Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਨੇ ਧੂਰੀ ਉੱਪ ਚੋਣ ਲਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ  

ਬਾਦਲ ਦਲ ਨੇ ਧੂਰੀ ਉੱਪ ਚੋਣ ਲਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ  

ਸੰਗਰੂਰ (20 ਮਾਰਚ, 2015 ): ਧੂਰੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਉੱਪ ਚੋਣ ਵਿੱਚ ਬਾਦਲ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਧੂਰੀ ਹਲਕੇ ਵਿਚ ਹਵਾ ਪੂਰੀ ਤਰ੍ਹਾਂ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਹੈ।

Gobind Singh Longowal
ਗੋਬਿੰਦ ਸਿੰਘ ਲੌਂਗੋਵਾਲ

ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ 23 ਮਾਰਚ ਨੰ ਆਪਣੇ ਨਾਮਜ਼ਦਗੀ ਕਾਗ਼ਜ਼ ਭਰੇ ਜਾਣ ਦੀ ਸੰਭਾਵਨਾ ਹੈ  ।ਉੱਧਰ ਕਾਂਗਰਸ ਨੇ ਸ਼ੋ੍ਰਮਣੀ ਅਕਾਲੀ ਦਲ (ਲੌਾਗੋਵਾਲ) ਦੇ ਸਰਪ੍ਰਸਤ ਸ: ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਸਿਮਰਪ੍ਰਤਾਪ ਸਿੰਘ ਐਡਵੋਕੇਟ ਨੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ  ।ਪਾਰਟੀ ਦੇ ਸਕੱਤਰ ਜਨਰਲ ਸ. ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਸਿਮਰਪ੍ਰਤਾਪ ਸਿੰਘ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ 23 ਮਾਰਚ ਨੰਦਾਖ਼ਲ ਕੀਤੇ ਜਾਣਗੇ  ।

ਮਾਨ ਨੇ ਕਿਹਾ ਕਿ ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਹੋਣਗੇ  ।

ਧੂਰੀ ਦੇ ਚੋਣ ਅਧਿਕਾਰੀ ਸ਼੍ਰੀ ਰਾਜੇਸ਼ ਧੀਮਾਨ ਐਸ.ਡੀ.ਐਮ. ਨੇ ਦੱਸਿਆ ਕਿ ਨਾਮਜ਼ਦਗੀ ਕਾਗ਼ਜ਼ 24 ਮਾਰਚ ਤੱਕ ਭਰੇ ਜਾ ਸਕਦੇ ਹਨ ਅਤੇ ਕਾਗ਼ਜ਼ਾਂ ਦੀ ਪੜਤਾਲ 25 ਮਾਰਚ ਨੰ ਸਵੇਰੇ 11.30 ਵਜੇ ਹੋਵੇਗੀ  ।27 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਕਾਗ਼ਜ਼ ਵਾਪਿਸ ਲਏ ਜਾ ਸਕਣਗੇ  ।ਉਨ੍ਹਾਂ ਦੱਸਿਆ ਕਿ 11 ਅਪ੍ਰੈਲ ਨੂੰ ਸਵੇਰੇ 8 ਤੋਂ 5 ਵਜੇ ਤੱਕ ਵੋਟਾਂ ਪੈਣ ਦਾ ਕੰਮ ਹੋਵੇਗਾ ਅਤੇ 15 ਅਪ੍ਰੈਲ ਨੁੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ  ।ਵਿਧਾਨ ਸਭਾ ਹਲਕਾ ਧੂਰੀ ਵਿੱਚ ਬਣਾਏ 103 ਚੋਣ ਕੇਂਦਰਾਂ ਵਿਚੋਂ 53 ਸੰਵੇਦਨਸ਼ੀਲ ਅਤੇ 50 ਅਤਿ ਸੰਵੇਦਨਸ਼ੀਲ ਐਲਾਨੇ ਗਏ ਹਨ  ।79772 ਪੁਰਸ਼ ਅਤੇ 71116 ਮਹਿਲਾਂ ਵੋਟਰਾਂ ਉੱਤੇ ਆਧਾਰਿਤ ਇਸ ਹਲਕੇ ਵਿਚ ਧੂਰੀ ਸ਼ਹਿਰ ਦੇ ਨਾਲ ਨਾਲ 75 ਪਿੰਡ ਵੀ ਸ਼ਾਮਲ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: