Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੀ ਕੋਰ ਕਮੇਟੀ ਵਿੱਚ ਪੰਥਕ ਵੋਟ ਦੇ ਟੁੱਟਣ ਦਾ ਮੁੱਦਾ ਰਿਹਾ ਭਾਰੀ

ਬਾਦਲ ਦਲ ਦੀ ਕੋਰ ਕਮੇਟੀ ਵਿੱਚ ਪੰਥਕ ਵੋਟ ਦੇ ਟੁੱਟਣ ਦਾ ਮੁੱਦਾ ਰਿਹਾ ਭਾਰੀ

ਚੰਡੀਗੜ੍ਹ (11 ਜਨਵਰੀ, 2016): ਸੌਦਾ ਸਾਧ ਨੂੰ ਬਾਦਲ ਦਲ ਦੇ ਇਸ਼ਾਰੇ ‘ਤੇ ਦਿੱਤਾ ਮਾਫੀਨਾਮਾ, ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ, ਸਿੱਖ ਰੋਹ ਦੇ ਚੱਲਦਿਆਂ ਸਰਬੱਤ ਖਾਲਸਾ ਦਾ ਹੋਇਆ ਲਾਮਿਸਾਲ ਇਕੱਠ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਾਰਵਾਈਆਂ ਕਰਕੇ ਸਿੱਖ ਜਗਤ ਵਿੱਚ ਬਾਦਲ ਦਲ ਦੇ ਖੁਰੇ ਅਧਾਰ ਨੂੰ ਮੁੜ ਥਾਂ ਸਿਰ ਲਿਆਉਣ ਅਤੇ ਸਿੱਖ ਵੋਟ ਵਿੱਚ ਆਪਣੀ ਪੜਤ ਬਣਾਉਣਾ ਬਾਦਲ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਚਿੰਤਾ ਦਾ ਵਿਸ਼ਾ ਰਹੀ।

ਇਥੇ ਮੁੱਖ ਮੰਤਰੀ ਰਿਹਾਇਸ਼ ਵਿਖੇ 3 ਘੰਟੇ 20 ਮਿੰਟ ਤੱਕ ਚੱਲੀ ਇਸ ਬੈਠਕ ਵਿਚ ਜਿੱਥੇ ਪਾਰਟੀ ਦਾ ‘ਪੰਥਕ ਏਜੰਡਾ’ ਮਜ਼ਬੂਤ ਕਰਨ ਬਾਰੇ ਚਰਚਾ ਹੋਈ, ਉੱਥੇ ਹਾਲੀਆ ਪੰਥਕ ਵਿਵਾਦਾਂ ਕਾਰਨ ਪਾਰਟੀ ਨੂੰ ਪੁੱਜੇ ਨੁਕਸਾਨ ਦੀ ਭਰਪਾਈ ਲਈ ਕੋਰ ਕਮੇਟੀ ਮੈਂਬਰਾਂ ਨੂੰ ਸੁਝਾਅ ਦੇਣ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਯੂਥ ਵੋਟ ਬੈਂਕ’ ਨੂੰ ਧਿਆਨ ‘ਚ ਰੱਖਦਿਆਂ ਪਿੰਡ ਪੱਧਰ ‘ਤੇ ਹਰ ਜਾਤੀ/ਧਰਮ ਨਾਲ ਸਬੰਧਿਤ ਨੌਜਵਾਨਾਂ ਦੇ ਖੇਡ ਕੱਲਬ/ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ। ਇਨ੍ਹਾਂ ਖੇਡ ਕਲੱਬਾਂ ਦੀ ਸਥਾਪਤੀ ਮਗਰੋਂ ਸਰਕਾਰ ਵੱਲੋਂ ਇਨ੍ਹਾਂ ਕਲੱਬਾਂ ਨੂੰ ਫੰਡ ਜਾਰੀ ਕੀਤੇ ਜਾਣ ਦੀ ਸੂਚਨਾ ਹੈ।

ਇਸ ਤੋਂ ਇਲਾਵਾ ਬੈਠਕ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੇ ਪਾਰਟੀ ਕੇਡਰ ਨੂੰ ਚੋਣ ਪ੍ਰਚਾਰ ਵਾਸਤੇ ਤਿਆਰ ਕਰਨ ਲਈ 2 ਰੋਜ਼ਾ ਸਿਖਲਾਈ ਕੈਂਪ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਉਣ ਦਾ ਵੀ ਫੈਸਲਾ ਹੋਇਆ। ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਲੈ ਕੇ ਉਠੇ ਵਿਵਾਦ, ਸਰਬੱਤ ਖਾਲਸਾ, ਬੇਅਦਬੀ ਮਾਮਲਿਆਂ ਕਾਰਨ ਪਾਰਟੀ ਦੇ ਪੰਥਕ ਏਜੰਡੇ ਨੂੰ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕਿਵੇਂ ਹੋ ਸਕਦੀ ਹੈ ਅਤੇ ਸ਼੍ਰੋਮਣੀ ਕਮੇਟੀ ‘ਚ ਸੁਧਾਰਾਂ ਲਈ ਕੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ  ਅਵਤਾਰ ਸਿੰਘ, ਜੋ ਕਿ ਕੋਰ ਕਮੇਟੀ ਮੈਂਬਰ ਵੀ ਹਨ, ਇਸ ਬੈਠਕ ਵਿਚ ਸੁਝਾਅ ਦੇ ਸਕਦੇ ਸਨ, ਪ੍ਰੰਤੂ ਉਹ ਬੈਠਕ ‘ਚੋਂ ਗੈਰ-ਹਾਜ਼ਰ ਸਨ।

ਸੂਤਰਾਂ ਨੇ ਦੱਸਿਆ ਕਿ ਬੈਠਕ ‘ਚ ਡਾ. ਅੰਬੇਡਕਰ, ਦਸਵੇਂ ਪਾਤਿਸ਼ਾਹ, ਮਾਈ ਭਾਗੋ ਤੇ ਬਾਬਾ ਜੀਵਨ ਸਿੰਘ ਦੇ ਨਾਂਅ ‘ਤੇ ਸੂਬਾ ਭਰ ‘ਚ ਪਿੰਡ ਪੱਧਰ ‘ਤੇ ਨੌਜਵਾਨਾਂ ਦੇ ਖੇਡ ਕਲੱਬ/ਕਮੇਟੀਆਂ ਸਥਾਪਿਤ ਕਰਨ ਦਾ ਵੀ ਫੈਸਲਾ ਹੋਇਆ। ਇਸਦੇ ਨਾਲ ਨਾਲ ਨੌਜਵਾਨਾਂ ਦੇ ‘ਮਸੀਹ ਖੇਡ ਕਲੱਬ’ ਅਤੇ ‘ਨਵਾਬ ਸ਼ੇਰ ਮੁਹੰਮਦ ਖਾਂ ਖੇਡ ਕਲੱਬ’ ਸਥਾਪਿਤ ਕਰਨ ‘ਤੇ ਵੀ ਸਹਿਮਤੀ ਬਣੀ। ਜਾਣਕਾਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਨ੍ਹਾਂ ਖੇਡ ਕਲੱਬਾਂ ਨੂੰ ਫੰਡ ਜਾਰੀ ਕੀਤੇ ਜਾਣਗੇ। ਪਾਰਟੀ ਦੇ ਇਸ ਫੈਸਲੇ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਯੂਥ ਨੂੰ ਪਾਰਟੀ ਨਾਲ ਜੋੜਨ ਦੀ ਰਣਨੀਤੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਬੈਠਕ ‘ਚ ਸਮੁੱਚੇ ਪਾਰਟੀ ਕੇਡਰ ਦੀ ਚੋਣ ਪ੍ਰਚਾਰ ਵਾਸਤੇ ਤਿਆਰੀ ਲਈ 19 ਅਤੇ 20 ਫਰਵਰੀ ਨੂੰ ਵਿਸ਼ੇਸ਼ ਕੈਂਪ ਲਾਉਣ ਦਾ ਫੈਸਲਾ ਵੀ ਹੋਇਆ। ਇਹ ਕੈਂਪ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗੇਗਾ। ਸੂਤਰਾਂ ਦੱਸਿਆ ਕਿ ਇਸ ਕੈਂਪ ਵਿਚ ਪਾਰਟੀ ਦੇ ਪਿੰਡ ਪੱਧਰ ਦੇ ਅਹੁਦੇਦਾਰਾਂ ਤੋਂ ਲੈ ਕੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਸਮੇਤ ਉੱਪਰਲੀ ਕਤਾਰ ਤੱਕ ਦੇ ਸਾਰੇ ਨੇਤਾ ਸ਼ਾਮਿਲ ਹੋਣਗੇ। ਕੈਂਪ ਵਿਚ ਸਾਰੇ ਅਹੁਦੇਦਾਰਾਂ ਨੂੰ ਸਰਕਾਰ ਦੀਆਂ ਉਪਲੱਬਧੀਆਂ, ਯੋਜਨਾਵਾਂ ਅਤੇ ਹੋਰ ਮਸਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗਾ।

ਇਸ ਬੈਠਕ ਵਿਚ ਪਾਰਟੀ ਵੱਲੋਂ ਵਿਦੇਸ਼ਾਂ ‘ਚ ਬੈਠੇ ਆਪਣੇ ਆਗੂ ਵੀ ਸੱਦੇ ਜਾਣਗੇ ਤਾਂਕਿ ਉਹ ਵਿਦੇਸ਼ਾਂ ‘ਚ ਜਾ ਕੇ ਅਤੇ ਪੰਜਾਬ ਆ ਕੇ ਪਾਰਟੀ ਲਈ ਪ੍ਰਚਾਰ ਕਰ ਸਕਣ। ਬੈਠਕ ਵਿਚ ਕੋਰ ਕਮੇਟੀ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਬਣੀ ਇਕ ਦਸਤਾਵੇਜ਼ੀ ਫਿਲਮ ਵੀ ਵਿਖਾਈ ਗਈ। ਇਕ ਕੋਰ ਕਮੇਟੀ ਮੈਂਬਰ ਨੇ ਦੱਸਿਆ ਕਿ ਇਹ ਫਿਲਮ ਬਾਕਮਾਲ ਹੈ ਅਤੇ ਆਉਣ ਵਾਲੇ ਦਿਨਾਂ ‘ਚ ਪੰਜਾਬ ਭਰ ‘ਚ ਦਿਖਾਈ ਜਾਵੇਗੀ।

ਬੈਠਕ ਵਿਚ ਪੰਜਾਬ ਸਰਕਾਰ ਵੱਲੋਂ ਹਾਲ ਹੀ ‘ਚ ਚਲਾਈਆਂ ਤੀਰਥ ਯਾਤਰਾ ਰੇਲਾਂ ਬਾਰੇ ਫੀਡਬੈਕ ਵੀ ਹਾਸਿਲ ਕੀਤਾ ਗਿਆ ਅਤੇ ਭਵਿੱਖ ‘ਚ ਅਜਿਹੀ ਇਕ-ਇਕ ਰੇਲ ਗੱਡੀ ਹੋਰ ਚਲਾਉਣ ਦੀ ਉੱਠ ਰਹੀ ਮੰਗ ਬਾਰੇ ਵੀ ਚਰਚਾ ਹੋਈ। ਸੂਤਰਾਂ ਅਨੁਸਾਰ ਬੈਠਕ ਵਿਚ ਸਵ: ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਸ਼ੁਰੂ ਕੀਤੀ ਹਰ ਹਲਕੇ ‘ਚ ਕੀਰਤਨ ਦਰਬਾਰਾਂ ਅਤੇ ਹਰ ਹਲਕੇ ‘ਚੋਂ ਲੰਗਰ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲਿਜਾਣ ਦੀ ਪ੍ਰਥਾ ਮੁੜ ਚਲਾਉਣ ਦਾ ਫੈਸਲਾ ਕੀਤਾ ਗਿਆ।

ਬੈਠਕ ਵਿਚ ਪਾਰਟੀ ਦੇ ਸਕੱਤਰ ਜਨਰਲ ਸ: ਸੁਖਦੇਵ ਸਿੰਘ ਢੀਂਡਸਾ, ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਭੂੰਦੜ, ਸ: ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਸੇਵਾ ਸਿੰਘ ਸੇਖਵਾਂ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ, ਡਾ: ਚਰਨਜੀਤ ਸਿੰਘ ਅਟਵਾਲ, ਡਾ: ਦਲਜੀਤ ਸਿੰਘ ਚੀਮਾ, ਸ: ਸੇਵਾ ਸਿੰਘ ਸੇਖਵਾਂ ਅਤੇ ਸ: ਮਹੇਸ਼ਇੰਦਰ ਸਿੰਘ ਗਰੇਵਾਲ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: