ਲੁਧਿਆਣਾ ( 17 ਜੂਨ, 2015): ਬੰਦੀ ਸਿੰਘਾਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਸੀ, ਪਰ ਪੁਲਿਸ ਨੇ ਉਨ੍ਹਾਂ ਨੂਮ ਦੁਬਾਰਾ ਫਿਰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।

ਬਾਪੂ ਸੂਰਤ ਸਿੰਘ ਦੀ ਧੀ ਬੀਬੀ ਸਰਵਿੰਦਰ ਕੌਰ ਨੇ ਸਿੱਖ ਸਿਆਸਤ ਨੂੰ ਫੋਨ ਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਫੋਨ ਆਇਆ ਸੀ ਕਿ ਡਾਕਟਰਾਂ ਨੇ ਬਾਪੂ ਸੂਰਤ ਸਿੰਘ ਨੂੰ ਛੁੱਟੀ ਦੇ ਕੇ ਘਰ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਵਿੱਚੋਂ ਫੌਨ ਆਉਣ ‘ਤੇ ਉੱਥੇ ਪਹੂੰਚੇ ਅਤੇ ਕਾਗਜ਼ੀ ਕਾਰਵਾਈ ਮੁਕੰਮਲ ਕਰਨ ‘ਤੇ ਤਕਰੀਬਨ ਤਿੰਨ ਘੰਟੇ ਦਾ ਸਮਾ ਲੱਗ ਗਿਆ ਅਤੇ ਬਾਪੂ ਜੀ ਨੂੰ ਦੁਪਿਹਰ ਹੋਣ ਤੱਕ ਹਸਪਤਾਲ ਚੋਂ ਛੁੱਟੀ ਦੇ ਦਿੱਤੀ ਗਈ।
ਇਸੇ ਦੌਰਾਨ ਹਸਪਤਾਲ ਵਿੱਚ ਪੁਲਿਸ ਵੱਡੀ ਗਿਣਤੀ ਵਿੱਚ ਪਹੁੰਚ ਗਈ ਅਤੇ ਪੁਲਿਸ ਨੇ ਸਾਨੂੰ ਦੱਸਿਆ ਕਿ ਅਸੀਂ ਬਾਪੂ ਜੀ ਨੂੰ ਘਰ ਨਹੀਂ ਲੈ ਜਾ ਸਕਦੇ।
ਪੁਲਿਸ ਨੇ ਬਾਪੂ ਸੂਰਤ ਸਿੰਘ ਨੂੰ ਉਪਰੋ ਆਏ ਹੁਕਮਾ ਦਾ ਹਵਾਲਾ ਦਿੰਦਿਆਂ ਦੁਬਾਰਾ ਫਿਰ ੁੳਸੇ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ।
ਬੀਬੀ ਨੇ ਕਿਹਾ ਕਿ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਅਧਿਕਾਰੀ ਨੇ ਕਿਹਾ ਕਿ ਉੱਚ ਅਧਿਕਾਰੀ ਨਹੀਂ ਚਾਹੁੰਦੇ ਕਿ ਬਾਪੂ ਸੂਰਤ ਸਿੰਘ ਨੂੰ ਹਸਪਤਾਲ ‘ਚੋਂ ਘਰ ਲਿਜਾਇਆ ਜਾਵੇ, ਪਰ ਉਨ੍ਹਾਂ ਨੇ ਕਿਸੇ ਉੱਚ ਅਧਿਕਾਰੀ ਦਾ ਨਾਮ ਨਹੀਂ ਦੱਿਸਆ।