Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਪਰਿਵਾਰ ਦੀ ਜਾਇਦਾਦ ਦੀ ਜਾਂਚ ਦੀ ਮੰਗ ਕਰਨ ਵਾਲੀ ਬੇਨਾਮੀ ਚਿੱਠੀ ‘ਤੇ ਕਾਰਵਾਈ ਕਰਦਿਆਂ ਹਾਈਕੋਰਟ ਨੇ ਨੋਟਿਸ ਜਾਰੀ ਕੀਤੇ

ਬਾਦਲ ਪਰਿਵਾਰ ਦੀ ਜਾਇਦਾਦ ਦੀ ਜਾਂਚ ਦੀ ਮੰਗ ਕਰਨ ਵਾਲੀ ਬੇਨਾਮੀ ਚਿੱਠੀ ‘ਤੇ ਕਾਰਵਾਈ ਕਰਦਿਆਂ ਹਾਈਕੋਰਟ ਨੇ ਨੋਟਿਸ ਜਾਰੀ ਕੀਤੇ

ਚੰਡੀਗੜ੍ਹ (3 ਜੁਲਾਈ, 2015): ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਪਰਿਵਾਰ ਵੱਲੋਂ ਆਪਣੇ ਅਹੁਦਿਆਂ ‘ਤੇ ਰਹਿੰਦਿਆਂ ਇਕੱਠੀ ਕੀਤੀ ਜਾਇਦਾਦ ਦੇ ਸਬੰਧ ਵਿੱਚ ਸੀਬੀਆਈ ਜਾਂਚ ਕਰਵਾਉਣ ਲਈ ਆਈ ਬੇਨਾਮੀ ਚਿੱਠੀ ‘ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਬਾਦਲ ਪਰਿਵਾਰ ਨੂੰ ਨੋਟਿਸ ਭੇਜ ਦਿੱਤੇ ਹਨ।

ਬਾਦਲ ਪਰਿਵਾਰ
ਬਾਦਲ ਪਰਿਵਾਰ

ਇਸ ਬੇਨਾਮੀ ਚਿੱਠੀ ਵਿਚ ਦਸਤਾਵੇਜ਼ੀ ਹਵਾਲਿਆਂ ਨਾਲ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਵਿਧਾਨ ਮੁਤਾਬਿਕ ਜਦੋਂ ਕੋਈ ਅਦਨਾ ਜਿਹਾ ਸਰਕਾਰੀ ਕਰਮਚਾਰੀ ਵੀ ਆਪਣੀ ਨੌਕਰੀ ਦੇ ਨਾਲ-ਨਾਲ ਆਪਣੇ ਜਾਂ ਆਪਣੇ ਪਰਿਵਾਰ ਦੇ ਨਾਂ ਉੱਤੇ ਵੀ ਕੋਈ ਨਿੱਜੀ ਕੰਮ ਨਹੀਂ ਖੋਲ੍ਹ ਸਕਦਾ ਤਾਂ ‘ਬਾਦਲ ਪਰਿਵਾਰ’ ਪੰਜਾਬ ਸਰਕਾਰ ਦੀ ਅਗਵਾਈ ਕਰਨ ਦੇ ਨਾਲ-ਨਾਲ ਇਹ ਸਾਰਾ ਕੁਝ ‘ਬਾਦਸਤੂਰ ਕਿਵੇਂ’ ਕਰੀ ਜਾ ਰਹੇ ਹਨ।

ਚਿੱਠੀ ਵਿਚ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਬਾਦਲ, ਉਨ੍ਹਾਂ ਦੇ ਪੁੱਤਰ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਬਾਦਲ ਵੱਲੋਂ ਆਪਣੇ ਨਿੱਜੀ ਕਾਰੋਬਾਰ ਕੀਤੇ ਜਾ ਰਹੇ ਹੋਣ ਦੀ ਨਾ ਸਿਰਫ਼ ਸੀ.ਬੀ.ਆਈ. ਜਾਂਚ ਕਰਵਾਈ ਜਾਵੇ, ਸਗੋਂ ਘੱਟੋ-ਘੱਟ 100 ਕਰੋੜ ਰੁਪਏ ਦਾ ਜੁਰਮਾਨਾ ਵੀ ਵਸੂਲਿਆ ਜਾਵੇ।

ਓਰਬਿਟ ਬੱਸ (ਮੋਗਾ) ਕੇਸ ਸੁਣ ਰਹੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਲੀਜ਼ਾ ਗਿੱਲ ਵਾਲੇ ਡਿਵੀਜ਼ਨ ਬੈਂਚ ਵੱਲੋਂ ਹੀ ਅੱਜ ਸਵੇਰੇ ਇਸ ਚਿੱਠੀ ਦਾ ਅਦਾਲਤੀ ਸਵੈ ਨੋਟਿਸ ਲੈਂਦਿਆਂ ਓਰਬਿਟ ਏਵੀਏਸ਼ਨ ਦੇ ਨਾਲ-ਨਾਲ ਪੰਜਾਬ ਸਰਕਾਰ, ਡੀ.ਜੀ.ਪੀ. ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਨੂੰ ਆਉਂਦੀ 30 ਜੁਲਾਈ ਲਈ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: