Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਹਿਬਲ ਕਲਾਂ ਗੋਲੀਕਾਂਡ ਦਾ ਦੋਸ਼ੀ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਜ਼ਬਰੀ ਸੇਵਾ ਮੁਕਤ

ਬਹਿਬਲ ਕਲਾਂ ਗੋਲੀਕਾਂਡ ਦਾ ਦੋਸ਼ੀ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਜ਼ਬਰੀ ਸੇਵਾ ਮੁਕਤ

ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅਕਤੂਬਰ 2015 ‘ਚ ਬਹਿਬਲ ਕਲਾਂ (ਫਰੀਦਕੋਟ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕਰਨ ਵਾਲੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਬਿਨਾਂ ਭੜਕਾਹਟ ਤੋਂ ਕੀਤੀ ਗਈ ਗੋਲੀਬਾਰੀ ਦੇ ਹੁਕਮ ਦੇਣ ਵਾਲੇ ਮੁੱਖ ਦੋਸ਼ੀ ਪੁਲਿਸ ਕਪਤਾਨ ਮੋਗਾ ਚਰਨਜੀਤ ਸ਼ਰਮਾ ਨੂੰ ਲਾਜ਼ਮੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੇ ਪ੍ਰਦਰਸ਼ਨਕਾਰੀਆਂ ‘ਤੇ ਸਿੱਧੀ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ।

ਹਾਲਾਂਕਿ ਬਾਦਲ ਸਰਕਾਰ ਨੇ ਇਸ ਘਟਨਾ ਦੀ ਜਾਂਚ ਲਈ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਸੀ। ਬਾਦਲ ਸਰਕਾਰ ਵਲੋਂ ਬਣਾਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਗੋਲਬਾਰੀ ਦੇ ਅਪਰਾਧ ‘ਚ ਚਰਨਜੀਤ ਸ਼ਰਮਾ ਦੀ ਭੂਮਿਕਾ ਨੂੰ ਸਾਹਮਣੇ ਨਹੀਂ ਲਿਆਂਦਾ ਸੀ। ਕਮਿਸ਼ਨ ਨੇ ਇਹ ਕਿਹਾ ਸੀ ਕਿ ਪੁਲਿਸ ਨੇ ਨਿਹੱਥੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਜਿਸ ਨਾਲ ਦੋ ਬੰਦਿਆਂ ਦੀਆਂ ਜਾਨਾਂ ਗਈਆਂ।

ਚਰਨਜੀਤ ਸ਼ਰਮਾ (ਫਾਈਲ ਫੋਟੋ)
ਚਰਨਜੀਤ ਸ਼ਰਮਾ (ਫਾਈਲ ਫੋਟੋ)

ਹਾਲਾਂਕਿ ਦੂਜੇ ਪਾਸੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਦੀ ਪ੍ਰਧਾਨਗੀ ‘ਚ ਬਣੇ ਲੋਕ ਕਮਿਸ਼ਨ ਨੇ ਕਿਹਾ ਕਿ ਬਹਿਬਲ ਕਲਾਂ ਪੁਲਿਸ ਗੋਲੀਬਾਰੀ ‘ਚ ਪੁਲਿਸ ਨੂੰ ਮਜਬੂਰੀ ‘ਚ ਐਫ.ਆਈ.ਆਰ. ਦਰਜ ਕਰਨੀ ਪਈ। ਲੋਕ ਕਮਿਸ਼ਨ ਦੀ ਰਿਪੋਰਟ ਮੁਤਾਬਕ ਪੁਲਿਸ ਨੇ ਬਿਨਾਂ ਬੜਕਾਹਟ ਕੇ ਸ਼ਾਂਤੀਪੂਰਨ ਰੋਸ ਮੁਜਾਹਰਾ ਕਰ ਰਹੇ ਲੋਕਾਂ ‘ਤੇ ਜ਼ਾਲਮਾਨਾ ਢੰਗ ਨਾਲ ਲਾਠੀਚਾਰਜ ਕੀਤਾ ਅਤੇ ਗੋਲੀ ਚਲਾਈ।

ਪਿਛਲੇ ਮਹੀਨੇ (15 ਅਪ੍ਰੈਲ) ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਅਤੇ ਜਸਟਿਸ ਰਣਜੀਤ ਸਿੰਘ ਗਿੱਲ ਦੀ ਅਗਵਾਈ ‘ਚ ਇਕ ਨਵਾਂ ਕਮਿਸ਼ਨ ਬਣਾਇਆ ਜੋ ਕਿ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵੀ ਕਰੇਗਾ, ਜਿਸ ਵਿਚ ਦੋ ਨੌਜਵਾਨ ਪੁਲਿਸ ਗੋਲੀ ਦਾ ਸ਼ਿਕਾਰ ਬਣੇ ਸੀ।

ਪੁਲਿਸ ਮਹਿਕਮੇ ਦੇ ਅਣਦੱਸੇ ਸਰੋਤ ਦਾ ਹਵਾਲਾ ਦਿੰਦੇ ਹੋਏ ਮੀਡੀਆ ਨੇ ਦੱਸਿਆ ਕਿ ਗ੍ਰਹਿ ਵਿਭਾਗ ਨੇ 30 ਅਪ੍ਰੈਲ ਅਤੇ 1 ਮਈ ਨੂੰ ਛੁੱਟੀ ਹੋਣ ਕਰਕੇ ਚਰਨਜੀਤ ਸ਼ਰਮਾ ਨੂੰ ਅੱਜ (2 ਮਈ) ਨੂੰ ਸੇਵਾ ਮੁਕਤ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ।

ਇਸਤੋਂ ਅਲਾਵਾ, ਇਹ ਵੀ ਦੱਸਿਆ ਗਿਆ ਕਿ ਜਾਂਚ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਆਪਣੇ ਕਾਰਜਕਾਲ ‘ਚ ਵਾਧਾ ਮੰਗਣ ਦਾ ਹੱਕ ਨਹੀਂ ਰਹਿੰਦਾ। ਇਸੇ ਕਾਰਨ ਸਾਬਕਾ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਹੈ।

ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਦੀ ਗੋਲੀਬਾਰੀ ਦੀਆਂ ਘਟਨਾਵਾਂ ਦਾ ਇਤਿਹਾਸ ਦੱਸਦਾ ਹੈ ਕਿ ਜ਼ਿਆਦਾਤਰ ਮਾਮਲਿਆਂ ‘ਚ ਜਾਂਚ ਦਾ ਕੋਈ ਨਤੀਜਾ ਨਹੀਂ ਨਿਕਲਦਾ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਪਾਉਂਦੀ।

ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦੇ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ 1986 ‘ਚ ਨਕੋਦਰ, 2009 ‘ਚ ਲੁਧਿਆਣਾ (ਭਾਈ ਦਰਸ਼ਨ ਸਿੰਘ ਲੋਹਾਰਾ) ਅਤੇ 2012 ‘ਚ ਗੁਰਦਾਸਪੁਰ (ਭਾਈ ਜਸਪਾਲ ਸਿੰਘ) ‘ਚ ਪੁਲਿਸ ਦੀ ਗੋਲੀ ਨਾਲ ਮਰਨ ਵਾਲੇ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਇਨ੍ਹਾਂ ਸਾਰੇ ਮਾਮਲਿਆਂ ‘ਚ ਜਾਂਚ ਕਮਿਸ਼ਨ ਦੋਸ਼ੀਆਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ‘ਚ ਨਾਕਾਮ ਰਿਹਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Behbal Kalan Firing Accuse SSP Charanjit Sharma Denied Extension In Service, Retired Compulsorily …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: