Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਡੇਰੇ ਬੰਦ ਕਰਵਾਉਣ ਦੇ ਫੈਸਲੇ ਦੀ ਹਮਾਇਤ ਦਾ ਐਲਾਨ

ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਡੇਰੇ ਬੰਦ ਕਰਵਾਉਣ ਦੇ ਫੈਸਲੇ ਦੀ ਹਮਾਇਤ ਦਾ ਐਲਾਨ

ਲੰਡਨ (7 ਦਸੰਬਰ,2014): ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਵਿਰੋਧੀ ਡੇਰੇ ਬੰਦ ਕਰਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਦੀ ਸਾਂਝੀ ਕੋ-ਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਕੀਤੇ ਇਸ ਐਲਾਨ ‘ਤੇ ਡੱਟ ਕੇ ਪਹਿਰਾ ਦੇਣ। ਜੇਕਰ ਉਹ ਆਪਣੇ ਐਲਾਨ ‘ਤੇ ਦ੍ਰਿੜ੍ਹ ਰਹਿੰਦੇ ਹਨ ਤਾਂ ਸਿੱਖ ਕੌਮ ਡੱਟ ਕੇ ਸਾਥ ਦੇਵੇਗੀ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਇਸ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ।dera Noormahil

ਬਰਤਾਨੀਆਂ ਦੇ ਸਿੱਖਾਂ ਦੀ ਸਾਂਝੀ ਕੋ-ਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਪੰਜਾਬ ਵਿਚ ਸਿੱਖ ਵਿਰੋਧੀ ਡੇਰਿਆਂ ਨੂੰ ਬੰਦ ਕਰਾਉਣ ਦੇ ਐਲਾਨ ਦਾ ਡੱਟ ਕੇ ਸਮਰਥਨ ਕੀਤਾ ਗਿਆ ਹੈ ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ.ઠ ਵਿਚઠ ਸ਼ਾਮਿਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ. ਕੇ. ਦੇ ਭਾਈ ਅਮਰੀਕ ਸਿੰਘ ਗਿੱਲ , ਅਖੰਡ ਕੀਰਤਨੀ ਜਥਾ ਯੂ. ਕੇ. ਭਾਈ ਬਲਬੀਰ ਸਿੰਘ, ਯੂਨਾਈਟਿਡ ਖਾਲਸਾ ਦਲ ਯੂ. ਕੇ. ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਧਰਮ ਯੁੱਧ ਜਥਾ ਦਮਦਮੀ ਟਕਸਾਲઠ ਭਾਈ ਬਲਵਿੰਦਰ ਸਿੰਘ ਚਹੇੜੂ, ਸ਼੍ਰੋਮਣੀ ਅਕਾਲੀ ਦਲ ਯੂ. ਕੇ. ਭਾਈ ਗੁਰਦੇਵ ਸਿੰਘ ਚੌਹਾਨ, ਕੋ-ਆਰਡੀਨੇਟਰ ਭਾਈ ਜੋਗਾ ਸਿੰਘ, ਭਾਈ ਹਰਦੀਸ਼ ਸਿੰਘ, ਭਾਈ ਗੁਰਦਿਆਲ ਸਿੰਘ ਅਟਵਾਲ ਅਤੇ ਭਾਈ ਜਸਪਾਲ ਸਿੰਘ ਬੈਂਸ ਨੇ ਮੀਡੀਏ ਦੇ ਰੁ-ਬ-ਰੂ ਹੁੰਦਿਆਂ ਕੁਝ ਵਿਅਕਤੀਆਂ ਵੱਲੋਂ ਪਿੰਡ ਜੋਧਪੁਰ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ। ਦੋਸ਼ੀ ਵਿਆਕਤੀਆਂ ਖਿਲਾਫ ਕਤਲ ਦੀ ਧਾਰਾ 302 ਅਧੀਨ ਮੁਕੱਦਮਾ ਦਰਜ ਕਰਕੇ ਸਖਤ ਸਜ਼ਾਵਾਂ ਦੀ ਮੰਗ ਕੀਤੀ।

ਸਿੱਖ ਜਥੇਬੰਦੀਆਂ ਵੱਲੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਅਰੰਭੀ ਹੋਈ ਭੁੱਖ ਹੜਤਾਲ ਦਾ ਸਮਰਥਨ ਕਰਦਿਆਂ ਸਿੱਖ ਜਗਤ ਨੂੰ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਸਮੇਂ ਦੀ ਖਾਸ ਲੋੜ ਆਖਿਆ ਗਿਆ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ.ਵਿਚ ਸ਼ਾਮਿਲ ਸਿੱਖ ਜਥੇਬੰਦੀਆਂ, ਸਿੱਖ ਫੈਡਰੇਸ਼ਨ ਯੂ.ਕੇ. ਭਾਈ ਅਮਰੀਕ ਸਿੰਘ ਗਿੱਲ, ਅਖੰਡ ਕੀਰਤਨੀ ਜਥਾ ਯੂ.ਕੇ. ਭਾਈ ਬਲਬੀਰ ਸਿੰਘ ਜਥੇਦਾਰ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ , ਯੂਨਾਈਟਿਡ ਖਾਲਸਾ ਦਲ ਯੂ.ਕੇ.ઠ ਭਾਈ ਨਿਰਮਲ ਸਿੰਘ ਸੰਧੂ, ਬ੍ਰਿਟਿਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ, ਧਰਮ ਯੁੱਧ ਜਥਾ ਦਮਦਮੀ ਟਕਸਾਲઠ ਭਾਈ ਚਰਨ ਸਿੰਘ, ਦਲ ਖਾਲਸਾ ਯੂ. ਕੇ. ਭਾਈ ਮਨਮੋਹਣ ਸਿੰਘ ਖਾਲਸਾ, ਇੰਟਰਨੈਸ਼ਨਲ ਪੰਥਕ ਦਲ ਭਾਈ ਰਘਵੀਰ ਸਿੰਘ, ਇੰਟਰਨੈਸ਼ਨਲ ਖਾਲਸਾ ਆਰਗੇਨਾਈਜ਼ੇਸ਼ਨ ਭਾਈ ਸੁਖਵਿੰਦਰ ਸਿੰਘ ਅਤੇ ਦਲ ਖਾਲਸਾ ਭਾਈ ਮਹਿੰਦਰ ਸਿੰਘ ਰਠੌਰ ਵੱਲੋਂ ਸਮੂਹ ਜਗਤ ਨੂੰ ਅਪੀਲ ਕੀਤੀ ਗਈ ਕਿ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਰਿਹਾਅ ਕਰਵਾਉਣ ਹਿਤ ਯੋਗ ਉਪਰਾਲੇ ਕੀਤੇ ਜਾਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹੁਤ ਮੰਦਭਾਗਾ ਹੈ ਕਿ ਐੱਸ ਜੀ ਪੀ ਸੀ ਜੋ ਕਿ ਸੁਖਬੀਰ ਦੇ ਸਿੱਧੇ ਗਲਬੇ ਹੇਠ ਹੈ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਚਾਰ ਦੇ ਸਾਰੇ ਹੱਕ ਇਕ ਨਿਗੁਣੀ ਕੀਮਤ ਤੇ
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੇ ਅੱਜ (12 ਦਸੰਬਰ, 2017) ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸੇ ਸਾਲ 2017 'ਚ ਵਿਧਾਨ ਸਭਾ ਚੋਣਾਂ ਮੌਕੇ ਡੇਰਾ ਸਿਰਸਾ ਤੋਂ ਮਦਦ ਲੈਣ ਲਈ ਅਤੇ ਅਕਾਲ ਤਖ਼ਤ ਸਾਹਿਬ
ਵਧੀਕ ਸੈਸ਼ਨ ਜੱਜ ਸੰਜੀਵ ਜੋਸ਼ੀ ਦੀ ਅਦਾਲਤ ਨੇ ਡੇਰਾ ਸਿਰਸਾ ਨਾਲ ਸਬੰਧਿਤ ਸੁਨਾਮ ਸਥਿਤ ਸ਼ਾਖਾ 'ਤੇ ਹਮਲਾ ਕਰਕੇ ਭੰਨ੍ਹ-ਤੋੜ ਕਰਨ ਅਤੇ ਦੋ ਡੇਰਾ ਪ੍ਰੇਮੀਆਂ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: