Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਦਾਦੂਵਾਲ ਨੇ ਮਾਨਸਾ ਅਦਾਲਤ ‘ਚ ਪੇਸ਼ੀ ਭੁਗਤੀ, ਕਿਹਾ ਦਾਇਰ ਮੁਕੱਦਮੇਂ ਰਾਜਸੀ ਹਿੱਤਾਂ ਤੋਂ ਪ੍ਰੇਰਿਤ

ਬਾਬਾ ਦਾਦੂਵਾਲ ਨੇ ਮਾਨਸਾ ਅਦਾਲਤ ‘ਚ ਪੇਸ਼ੀ ਭੁਗਤੀ, ਕਿਹਾ ਦਾਇਰ ਮੁਕੱਦਮੇਂ ਰਾਜਸੀ ਹਿੱਤਾਂ ਤੋਂ ਪ੍ਰੇਰਿਤ

baba-daduwal
ਬਾਬਾ ਬਲਜੀਤ ਸਿੰਘ ਦਾਦੂਵਾਲ

ਮਾਨਸਾ ( 20 ਅਕਤੂਬਰ, 2014): ਪੰਜਾਬ ਪੁਲਿਸ ਵੱਲ ਦਾਇਰ ਵੱਖ-ਵੱਖ ਕੇਸਾਂ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਆਏ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਜਿਲਾ ਕਚਹਿਰੀਆਂ ਮਾਨਸਾ ਵਿੱਚ ਦਰਜ਼ ਕੇਸ ਵਿੱਚ ਆਪਣੀ ਪੇਸ਼ੀ ਭੁਗਤੀ।ਸਥਾਨਿਕ ਸਿਵਲ ਜੱਜ ਕੁਲਦੀਪ ਸਿੰਘ ਨੇ ਅਗਲੀ ਕਾਰਵਾਈ ਲਈ 22 ਜਨਵਰੀ 2015 ਦੀ ਤਰੀਖ ਨਿਸ਼ਚਿਤ ਕੀਤੀ ਹੈ।

ਅਦਾਲਤ ਵਿੱਚ ਪੇਸ਼ੀ ਭੁਗਤਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਰਕਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਕੇਸ ਸਿਆਸਤ ਤੋਂ ਪ੍ਰੇਰਿਤ ਹੋ ਕੇ ਦਰਜ ਕੀਤੇ ਗਏ ਹਨ ਙ ਉਨ੍ਹਾਂ ਪੰਜਾਬ ਸਰਕਾਰ ਨੂੰ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ‘ਤੇ ਪੂਰਨ ਭਰੋਸਾ ਹੈ ਅਤੇ ਜੋ ਵੀ ਫ਼ੈਸਲਾ ਅਦਾਲਤ ਵੱਲੋਂ ਦਿੱਤਾ ਜਾਵੇਗਾ ਖਿੜੇ ਮੱਥੇ ਪ੍ਰਵਾਨ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਥਕ ਸੇਵਾ ਲਹਿਰ ਵੱਲੋਂ ਪੰਜਾਬ ‘ਚ ਨਸ਼ਿਆਂ ਖਿ਼ਲਾਫ਼ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਹਰ ਉਪਰਾਲੇ ਕੀਤੇ ਜਾਣਗੇ।  ਉਹ ਅੱਜ ਮਾਨਸਾ ਪੁਲਿਸ ਵੱਲੋਂ 27 ਅਗਸਤ ਨੂੰ ਦਰਜ ਕੀਤੇ ਆਰਮਜ਼ ਐਕਟ ਮੁਕੱਦਮੇ ‘ਚ ਪੇਸ਼ੀ ਭੁਗਤਣ ਆਏ ਸਨ। ਪੇਸ਼ੀ ਮੌਕੇ ਬਾਬਾ ਦਾਦੂਵਾਲ ਦੇ ਵੱਡੀ ਗਿਣਤੀ ਹਮਾਇਤੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੱਲ੍ਹ (19 ਨਵੰਬਰ, 2017) ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ
ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਚ ਕੌਮ ਦੇ ਨਾਂ ਸੰਦੇਸ਼ ਪੜ੍ਹਨ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 2015 'ਚ ਪਿੰਡ ਚੱਬਾ 'ਚ ਹੋਏ ਇਕੱਠ 'ਚ ਥਾਪੇ ਗਏ
ਪਿੰਡ ਚੱਬਾ ਵਿਖੇ 2015 ਵਿਚ ਹੋਏ ਪੰਥਕ ਇਕੱਠ ਦੌਰਾਨ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ
ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਐਤਵਾਰ (24 ਸਤੰਬਰ) ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਸਿੱਖ ਜਥੇਬੰਦੀਆਂ ਵਰਲਡ ਸਿੱਖ ਪਾਰਲੀਮੈਂਟ ਲਈ ਆਪਣੇ ਨੁਮਾਇੰਦਿਆਂ ਦੇ ਨਾਂ 10

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: