Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਸਾਥੀ ਅਮਰੀਕ ਸਿੰਘ ਮੁਹਾਲੀ ਨੂੰ ਤਿੰਨ-ਤਿੰਨ ਸਾਲ ਦੀ ਕੈਦ ਅਤੇ ਜ਼ੁਰਮਾਨਾ

ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਸਾਥੀ ਅਮਰੀਕ ਸਿੰਘ ਮੁਹਾਲੀ ਨੂੰ ਤਿੰਨ-ਤਿੰਨ ਸਾਲ ਦੀ ਕੈਦ ਅਤੇ ਜ਼ੁਰਮਾਨਾ

ਐੱਸ. ਏ. ਐੱਸ. ਨਗਰ ( 11 ਫਰਵਰੀ, 2015): ਪਿਛਲੇ ਕਰੀਬ 12 ਸਾਲਾਂ ਤੋਂ ਚੱਲ ਰਹੇ ਕੇਸ ਵਿੱਚ -ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚਲੀ ਜ਼ਿਲ੍ਹਾ ਅਦਾਲਤ ਦੇ ਮਾਣਯੋਗ ਜੱਜ ਦਿਲਬਾਗ ਸਿੰਘ ਜੌਹਲ (ਐਡੀਸ਼ਨਲ ਡਿਸਟ੍ਰਿਕਟ ਐਂਡ ਸੈਸ਼ਨ ਜੱਜ) ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਬਾਦਲ ਦਲ ਦੇ ਮੌਜੂਦਾ ਜਥੇਬੰਦਕ ਸਕੱਤਰ ਅਮਰੀਕ ਸਿੰਘ ਮੁਹਾਲੀ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ।

ਇਸ ਮਾਮਲੇ ਵਿਚ ਸੁੱਚਾ ਸਿੰਘ ਲੰਗਾਹ ਨੂੰ ਇੱਕ ਕਰੋੜ ਦਸ ਹਜ਼ਾਰ ਰੁਪਏ ਜੁਰਮਾਨਾ, ਜਦਕਿ ਅਮਰੀਕ ਸਿੰਘ ਮੁਹਾਲੀ ਨੂੰ ਇੱਕ ਲੱਖ ਦਸ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਲੰਗਾਹ ਦੀ ਜਾਇਦਾਦ ਜਿਸ ਦੀ ਕੀਮਤ 80 ਕਰੋੜ 50 ਲੱਖ ਦੇ ਕਰੀਬ ਬਣਦੀ ਹੈ, ਨੂੰ ਵੀ ਅਟੈਚ ਕੀਤਾ ਗਿਆ ਹੈ।

ਸੁੱਚਾ ਸਿੰਘ ਲੰਗਾਹ ਅਤੇ ਸਮਰਥਕ ਅਦਾਲਤ ਤੋਂ ਬਾਹਰ ਆਉਦੇ ਹੋਏ
ਸੁੱਚਾ ਸਿੰਘ ਲੰਗਾਹ ਅਤੇ ਸਮਰਥਕ ਅਦਾਲਤ ਤੋਂ ਬਾਹਰ ਆਉਦੇ ਹੋਏ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਬਾਦਲ ਦਲ ਦੀ ਸਰਕਾਰ ਵੇਲੇ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਸੀ, ਜਿਸ ਨੂੰ ਲੈ ਕੇ 2002 ਵਿਚ ਲੰਗਾਹ ਅਤੇ ਉਸਦੇ ਸਾਥੀਆਂ ਅਮਰੀਕ ਸਿੰਘ ਮੁਹਾਲੀ, ਸੁਦਰਸ਼ਨ ਲਾਲ ਕੌੜਾ ਵਾਸੀ ਚੰਡੀਗੜ੍ਹ, ਸ਼ੇਰ ਸਿੰਘ ਸ਼ੇਰਾ ਚੰਡੀਗੜ੍ਹ ਆਦਿ ਖਿਲਾਫ਼ ਵਿਜੀਲੈਂਸ ਨੇ ਮਾਮਲਾ ਦਰਜ਼ ਕੀਤਾ ਸੀ ਅਤੇ ਉਸ ਵੇਲੇ ਤੋਂ ਇਹ ਮਾਮਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚਲੀ ਜ਼ਿਲ੍ਹਾ ਅਦਾਲਤ ਵਿਚ ਚੱਲ ਰਿਹਾ ਸੀ।

ਜਦੋਂ ਜੱਜ ਵੱਲੋਂ ਲੰਗਾਹ ਨੂੰ ਸਜ਼ਾ ਸੁਣਾਈ ਗਈ ਤਾਂ ਲੰਗਾਹ ਦੇ ਸਮਰੱਥਕਾਂ ਨੇ ਆਪਣੀ ਬੇਇਜ਼ਤੀ ਸਮਝਦੇ ਹੋਏ ਲੰਗਾਹ ਨੂੰ ਬਾਹਾਂ ਖੜੀਆਂ ਕਰਕੇ ਆਪਣੇ ਵਿਚਕਾਰ ਲੁਕਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਮੀਡੀਆ ਵੱਲੋਂ ਉਨ੍ਹਾਂ ਦੀ ਤਸਵੀਰ ਨਾ ਲਈ ਜਾ ਸਕੇ ਅਤੇ ਇਸੇ ਦੌਰਾਨ ਲੰਗਾਹ ਦੇ ਕਈ ਸਮਰੱਥਕ ਤਾਂ ਮੀਡੀਆ ਨਾਲ ਵੀ ਉਲਝ ਪਏ, ਪਰ ਇਸ ਦੇ ਬਾਵਜੂਦ ਮੀਡੀਆ ਕਰਮੀਆਂ ਨੇ ਆਪਣੀ ਕਾਰਵਾਈ ਜਾਰੀ ਰੱਖੀ ।

ਅਦਾਲਤ ਦੀ ਕਾਰਵਾਈ ਦੌਰਾਨ ਸੁੱਚਾ ਸਿੰਘ ਲੰਗਾਹ ਅਤੇ ਅਮਰੀਕ ਸਿੰਘ ਮੁਹਾਲੀ ਨੂੰ ਸ਼ਾਮ 4 ਵਜੇ ਤੱਕ ਜੁਰਮਾਨਾ ਭਰਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਸ ਵੇਲੇ ਤੱਕ ਦੋਵਾਂ ਨੂੰ ਅਦਾਲਤ ਦੇ ਅੰਦਰ ਹੀ ਪੁਲਿਸ ਦੇ ਸਖ਼ਤ ਪਹਿਰੇ ਹੇਠ ਬਿਠਾਈ ਰੱਖਿਆ ਅਤੇ ਲੰਗਾਹ ਵੱਲੋਂ ਇੱਕ ਕਰੋੜ ਦਸ ਹਜ਼ਾਰ ਅਤੇ ਮੁਹਾਲੀ ਵੱਲੋਂ ਇੱਕ ਲੱਖ ਦਸ ਹਜ਼ਾਰ ਰੁਪਏ ਅਦਾਲਤ ਵਿਚ ਜਮ੍ਹਾਂ ਕਰਵਾ ਦਿੱਤੇ ਗਏ ਤਾਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ
ਜਥੇਦਾਰ ਤਲਵੰਡੀ ਦੀ ਧੀ ਹਰਜੀਤ ਕੌਰ ਇਸਤਰੀ ਅਕਾਲੀ ਦਲ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਹੈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: