Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਹਾਲਤ ਗੰਭਰ ਹੋਈ, ਦਿਆਨੰਦ ਹਸਪਤਾਲ ਲੁਧਿਆਣਾ ਦਾਖਲ

ਬਾਪੂ ਸੂਰਤ ਸਿੰਘ ਦੀ ਹਾਲਤ ਗੰਭਰ ਹੋਈ, ਦਿਆਨੰਦ ਹਸਪਤਾਲ ਲੁਧਿਆਣਾ ਦਾਖਲ

ਬਾਪੂ ਸੂਰਤ ਸਿੰਘ ਦੀ ਹਾਲਤ ਗੰਭਰ ਹੋਈ
ਬਾਪੂ ਸੂਰਤ ਸਿੰਘ ਦੀ ਹਾਲਤ ਗੰਭਰ ਹੋਈ

ਲੁਧਿਆਣਾ (31 ਅਕਤੂਬਰ, 2015): ਸਿੱਖ ਸਿਆਸੀ ਨਜ਼ਰਬੰਦਾਂ ਲਈ ਦੀ ਰਿਹਾਈ ਲਈ ਸੰਘਰਸ਼ਸ਼ੀਲ ਬਾਬਾ ਸੂਰਤ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਅੱਜ ਸਵੇਰੇ ਮੁੜ ਦਿਆਨੰਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਾਤ ਗੰਭੀਰ ਦੱਸੀ ਜਾਂਦੀ ਹੈ ।

ਜਾਣਕਾਰੀ ਅਨੁਸਾਰ ਬਾਪੂ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਤੇ ਹੋਰ ਅਧਿਕਾਰੀ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਗਏ ਸਨ, ਜਿਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਦਾ ਇਹ ਫੈਸਲਾ ਲਿਆ । ਅੱਜ ਸਵੇਰੇ 11 ਵਜੇ ਦੇ ਕਰੀਬ ਬਾਪੂ ਖਲਾਸਾ ਨੂੰ ਦਿਆਨੰਦ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਤੇ ਕਿਸੇ ਵੀ ਵਿਅਕਤੀ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ।

ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖ ਰਹੇ ਹਨ । ਬਾਪੂ ਖਾਲਸਾ ਦੇ ਹਸਪਤਾਲ ‘ਚ ਦਾਖਲ ਹੋਣ ਦੀ ਸੂਚਨਾ ਮਿਲਣ ‘ਤੇ ਭਾਰੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਮੌਕੇ ‘ਤੇ ਪਹੰੁਚੇ । ਪੁਲਿਸ ਵੱਲੋਂ ਬਾਪੂ ਖਾਲਸਾ ਦੇ ਦਾਖਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਹਸਪਤਾਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ
10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ
ਬਾਦਲ ਦਲ ਦੇ ਮੁੱਢਲੀ ਕਤਾਰ ਦੇ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੱਲ ਬਾਪੂ ਸੂਰਤ ਸਿੰਘ ਖਾਲਸਾ ਨਾਲ ਦਯਾ ਨੰਦ ਹਸਪਤਾਲ ਵਿੱਚ ਮੁਲਾਕਾਤ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: