Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਨੇ ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਵਾਉਣ ਲਈ ਭਾਜਪਾ ਨਾਲ ਸਖਤੀ ਨਾਲ ਪੇਸ਼ ਆਉਣ ਦੇ ਰੌਂ ਵਿੱਚ

ਬਾਦਲ ਦਲ ਨੇ ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਵਾਉਣ ਲਈ ਭਾਜਪਾ ਨਾਲ ਸਖਤੀ ਨਾਲ ਪੇਸ਼ ਆਉਣ ਦੇ ਰੌਂ ਵਿੱਚ

ਚੰਡੀਗਡ਼੍ਹ (20 ਫਰਵਰੀ, 2016): ਬਾਦਲ ਦਲ ਨੇ  ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਵਾਉਣ ਲਈ ਆਪਣੀ ਭਾਈਵਾਲ ਪਾਰਟੀ ਦੀ ਭਾਜਪਾ ਸਰਕਾਰ ਤੱਕ ਪੂਰੀ ਤਿਆਰੀ ਨਾਲ ਪਹੁੰਚ ਕਰਨ ਦਾ ਮਨ ਬਣਾਇਆ ਹੈ। ਬਾਦਲ ਦਲ ਵਿਧਾਨ ਸਭਾ 2017 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਇੱਛਕ ਹੈ। ਪਰ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਹੱਕ ਸਬੰਧੀ ਇੱਕ ਕੇਸ ਭਾਰਤੀ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ, ਜਿਸ ਕਰਕੇ ਕੇਸ ਦੇ ਫੈਸਲੇ ਹੋਣ ਤੱਕ ਚੋਣਾਂ ਨਹੀਂ ਹੋ ਸਕਦੀਆਂ।AkalI Dal -Bjp

ਇਸ ਕਰਕੇ ਬਾਦਲ ਦਲ ਦੀ ਕੋਰ ਕਮੇਟੀ ਨੇ  ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਵਾਉਣ ਲਈ ਭਾਰਤ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ।

ਵੀਰਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਮੁਤਾਬਕ ਸੰਸਦ ਮੈਂਬਰਾਂ ਦਾ ਵਫ਼ਦ ਇਸ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰੇਗਾ ਤੇ ਜੇ ਪ੍ਰਧਾਨ ਮੰਤਰੀ ਇਸ ਮੰਗ ਨੂੰ ਪ੍ਰਵਾਨ ਨਹੀਂ ਕਰਦੇ ਤਾਂ ਅਕਾਲੀ ਦਲ-ਭਾਜਪਾ ਨਾਲ ਲਡ਼ਾਈ ਦੀ ਅਗਲੀ ਰਣਨੀਤੀ ਉਲੀਕੇਗਾ।

ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕੋਰ ਕਮੇਟੀ ਵਿੱਚ ਲਏ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਲ ਵੱਲੋਂ 23 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੌਰਾਨ ਹੀ ਗੁਰਦੁਆਰਾ ਕਾਨੂੰਨ ਵਿੱਚ ਸੋਧ ’ਤੇ ਜ਼ੋਰ ਪਾਇਆ ਜਾਵੇਗਾ।

ਬਾਦਲ ਦਲ ਚਾਹੁੰਦਾ ਹੈ ਕਿ  ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰ ਕੇ ਸਹਿਜਧਾਰੀ ਸਿੱਖਾਂ ਤੋਂ ਵੋਟ ਦਾ ਹੱਕ ਖ਼ਤਮ ਕਰਨ ਦੇ ਫੈਸਲੇ ’ਤੇ ਸੰਸਦ ਦੀ ਮੋਹਰ ਲੱਗ ਜਾਵੇ।

ਐਨਡੀਏ ਸਰਕਾਰ ਨੇ ਮਹਿਜ਼ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਸਹਿਜਧਾਰੀ ਸਿੱਖਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਸੀ ਤੇ ਇਸ ਨੋਟੀਫਿਕੇਸ਼ਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਜੇ ਕੇਂਦਰ ਸਰਕਾਰ ਗੁਰਦੁਅਾਰਾ ਐਕਟ ਵਿੱਚ ਸੋਧ ’ਤੇ ਸੰਸਦ ਦੀ ਮੋਹਰ ਲਾ ਦਿੰਦੀ ਹੈ ਤਾਂ ਸੁਪਰੀਮ ਕੋਰਟ ਵਿੱਚੋਂ ਕੇਸ ਖ਼ਤਮ ਹੋ ਜਾਵੇਗਾ।

ਸੂਤਰਾਂ ਦਾ ਦੱਸਣਾ ਹੈ ਕਿ ਗੁਰਦੁਆਰਾ ਐਕਟ ਵਿੱਚ ਸੋਧ ਲਈ ਹੁਣ ਆਰਐਸਐਸ ਵੀ ਅਡ਼ਿੱਕਾ ਖਡ਼ਾ ਨਹੀਂ ਕਰ ਰਹੀ। ਅਕਾਲੀਆਂ ਨੂੰ ਇਹ ਵੀ ਖ਼ਦਸ਼ਾ ਹੈ ਕਿ ਜੇ 2017 ਦੀਆਂ ਚੋਣਾਂ ਵਿੱਚ ਰਾਜ ਅੰਦਰ ਅਕਾਲੀ-ਭਾਜਪਾ ਗੱਠਜੋਡ਼ ਦੀ ਸਰਕਾਰ ਨਹੀਂ ਬਣਦੀ ਤਾਂ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਦੀ ਅੱਜ ਵਾਲੀ ਸਥਿਤੀ ਨਹੀਂ ਰਹੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: