Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿਘ ਖਾਲਸਾ ਦਾ ਸੰਘਰਸ਼ ਜਾਇਜ਼ ਨਹੀਂ: ਬਾਦਲ

ਬਾਪੂ ਸੂਰਤ ਸਿਘ ਖਾਲਸਾ ਦਾ ਸੰਘਰਸ਼ ਜਾਇਜ਼ ਨਹੀਂ: ਬਾਦਲ

ਅੰਮ੍ਰਿਤਸਰ (22 ਜੁਲਾਈ,2015): ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਲ ਰਾਹੀਂ ਸੰਗ੍ਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਹਮਾਇਤੀ ਸਿੰਘਾਂ ‘ਤੇ ਕੀਤੀ ਪੁਲਿਸ ਦੀ ਧੱਕੇਸ਼ਾਹੀ ਨੂੰ ਠੀਕ ਦੱਸਦਿਆਂ ਕਿਹਾ ਕਿ ਬਾਪੂ ਸੂਰਤ ਸਿਘ ਦਾ ਸੰਘਰਸ਼ ਜਾਇਜ਼ ਨਹੀਂ ਤੇ ਪੰਜਾਬ ਦੀ ਸ਼ਾਂਤੀ ਬਹਾਲ ਰੱਖਣ ਲਈ ਹਰ ਸਖ਼ਤ ਕਦਮ ਲਿਆ ਜਾਵੇਗਾ।

 ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਕੇਵਲ ਕਾਨੂੰਨ ਅਨੁਸਾਰ ਹੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਤੇ ਇਸ ਸਥਿਤੀ ਨੂੰ ਆਪਣੀ ਅਮਨ ਵਿਰੋਧੀ ਪ੍ਰਵਿਰਤੀ ਦਾ ਆਧਾਰ ਬਣਾ ਕੇ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰਗਟਾਵਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਦੇ ਵੱਖ-ਵੱਖ ਖੇਤਰਾਂ ‘ਚ ਸੰਗਤ ਦਰਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਸਵੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਦੇ ਰਾਹ ‘ਚ ਸੁਪਰੀਮ ਕੋਰਟ ਦਾ ਫ਼ੈਸਲਾ ਰੁਕਾਵਟ ਬਣਿਆ ਹੋਇਆ ਹੈ ਤੇ ਸਮੂਹ ਧਿਰਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ।

ਬੀਤੇ ਕੱਲ੍ਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਲਿਸ ਵਧੀਕੀ ਦੀ ਨਿੰਦਾ ਕਰਨ ਬਾਰੇ ਉਨ੍ਹਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਕਿਸੇ ਉਕਸਾਊ ਸਥਿਤੀ ਮੌਕੇ ਸ਼ਾਂਤੀ ਸਥਾਪਿਤ ਕਰਨਾ ਸਰਕਾਰ ਦਾ ਮੁੱਖ ਕੰਮ ਹੈ।

ਵਿਦੇਸ਼ਾਂ ‘ਚ ਅਕਾਲੀ ਦਲ ਦੇ ਆਗੂਆਂ ਦੀ ਵਿਰੋਧਤਾ ਹੋਣ ਦੇ ਮਾਮਲੇ ‘ਚ ਕੁਝ ਤੌਖਲਾ ਜਤਾਉਂਦਿਆਂ ਸ: ਬਾਦਲ ਨੇ ਕਿਹਾ ਕਿ ਕੁਝ ਕੁ ਵਿਅਕਤੀਆਂ ਵੱਲੋਂ ਕੀਤੇ ਵਿਰੋਧ ਨਾਲ ਪੰਜਾਬ ਦੇ ਲੋਕਾਂ ਦੀ ਲੋਕਤੰਤਰੀ ਹਮਾਇਤ ਤਹਿਤ ਸੱਤਾ ‘ਚ ਆਏ ਅਕਾਲੀ ਦਲ ਦਾ ਕੋਈ ਨੁਕਸਾਨ ਨਹੀਂ ਹੋਣ ਵਾਲਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਸਰਵਉੱਚ ਅਦਾਲਤ 18 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਲੀ ਅਰਜ਼ੀ ਉੱਤੇ ਸੁਣਵਾਈ ਕਰੇਗੀ।
ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰ ਦਿੱਤਾ ਹੈ। ਜਾਰੀ ਦਸਤਾਵੇਜ਼ਾਂ ਮੁਤਾਬਕ, ਜਿੱਥੇ 20 ਸਾਲ ਤੋਂ ਘੱਟ ਸਜ਼ਾ ਵਾਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: