Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਹਰਲੇ ਮੁਲਕਾਂ ਵਿੱਚ ਵੱਸਦੀ ਸਿੱਖ ਕੌਮ ਬੜੀ ਔਖੀ ਘੜੀ ਵਿੱਚ ਗੁਜ਼ਰ ਰਹੀ ਹੈ: ਦਲ ਖਾਲਸਾ

ਬਾਹਰਲੇ ਮੁਲਕਾਂ ਵਿੱਚ ਵੱਸਦੀ ਸਿੱਖ ਕੌਮ ਬੜੀ ਔਖੀ ਘੜੀ ਵਿੱਚ ਗੁਜ਼ਰ ਰਹੀ ਹੈ: ਦਲ ਖਾਲਸਾ

ਹੁਸ਼ਿਆਰਪੁਰ: ਪਿਛਲੇ ਦਿਨੀ ਜਰਮਨ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪਾਕਿਸਤਨ ਵਿੱਚ ਇਮਰਾਨ ਖਾਨ ਦੀ ਪਾਰਟੀ ਦੇ ਵਿਧਾਇਕ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ. ਸੂਰਨ ਸਿੰਘ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਬਾਹਰਲੇ ਮੁਲਕਾਂ ਵਿੱਚ ਵੱਸਦੀ ਸਿੱਖ ਕੌਮ ਨੂੰ ਲੱਗਿਆ ਇੱਕ ਹੋਰ ਝਟਕਾ ਦੱਸਦਿਆਂ ਦਲ ਖਾਲਸਾ ਨੇ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਝੰਜੋੜੀ ਗਈ ਹੈ।

Dal-Khalsa-Logo-300x154
ਦਲ ਖਾਲਸਾ

ਖੈਬਰ ਪਖਤੂਨ ਦੇ ਮੱਖ ਮੰਤਰੀ ਦੇ ਸਾਲਹਕਾਰ ਸ੍ਰ. ਸੂਰਨ ਸਿੰਘ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਸ਼ਹਿਰ ਪੀਰ ਬਾਬਾ ਵਿੱਚ ਕਰ ਦਿੱਤਾ ਗਿਆ। ਅੰਤਿਮ ਸਸਕਾਰ ਮੌਕੇ ਹਜ਼ਾਰਾਂ ਦੀ ਤਦਾਦ ਵਿੱਚ ਇਕੱਠੇ ਹੋਏ ਲੋਕਾਂ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਿੱਖ ਸ਼ਾਮਲ ਸਨ।

ਦਲ ਖਾਲਸਾ ਦੇ ਆਗੂਆਂ ਸਤਨਾਮ ਸਿੰਘ ਪਾਉਂਟਾ ਸਾਹਿਬ, ਡਾ. ਮਨਜਿੰਦਰ ਸਿੰਘ ਅਤੇ ਰਨਬੀਰ ਸਿੰਘ ਨੇ ਕਿਹਾ ਕਿ ਸ੍ਰ.ਸੂਰਨ ਸਿੰਘ ਉਨ੍ਹਾਂ ਵੱਲੋਂ ਸਿੱਖ ਕੌਮ ਅਤੇ ਆਪਣੇ ਦੇਸ (ਪਾਕਿਸਤਾਨ) ਲਈ ਕੀਤੀਆਂ ਸੇਵਾਵਾਂ ਲਈ ਹਮੇਸ਼ਾ ਜ਼ਾਦ ਕੀਤਾ ਜਾਂਦਾ ਰਹੇਗਾ।

ਉਨ੍ਹਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਪਾਕਿਸਤਾਨ ਅੱਤਵਾਦ ਦੀ ਅੱਗ ਦੀ ਮਾਰ ਝੱਲ ਰਿਹਾ ਹੈ, ਜਿਸ ਵਿੱਚ ਮੁਸਲਾਮਾਨ ਭਰਾਵਾਂ ਦੀਆਂ ਵੱਡੀ ਗਿਣਤੀ ਵਿੱਚ ਜਾਨਾਂ ਚਲੀਆਂ ਗਈਆਂ ਹਨ।ਪਰ ਫਿਰ ਵੀ ਪਾਕਿ ਸਰਕਾਰ ਅਤੇ ਸੁਰੱਖਿਆ ਦਸਤਿਆਂ ਨੂੰ ਸੋਚੇ ਸਮਝੇ ਹਮਲਿਆਂ ਦੀ ਸਾਜ਼ਿਸ਼ ਦਾ ਸ਼ਿਕਾਰ ਹੋ ਰਹੀਆਂ ਘੱਟ ਗਿਣਤੀਆਂ ਵਿੱਚ ਭਰੋਸੇ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: