Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਨੂੰ ਦੋ ਮੌਜੂਦਾ ਵਿਧਾਇਕਾਂ ਦੇ ਕਾਂਗਰਸ ‘ਚ ਸ਼ਾਮਿਲ ਹੋਣ ਨਾਲ ਲੱਗਾ ਵੱਡਾ ਝਟਕਾ

ਬਾਦਲ ਦਲ ਨੂੰ ਦੋ ਮੌਜੂਦਾ ਵਿਧਾਇਕਾਂ ਦੇ ਕਾਂਗਰਸ ‘ਚ ਸ਼ਾਮਿਲ ਹੋਣ ਨਾਲ ਲੱਗਾ ਵੱਡਾ ਝਟਕਾ

ਮੋਗਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਧੱਕਾ ਲੱਗਾ ਜਦੋਂ ਬਾਦਲ ਦਲ ਨਾਲ ਸਬੰਧਿਤ ਮੋਗਾ ਜ਼ਿਲ੍ਹੇ ਦੇ ਦੋ ਮੌਜੂਦਾ ਵਿਧਾਇਕਾਂ ਜਿੰਨ੍ਹਾਂ ‘ਚ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਵਿਧਾਇਕ ਹਲਕਾ ਬਾਘਾਪੁਰਾਣਾ ਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ਼ਾਮਿਲ ਹਨ ਤੇ ਇਹ ਦੋਵੇਂ ਵਿਧਾਇਕ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਾਰੀ ਕੀਤੇ ਉਮੀਦਵਾਰਾਂ ਦੀ ਸੂਚੀ ‘ਚ ਇੰਨ੍ਹਾਂ ਦੋਵਾਂ ਵਿਧਾਇਕਾਂ ਨੂੰ ਇਸ ਵਾਰ ਟਿਕਟਾਂ ਨਹੀਂ ਦਿੱਤੀਆਂ ਸਨ, ਜਿਸ ਦੇ ਰੋਸ ਵਜੋਂ ਇੰਨ੍ਹਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ।

maheshinder-singh-andh-rajwinder-kaur-bhagike
ਮਹੇਸ਼ਇੰਦਰ ਸਿੰਘ ਨਿਹਾਲਸਿੰਘ ਵਾਲਾ, ਰਾਜਵਿੰਦਰ ਕੌਰ ਭਾਗੀਕੇ (ਫਾਈਲ ਫੋਟੋ)

ਇਨ੍ਹਾਂ ਦੀ ਕਾਂਗਰਸ ‘ਚ ਸ਼ਮੂਲੀਅਤ ਨਾਲ ਜਿਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਧੱਕਾ ਲੱਗਾ ਹੈ ਉਥੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਵੀ ਮਿਲੀ ਹੈ ਤੇ ਇਸ ਦੇ ਨਾਲ ਦੋਵਾਂ ਹਲਕਿਆਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ ‘ਚ ਵੀ ਦੁਬਿਧਾ ਖੜ੍ਹੀ ਹੋ ਗਈ ਹੈ ਕਿਉਂਕਿ ਉਨ੍ਹਾਂ ਦੀਆਂ ਟਿਕਟਾਂ ਕੱਟ ਕੇ ਪਾਰਟੀ ਹਾਈਕਮਾਂਡ ਬਾਦਲ ਦਲ ਤੋਂ ਆਏ ਇੰਨ੍ਹਾਂ ਵਿਧਾਇਕਾਂ ਨੂੰ ਦੇ ਸਕਦੀ ਹੈ ਤੇ ਭਰੋਸੇਯੋਗ ਸੂਤਰ ਵੀ ਇਹ ਦੱਸਦੇ ਹਨ ਕਿ ਇਹ ਦੋਵੇਂ ਵਿਧਾਇਕ ਮੋਗਾ ਤੇ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਹੋ ਸਕਦੇ ਹਨ?

ਦੱਸਣਾ ਬਣਦਾ ਹੈ ਕਿ ਜੇਕਰ ਕਾਂਗਰਸ ਦੀ ਹਾਈਕਮਾਂਡ ਇਨ੍ਹਾਂ ਦੋਵਾਂ ਵਿਧਾਇਕਾਂ ਨੂੰ ਕਾਂਗਰਸ ਲਈ ਉਮੀਦਵਾਰ ਬਣਾਉਂਦੀ ਹੈ ਤਾਂ ਇਸ ਦਾ ਅਸਰ ਟਕਸਾਲੀ ਕਾਂਗਰਸੀ ਅਤੇ ਸੰਭਾਵੀ ਉਮੀਦਵਾਰ ਵੱਲੋਂ ਬਗਾਵਤ ਦੇ ਰੂਪ ‘ਚ ਵੀ ਦੇਖਿਆ ਜਾ ਸਕਦਾ ਹੈ ਕਿਉਂਕਿ ਸੰਭਾਵੀ ਉਮੀਦਵਾਰ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ‘ਚ ਰਹਿ ਕੇ ਉਨ੍ਹਾਂ ਪਾਰਟੀ ਨੂੰ ਸਿਰਫ ਮਜ਼ਬੂਤ ਹੀ ਨਹੀਂ ਕੀਤਾ ਸਗੋਂ ਉਨ੍ਹਾਂ ਆਪਣੇ ਹਲਕੇ ‘ਚ ਵੱਡਾ ਆਧਾਰ ਵੀ ਪੈਦਾ ਕੀਤਾ ਤੇ ਜੇਕਰ ਉਨ੍ਹਾਂ ਦੀ ਟਿਕਟ ਕੱਟੀ ਜਾਂਦੀ ਹੈ ਤੇ ਵੱਡੇ ਸਦਮੇ ਦਾ ਸਾਹਮਣਾ ਕਰਨਾ ਪਵੇਗਾ।

ਇੰਨ੍ਹਾਂ ਦੋ ਹਲਕਿਆਂ ਮੋਗਾ ਤੇ ਨਿਹਾਲ ਸਿੰਘ ਵਾਲਾ ਤੋਂ ਸੰਭਾਵੀ ਉਮੀਦਵਾਰ, ਜਿੰਨ੍ਹਾਂ ‘ਚ ਮੋਗਾ ਹਲਕੇ ਤੋਂ ਡਾ: ਮਾਲਤੀ ਥਾਪਰ ਸਾਬਕਾ ਮੰਤਰੀ, ਡਾ: ਹਰਜੋਤ ਕਮਲ, ਮਨਜੀਤ ਸਿੰਘ ਮਾਨ, ਰਵਿੰਦਰ ਸਿੰਘ ਰਵੀ ਗਰੇਵਾਲ, ਡਾ: ਰਵਿੰਦਰ ਸਿੰਘ ਧਾਲੀਵਾਲ, ਵਿਨੋਦ ਬਾਂਸਲ ਸ਼ਹਿਰੀ ਪ੍ਰਧਾਨ, ਵਿਜੇ ਧੀਰ ਜ਼ਿਲ੍ਹਾ ਇੰਟਕ ਪ੍ਰਧਾਨ, ਪਰਪੀਤ ਬਰਾੜ, ਜਸਵਿੰਦਰ ਸਿੰਘ ਜੱਸੀ ਢੁੱਡੀਕੇ, ਇੰਦਰਜੀਤ ਸਿੰਘ ਬੀੜ ਚੜਿੱਕ, ਐਡਵੋਕੇਟ ਰਾਜਨ ਅਗਰਵਾਲ, ਜਗਸੀਰ ਸਿੰਘ ਮੰਗੇਵਾਲਾ, ਇੰਦਰਜੀਤ ਤਲਵੰਡੀ ਭੰਗੇਰੀਆ ਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ, ਪਰਮਿੰਦਰ ਸਿੰਘ ਡਿੰਪਲ, ਸਵਰਨ ਸਿੰਘ ਆਦੀਵਾਲ, ਕੁਲਦੀਪ ਸਿੰਘ ਭੱਟੀ, ਨਾਹਰ ਸਿੰਘ ਬੁੱਟਰ, ਬਲਦੇਵ ਸਿੰਘ ਕੁੱਸਾ ਸਰਪੰਚ, ਅਕਾਸ਼ਦੀਪ ਸਿੰਘ ਲਾਲੀ, ਕਰਮਚੰਦ ਚਿੰਡਾਲੀਆ ਸ਼ਾਮਿਲ ਹਨ, ਜੋ ਪ੍ਰਭਾਵਿਤ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟਣ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ ਉਥੇ ਕਾਂਗਰਸ ਲਈ ਵੀ ਅਜਿਹਾ ਕੋਈ ਲਿਆ ਗਿਆ ਫੈਸਲਾ ਕੰਡਿਆ ਦੀ ਸੇਜ ਦੇ ਬਰਾਬਰ ਹੋਵੇਗਾ।

ਇਹ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ‘ਚ ਨਹੀਂ ਬਲਕਿ ਆਮ ਆਦਮੀ ਪਾਰਟੀ ‘ਚ ਵੀ ਟਿਕਟ ਦੀ ਵੰਡ ਨੂੰ ਲੈ ਕੇ ਵੱਡੇ ਪੱਧਰ ‘ਤੇ ਵਿਰੋਧ ਹੋਇਆ ਹੈ ਤੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੇ 6 ਮੌਜੂਦਾ ਵਿਧਾਇਕ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ ਤੇ ਇਨ੍ਹਾਂ ‘ਚ ਪੰਜ ਵਿਧਾਇਕ ਕਾਂਗਰਸ ਦੇ ਪਾਲੇ ‘ਚ ਜਾ ਖੜ੍ਹੇ ਹਨ। ਆਉਣ ਵਾਲੇ ਦਿਨਾਂ ‘ਚ ਜਦ ਹੀ ਕਾਂਗਰਸ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਦੀ ਹੈ ਤੇ ਉਸ ਤੋਂ ਬਾਅਦ ਪਤਾ ਲੱਗੇਗਾ ਕਿ ਬਗਾਵਤ ਦੀਆਂ ਸੁਰਾਂ ਕਿੰਨੀਆਂ ਉਠਦੀਆਂ ਹਨ ਤੇ ਕਾਂਗਰਸ ਪਾਰਟੀ ਉਸ ਨਾਲ ਕਿਸ ਤਰ੍ਹਾਂ ਨਿਪਟਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: