Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੈਲਜ਼ੀਅਮ ਦੇ ਵਿਲਵੋਰਦੇ ਸ਼ਹਿਰ ਦੇ ਗੁਰਦੁਆਰਾ ਸਾਹਿਬ 11 ਦਸੰਬਰ ਤੱਕ ਰਹੇਗਾ ਬੰਦ

ਬੈਲਜ਼ੀਅਮ ਦੇ ਵਿਲਵੋਰਦੇ ਸ਼ਹਿਰ ਦੇ ਗੁਰਦੁਆਰਾ ਸਾਹਿਬ 11 ਦਸੰਬਰ ਤੱਕ ਰਹੇਗਾ ਬੰਦ

ਗੁਰਦੁਆਰਾ ਸਾਹਿਬ ਦੇ ਬਾਹਰ ਖੜੇ ਪ੍ਰਬੰਧਕ
ਗੁਰਦੁਆਰਾ ਸਾਹਿਬ ਦੇ ਬਾਹਰ ਖੜੇ ਪ੍ਰਬੰਧਕ

ਈਪਰ, ਬੈਲਜ਼ੀਅਮ (6 ਦਸੰਬਰ, 2014): ਪਿਛਲੇ ਡੇਢ ਮਹੀਨੇ ਤੋਂ ਬੰਦ ਗੁਰਦਵਾਰਾ ਸ੍ਰੀ ਗੁਰੂ ਨਾਨਕ ਸਾਹਿਬ ਵਿਲਵੋਰਦੇ ਜੋ 21 ਨਵੰਬਰ ਨੂੰ ਸੰਗਤਾਂ ਦੇ ਦਰਸਨਾਂ ਲਈ ਖੁੱਲਣਾ ਸੀ ਬਾਰੇ ਫੈਸਲਾ ਲੈਂਦਿਆਂ ਵਿਲਵੋਰਦੇ ਸ਼ਹਿਰ ਦੇ ਮੇਅਰ ਨੇ ਇਹ ਪਾਬੰਦੀ 11 ਦਸੰਬਰ ਤੱਕ ਵਧਾ ਦਿੱਤੀ ਸੀ।

ਨਵੇਂ ਫੈਸਲੇ ਬਾਅਦ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਮੇਅਰ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਗੁਰਦਵਾਰਾ ਸਾਹਿਬ ਨੂੰ ਮੁੱੜ ਖੋਲ੍ਹਣ ਬਾਰੇ ਮੇਅਰ ਨਾਲ ਵਿਚਾਰ ਵਟਾਦਰਾਂ ਕਰਦਿਆਂ ਕਮੇਟੀ ਮੈਂਬਰ ਭਾਈ ਜਸਵੀਰ ਸਿੰਘ ਨੇ ਮੇਅਰ ਵੱਲੋਂ ਜਾਰੀ ਸਮਾਂ-ਸੀਮਾਂ ਉਪਰ ਕਿੰਤੂ ਕਰਦਿਆ ਇਹ ਮੰਗ ਰੱਖੀ ਗਈ ਸੀ ਕਿ ਹਫਤਾਵਾਰੀ ਦੀਵਾਨਾਂ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਲਈ ਘੱਟੋ-ਘੱਟ ਪੰਜ ਸਿੰਘਾਂ ਦੀ ਹਾਜਰੀ ਜਰੂਰੀ ਹੈ।

ਬੇਸੱਕ ਇਹ ਮੰਗ ਮੇਅਰ ਹੰਸ ਬੋਂਟੇ ਵੱਲੋਂ ਰੱਖੀਆਂ ਸਰਤਾਂ ਦੇ ਮੱਦੇਨਜ਼ਰ ਸੀ ਪਰ ਮੇਅਰ ਵੱਲੋਂ ਕਮੇਟੀ ਨੂੰ ਭੇਜੇ ਪੱਤਰ ਮੁਤਾਬਕ ਉਸ ਨੇ ਉਸੇ ਦਿਨ ਤੋਂ ਹੀ ਧਾਰਮਿਕ ਰਸਮਾਂ ਦੀ ਪੂਰਤੀ ਲਈ ਪੰਜ ਸਿੰਘਾਂ ਦੇ ਅੰਦਰ ਜਾਣ ਅਤੇ ਠਹਿਰਨ ਲਈ ਹਾਂ ਕਰ ਦਿੱਤੀ ਸੀ।

ਅਗਲੇ ਹਫਤੇ 9 ਦਸੰਬਰ ਨੂੰ ਮੇਅਰ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਇਸ ਮਸਲੇ ਦੇ ਹੱਲ ਲਈ ਮੀਟਿੰਗ ਰੱਖੀ ਗਈ ਹੈ ਅਤੇ ਉਸ ਤੋਂ ਬਾਅਦ 11 ਦਸੰਬਰ ਨੂੰ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਮੇਅਰ ਦੀ ਹੋਣ ਵਾਲੀ ਮੀਟਿੰਗ ਵਿੱਚ ਇਸ ਮਸਲੇ ਦਾ ਸਾਰਥਿਕ ਹੱਲ ਨਿਕਲਣ ਦੀ ਭਾਰੀ ਉਮੀਦ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ
ਅਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਪ੍ਰਾਪਤੀ ਲਈ ਅਮਰੀਕਾ ਵਿੱਚ ਜਲਾਵਤਨੀ ਹੰਢਾਂਉਂਦੇ ਹੋਏ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਡਾਕਟਰ ਪਰਮਜੀਤ ਸਿੰਘ ਅਜ਼ਰਾਵਤ ਦੀ ਮੌਤ 'ਤੇ ਸਿੱਖ ਆਗੂਆਂ ਨੇ ਦੁੱਖ ਦਾ
ਵਿਲਵੋਰਦੋ ਸ਼ਹਿਰ ਦੇ ਮੇਅਰ ਵੱਲੌਂ ਪਿੱਛਲੇ ਡੇਢ ਮਹੀਨੇ ਤੋਂ ਬੰਦ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਿੱਖਾਂ ਅਤੇ ਮੇਅਰ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਖੁੱਲ ਗਿਆ ਹੈ।
ਵਿਲਵੋਰਦੇ ਦੇ ਮੇਅਰ ਵੱਲੋਂ ਗੈਰ ਕਾਨੂੰਨੀ ਤੌਰ 'ਤੇ ਰਹਿ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚੋਂ ਲੰਗਰ ਛਕਣ ਤੋਂ ਨਾਰਾਜ਼ ਹੋ ਕੇ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਕੀਤੇ ਜਾਣ ਵਿਰੁੱਧ ਯੂਰਪ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: