Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੇ ਸਪੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਰਿਹਾਅ ਕਰਵਾਉਣ ਲਈ ਉਬਾਮਾ ਨੂੰ ਅਪੀਲ

ਬਾਪੂ ਸੂਰਤ ਸਿੰਘ ਦੇ ਸਪੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਰਿਹਾਅ ਕਰਵਾਉਣ ਲਈ ਉਬਾਮਾ ਨੂੰ ਅਪੀਲ

ਬਾਪੂ ਸੂਰਤ ਸਿੰਘ ਖ਼ਾਲਸਾ
ਬਾਪੂ ਸੂਰਤ ਸਿੰਘ ਖ਼ਾਲਸਾ

ਬਰਮਿੰਘਮ (24 ਅਪ੍ਰੈਲ, 2015): ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 17 ਜਨਵਰੀ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੇ ਅਮਰੀਕੀ ਨਾਗਰਿਕ ਸਪੁੱਤਰ ਭਾਈ ਰਵਿੰਦਰਜੀਤ ਸਿੰਘ ਗੋਗੀ ਨੂੰ ਪੰਜਾਬ ਪੁਲਿਸ ਵੱਲੋਂ ਅਮਨ ਸ਼ਾਂਤੀ ਦੇ ਨਾਮ ‘ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਕੇ ਜੇਲ ਭੇਜਣ ਦੇ ਮਾਮਲੇ ਵਿੱਚ ਅਮਰੀਕਾ ਦੀਆਂ ਸਿੱਖ ਸੰਗਤਾਂ ਵੱਲੋਂ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨੂੰ ਰਿਹਾਅ ਕਰਵਾਉਣ ਦੀ ਅਪੀਲ਼ ਕੀਤੀ ਹੈ।

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਮਲਕੀਤ ਸਿੰਘ ਤੇਹਿੰਗ ਵੱਲੋਂ ਪ੍ਰੈੱਸ ਨੂੰ ਜਾਰੀ ਇਕ ਬਿਆਨ ‘ਚ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਅਪੀਲ ਕੀਤੀ ਹੈ ਕਿ ਅਮਰੀਕਨ ਸਿਟੀਜ਼ਨ ਰਵਿੰਦਰਜੀਤ ਸਿੰਘ ‘ਗੋਗੀ’ ਨੂੰ ਪੰਜਾਬ ਸਰਕਾਰ ਵੱਲੋਂ 107/51 ਦਾ ਝੂਠਾ ਕੇਸ ਪਾ ਕੇ 26 ਫਰਵਰੀ ਤੋਂ ਜੇਲ੍ਹ ‘ਚ ਬੰਦ ਕੀਤਾ ਹੋਇਆ ਹੈ।

ਉਨ੍ਹਾਂ ਰਾਸ਼ਟਰਪਤੀ ਬਾਰਕ ਓਬਾਮਾ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਮੋਦੀ ਸਰਕਾਰ ਨਾਲ ਗੱਲਬਾਤ ਕਰਕੇ ਤੁਰੰਤ ਰਿਹਾਈ ਕਰਵਾਈ ਜਾਵੇ। ਲੁਧਿਆਣਾ ਦੀਆਂ ਕਚਹਿਰੀਆਂ ਵਿਚ ਰਵਿੰਦਰਜੀਤ ਸਿੰਘ ਗੋਗੀ ਨੂੰ ਅਮਰੀਕਨ ਅੰਬੈਂਸੀ ਦੇ ਮੈਂਬਰ ਨੇ ਪਹੁੰਚ ਕੇ ਗੋਗੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਮਿਲਣ ਨਹੀਂ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ
10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ
ਬਾਦਲ ਦਲ ਦੇ ਮੁੱਢਲੀ ਕਤਾਰ ਦੇ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੱਲ ਬਾਪੂ ਸੂਰਤ ਸਿੰਘ ਖਾਲਸਾ ਨਾਲ ਦਯਾ ਨੰਦ ਹਸਪਤਾਲ ਵਿੱਚ ਮੁਲਾਕਾਤ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: