Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ ਬੇਅਦਬੀ ਕਾਂਡ: ਮਾਨ ਦਲ ਦੇ ਆਗੂਆਂ ਨੇ ਸੀਬੀਆਈ ਕੋਲ ਬਿਆਨ ਦਰਜ਼ ਕਰਵਾਉਣ ਤੋਂ ਕੀਤਾ ਇਨਕਾਰ

ਬਰਗਾੜੀ ਬੇਅਦਬੀ ਕਾਂਡ: ਮਾਨ ਦਲ ਦੇ ਆਗੂਆਂ ਨੇ ਸੀਬੀਆਈ ਕੋਲ ਬਿਆਨ ਦਰਜ਼ ਕਰਵਾਉਣ ਤੋਂ ਕੀਤਾ ਇਨਕਾਰ

ਫ਼ਰੀਦਕੋਟ: ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਘਟਨਾ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਕੋਲ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਆਪਣੇ ਬਿਆਨ ਦਰਜ਼ ਕਰਵਾਉਣ ਤੋਂ ਇਨਕਾਰ ਕਰ ਦਿੱਤਾ।

ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਰਾਈਆਂਵਾਲਾ ਗਵਾਹ ਵਜੋਂ ਪੇਸ਼ ਹੋਏ, ਪਰ ਉਨ੍ਹਾਂ ਨੇ ਸੀਬੀਆਈ ’ਤੇ ਕਥਿਤ ਤੌਰ ’ਤੇ ਪੱਖਪਾਤ ਕਰਨ ਦੇ ਦੋਸ਼ ਲਾਉਂਦਿਆਂ ਬਿਆਨ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ (ਅ) ਦੇ ਆਗੂ।-
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ (ਅ) ਦੇ ਆਗੂ।-

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ (ਅ) ਦੇ ਆਗੂ ਸਿਮਰਨਜੀਤ ਸਿੰਘ ਮਾਨ, ਸੁਰਜੀਤ ਸਿੰਘ ਅਰਾਈਆਂਵਾਲਾ, ਗੁਰਜੰਟ ਸਿੰਘ, ਗੁਰਦੀਪ ਸਿੰਘ, ਆਦਿ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸੀਬੀਆਈ ਨੇ ਬਰਗਾੜੀ ਕਾਂਡ ਸਬੰਧੀ ਬਿਆਨ ਦਰਜ ਕਰਵਾਉਣ ਲਈ ਸੱਦਿਆ ਸੀ, ਪਰ ਜਦੋਂ ਉਹ ਸੀਬੀਆਈ ਟੀਮ ਸਾਹਮਣੇ ਪੇਸ਼ ਹੋਏ ਤਾਂ ਉੱਥੇ ਅਕਾਲੀ ਦਲ ਬਾਦਲ ਦੇ ਕੁਝ ਸੀਨੀਅਰ ਆਗੂ ਮੌਜੂਦ ਸਨ, ਜੋ ਸੀਬੀਆਈ ਟੀਮ ਨਾਲ ਬਰਗਾੜੀ ਕਾਂਡ ਬਾਰੇ ਗੱਲਬਾਤ ਕਰ ਰਹੇ ਸਨ।

ਭਾਈ ਜਸਕਰਨ ਸਿੰਘ ਨੇ ਕਿਹਾ ਕਿ ਜਦੋਂ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਤਾਂ ਉਦੋਂ ਅਕਾਲੀ ਆਗੂ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਅੱਗੇ ਨਹੀਂ ਤੇ ਆਪਣੇ ਸਿਆਸੀ ਹਿੱਤਾਂ ਨੂੰ ਦੇਖਦਿਆਂ ਚੁੱਪ ਰਹੇ।

ਉਨ੍ਹਾਂ ਕਿਹਾ ਕਿ ਹੁਣ ਇਹ ਆਗੂ ਕਥਿਤ ਤੌਰ ’ਤੇ ਝੂਠੇ ਗਵਾਹ ਬਣ ਕੇ ਸੀਬੀਆਈ ਸਾਹਮਣੇ ਪੇਸ਼ ਹੋ ਕੇ ਜਾਂਚ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਜਾਂਚ ਦੇ ਨਾਮ ’ਤੇ ਸਮੁੱਚੇ ਮਾਮਲੇ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ।

ਸੀਬੀਆਈ ਅਧਿਕਾਰੀ ਅੱਜ ਇੱਥੇ ਪੜਤਾਲ ਲਈ ਪੁੱਜੇ ਸਨ ਅਤੇ ਉਨ੍ਹਾਂ ਨੇ ਬਰਗਾੜੀ ਕਾਂਡ ਦੇ ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੰਦਿਆ ਸੀ। ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਸੁਰਜੀਤ ਸਿੰਘ ਅਰਾਈਆਂਵਾਲਾ ਬਗਰਾੜੀ ਕਾਂਡ ਦੇ ਮੁੱਖ ਗਵਾਹਾਂ ਵਿੱਚੋਂ ਹਨ।

ਇਨ੍ਹਾਂ ਗਵਾਹਾਂ ਨੇ ਕਿਹਾ ਕਿ ਸੀਬੀਆਈ ਨੇ ਕਥਿਤ ਤੌਰ ’ਤੇ ਜਾਂਚ ਪ੍ਰਤੀ ਗੰਭੀਰਤਾ ਨਹੀਂ ਦਿਖਾਈ, ਇਸ ਕਰ ਕੇ ਉਨ੍ਹਾਂ ਨੇ ਇੱਥੇ ਬਿਆਨ ਦਰਜ ਕਰਵਾਉਣੇ ਠੀਕ ਨਹੀਂ ਸਮਝੇ। ਕੁਝ ਦਿਨ ਪਹਿਲਾਂ ਜਸਟਿਸ ਜੋਰਾ ਸਿੰਘ ਕਮਿਸ਼ਨ ਵੀ ਇਸ ਮਾਮਲੇ ਦੀ ਪੜਤਾਲ ਲਈ ਫ਼ਰੀਦਕੋਟ ਆਇਆ ਸੀ। ਉਸ ਮੌਕੇ ਬਹਿਬਲ ਅਤੇ ਬਰਗਾੜੀ ਕਾਂਡ ਦੇ ਚਸ਼ਮਦੀਦਾਂ ਨੇ ਜਸਟਿਸ ਜੋਰਾ ਸਿੰਘ ਕਮਿਸ਼ਨ ’ਤੇ ਵੀ ਕਥਿਤ ਤੌਰ ’ਤੇ ਮਾਮਲੇ ਦੀ ਜਾਂਚ ਲਟਕਾਉਣ ਦੇ ਦੋਸ਼ ਲਾਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: