰ ਕਰਨੀ ਚਾਹੀਦੀ ਹੈ।

ਅਜ ਕੋਰਟ ਵਿਚ ਭਾਈ ਹਵਾਰਾ ਨੂੰ ਮਿਲਣ ਵਾਸਤੇ ਬੀਬੀ ਮਨਪ੍ਰੀਤ ਕੌਰ, ਭਾਈ ਮਨਪ੍ਰੀਤ ਸਿੰਘ ਖਾਲਸਾ, ਭਾਈ ਬਲਬੀਰ ਸਿੰਘ ਹਿਸਾਰ, ਕਾਕਾ ਅਮਨਦੀਪ ਸਿੰਘ ਸਮੇਤ ਦੇਸ਼ ਅਤੇ ਵਿਦੇਸ਼ ਤੋਂ ਬਹੁਤ ਸਾਰੇ ਸਿੰਘ ਅਤੇ ਪ੍ਰੇਮੀ ਸੱਜਣ ਹਾਜਿਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: