Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਤੇ ਹੋਰ ਸਿੱਖ ਮਾਮਲਿਆਂ ਦੇ ਹੱਲ ਚ ਭਾਰਤ ਦਾ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਅੜਿੱਕੇ ਡਾਹ ਰਿਹੈ: ਬੀਰ ਦਵਿੰਦਰ ਸਿੰਘ

ਬੇਅਦਬੀ ਤੇ ਹੋਰ ਸਿੱਖ ਮਾਮਲਿਆਂ ਦੇ ਹੱਲ ਚ ਭਾਰਤ ਦਾ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਅੜਿੱਕੇ ਡਾਹ ਰਿਹੈ: ਬੀਰ ਦਵਿੰਦਰ ਸਿੰਘ

ਕੋਟਕਪੂਰਾ : 14 ਅਕਤੂਬਰ ਨੂੰ ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਹੋਏ ਸਮਾਗਮ ਵਿੱਚ ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਨੂੰ ਸੰਬੋਧਨ ਕਰਦਿਆਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ “,ਮੈਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੜੀ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਭਾਰਤ ਦਾ ਰਾਸ਼ਟਰੀ ਰੱਖਿਆ ਸਲਾਹਕਾਰ *ਅਜੀਤ ਡੋਵਲ ਸਿੱਧੇ ਤੌਰ ੳੱਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ, ਸਾਰੀਆਂ ਹਦਾਇਤਾਂ ਉਸ ਵਲੋਂ ਹੀ ਦਿੱਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਬਰਗਾੜੀ ਇਨਸਾਫ ਮੋਰਚੇ ਨੂੰ ਲੋਕਾਂ ਵਲੋਂ ਦਿੱਤੀ ਜਾ ਰਹੀ ਏਨੀ ਭਾਰੀ ਹਮਾਇਤ ਨੂੰ ਵੇਖਦਿਆਂ ਭਾਰਤੀ ਸੁਪਰੀਮ ਕੋਰਟ ਦਾ ਮੁੱਖ ਮੁਕੱਦਮ ਇਸ ਮਾਮਲੇ ਨੂੰ ਆਪਣੇ ਹੱਥ ਵਿੱਚ ਕਿੳਂ ਨਹੀਂ ਲੈ ਰਿਹਾ ?

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਣਾਏ ਗਏ ਵਿਸ਼ੇਸ਼ ਜਾਂਚ ਦਲ ਉੱਤੇ ਟਿੱਪਣੀ ਕਰਦਿਆਂ ਖਰੜ ਹਲਕੇ ਤੋਂ ਸਾਬਕਾ ਵਿਧਾਇਕ ਨੇ ਕਿਹਾ ਕਿ “ਇਹ ਸਭ ਪਖੰਡ ਤੋਂ ਵੱਧ ਕੇ ਹੋਰ ਕੁਝ ਵੀ ਨਹੀਂ ਹੈ, ਜਦੋਂ ਪਰਚੇ ਦਰਜ ਕਰ ਲਏ ਗਏ ਹਨ, ਜਦੋਂ ਦੋਸ਼ੀ ਸਾਹਮਣੇ ਹਨ ਤਾਂ ਫੇਰ ਜਾਂਚ ਦਲਾਂ ਦੀ ਕੀ ਲੋੜ ਹੈ?

ਉਹਨਾਂ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਬਰਗਾੜੀ ਗੋਲੀਕਾਂਡ ਦੇ ਦੋਸ਼ੀ ਪੁਲਸ ਅਫਸਰਾਂ ਉੱਤੇ ਕਨੂੰਨੀ ਕਾਰਵਾਈ ਤੇ ਲਾਈ ਗਈ ਰੋਕ ਨੂੰ ਸਿੱਖਾਂ ਨਾਲ ਖੇਡੀ ਜਾ ਰਹੀ ਸਰਕਾਰੀ ਖੇਡ ਕਰਾਰ ਦਿੰਦਿਆਂ ਕਿਹਾ ਕਿ “ ਜੇਕਰ ਕੱਲ੍ਹ ਪੰਜਾਬ ਹਰਿਆਣਾ ਹਾਈਕੋਰਟ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਨੂੰ ਗੈਰ ਕਨੂੰਨੀ ਕਰਾਰ ਦੇ ਦੇੇਵੇ ਤਾਂ ਫੇਰ ਅਸੀਂ ਕੀ ਕਰਾਂਗੇ “?

*ਭਾਰਤ ਦਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਭਾਰਤ ਦਾ ਸਭ ਤੋਂ ਵੱਧ ਤਾਕਤਵਰ ਅਫਸਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ
ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: