Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜੱਥੇਬੰਦੀਆਂ ਬਾਦਲ ਦੀ ਰਿਹਾਇਸ਼ ਦਾ ਅੱਜ ਕਰਨਗੀਆਂ ਘੇਰਾਉ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜੱਥੇਬੰਦੀਆਂ ਬਾਦਲ ਦੀ ਰਿਹਾਇਸ਼ ਦਾ ਅੱਜ ਕਰਨਗੀਆਂ ਘੇਰਾਉ

ਚੰਡੀਗੜ੍ਹ (19 ਮਈ, 2015): ਸਜ਼ਾ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਮੂਹ ਪੰਥਕ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਦਾ ਘੇਰਾਉ ਕੀਤਾ ਜਾਵੇਗਾ।

ਬੰਦੀ ਸਿੱਖਾਂ ਦੀ ਰਿਹਾਈ ਲਈ 124 ਦਿਨਾਂ ਤੋਂ ਭੁੱਖ ਹਡ਼ਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਸੰਘਰਸ਼ ਨੇ ਸਿੱਖ ਧਿਰਾਂ ਨੂੰ ਇੱਕ ਮੰਚ ’ਤੇ ਖੜ੍ਹਾ ਕਰ ਦਿੱਤਾ ਹੈ ।

(ਫਾਇਲ ਫੋਟੋ)
(ਫਾਇਲ ਫੋਟੋ)

ਕਈ ਸਿੱਖ ਧਿਰਾਂ ਨੇ ਲੰਮੇ ਸਮੇਂ ਬਾਅਦ ਮਤਭੇਦ ਭੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝ ਪਾਈ ਹੈ। ਯੂਨਾਈਟਿਡ ਅਕਾਲੀ ਦਲ ਜੋ ਪਿਛਲੇ ਸਮੇਂ ਤੋਂ ਅਕਾਲੀ ਦਲ (ਮਾਨ) ਨਾਲ ਇਹ ਕਹਿ ਕੇ ਏਕਾ ਕਰਨ ਤੋਂ ਇਨਕਾਰੀ ਸੀ ਕਿ ਉਹ ਖ਼ਾਲਸਤਾਨ ਦੀ ਹਾਮੀ ਭਰਨ ਵਾਲੇ ਸਿਮਰਨਜੀਤ ਸਿੰਘ ਮਾਨ ਨਾਲ ਕੋਈ ਸਾਂਝ ਨਹੀਂ ਪਾਉਣਗੇ। ਹੁਣ ਇਹ ਦੋਵੇਂ ਧਿਰਾਂ ਇੱਕ ਮੰਚ ’ਤੇ ਆ ਗਈਆਂ ਹਨ।

ਦਲ ਖ਼ਾਲਸਾ, ਪੰਚ ਪ੍ਰਧਾਨੀ, ਯੂਨਾਈਟਿਡ ਅਕਾਲੀ ਦਲ, ਅਕਾਲੀ ਦਲ (ਮਾਨ), ਅਖੰਡ ਕੀਰਤਨੀ ਜਥਾ ਅਤੇ ਦਮਦਮੀ ਟਕਸਾਲ ਭਾਈ ਅਮਰੀਕ ਸਿੰਘ ਵੱਲੋਂ ਬਾਪੂ ਸੂਰਤ ਸਿੰਘ ਖ਼ਾਲਸਾ ਸੰਘਰਸ਼ ਐਕਸ਼ਨ ਕਮੇਟੀ ਬਣਾ ਕੇ ਇਹ ਸਾਂਝਾ ਸੰਘਰਸ਼ ਵਿੱਢਿਆ ਗਿਆ ਹੈ। ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਬਾਦਲ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸੂਰਤ ਸਿੰਘ ਖ਼ਾਲਸਾ ਦਾ ਜਾਨੀ ਨੁਕਸਾਨ ਹੋਇਆ ਤਾਂ ਇਸ ਦੇ ਸਿੱਟੇ ਗੰਭੀਰ ਹੋਣਗੇ।

ਪਿੰਡ ਹਸਨਪੁਰ (ਲੁਧਿਆਣਾ) ਵਿੱਚ ਮਰਨ ਵਰਤ ’ਤੇ ਬੈਠੇ ਸੂਰਤ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹਾ ਪੱਤਰ ਲਿਖਦਿਆਂ ਕਿਹਾ ਹੈ ਕਿ 83 ਸਾਲਾਂ ਦੌਰਾਨ ਉਨ੍ਹਾਂ ਨੇ ਨਿਰੰਤਰ ਸਿੱਖਾਂ ਅਤੇ ਪੰਜਾਬੀਆਂ ’ਤੇ ਜ਼ੁਲਮ ਹੁੰਦਾ ਦੇਖਿਆ ਹੈ।

ਜ਼ਿੰਦਗੀ ਦੇ ਅਖੀਰਲੇ ਪੜਾਅ ਉਪਰ ਵੀ ਉਨ੍ਹਾਂ ਦੇ ਮਨ ਵਿੱਚ ਚੀਸ ਹੈ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 25 ਬੀ-2 ਨੇ ਉਨ੍ਹਾਂ ਦੀ ਧਾਰਮਿਕ ਹੋਂਦ ਉਪਰ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਉਹ ਭਾਈ ਗੁਰਬਖ਼ਸ਼ ਸਿੰਘ ਵੱਲੋਂ ਅਧੂਰੇ ਛੱਡੇ ਕਾਰਜ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ ਕਿਉਂਕਿ ਜੇ ਉਹ ਇਸ ਰਾਹ ਨਾ ਪੈਂਦੇ ਤਾਂ ਸਿੱਖਾਂ ਦਾ ਅਰਦਾਸ ਦੇ ਇਤਿਹਾਸ ਉਪਰੋਂ ਵਿਸ਼ਵਾਸ਼ ਉਠ ਜਾਣਾ ਸੀ।

ਉਨ੍ਹਾਂ ਨੇ  ਮੋਦੀ ਨੂੰ ਸਵਾਲ ਕੀਤਾ ਕਿ ਜੇ ਭਾਰਤ ਸਰਕਾਰ ਆਮ ਮੁੱਦਿਆਂ ਉਪਰ ਆਰਡੀਨੈਂਸ ਜਾਰੀ ਕਰ ਸਕਦੀ ਹੈ ਤਾਂ ਸਿੱਖ ਬੰਦੀਆਂ ਦੀ ਰਿਹਾਈ ਲਈ ਵੀ ਆਰਡੀਨੈਂਸ ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਉਹ ਪ੍ਰਧਾਨ ਮੰਤਰੀ ਨੂੰ ਮਿਲ ਨਾ ਸਕਣ ਪਰ ਉਹ ਜਾਣਦੇ ਹਨ ਕਿ ਇਹ ਖ਼ਤ  ਮੋਦੀ ਨੂੰ ਜ਼ਰੂਰ ਝੰਜੋੜੇਗਾ।

ਐਕਸ਼ਨ ਕਮੇਟੀ ਦੇ ਬੁਲਾਰੇ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਮਰਨ ਵਰਤ ਕੈਂਪ ਵਿੱਚ 22 ਮਈ ਨੂੰ ਭਾਈ ਪੰਥਪ੍ਰੀਤ ਸਿੰਘ ਦੀਵਾਨ ਸਜਾਉਣਗੇ।

ਉਨ੍ਹਾਂ ਕਿਹਾ ਕਿ 20 ਮਈ ਨੂੰ ਮੁੱਖ ਮੰਤਰੀ ਬਾਦਲ ਦੀ ਕੋਠੀ ਦੇ ਘਿਰਾਓ ਦੇ ਪ੍ਰੋਗਰਾਮ ਵਿੱਚ ਏਕਨੂਰ ਖ਼ਾਲਸਾ ਫ਼ੌਜ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਆਦਿ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸ਼੍ ਬਾਦਲ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਬਹਾਨਾ ਬਣਾ ਕੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰੀ ਹਨ। ਅਜਿਹਾ ਕਰ ਕੇ ਬਾਦਲ  ਪੰਥ ਵਿਰੋਧੀ ਸ਼ਕਤੀਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ, ਜਿਸ ਦੇ ਨਤੀਜੇ ਖ਼ਤਰਨਾਕ ਨਿਕਲ ਸਕਦੇ ਹਨ। ਹੁਣ ਪੰਥਕ ਜਥੇਬੰਦੀਆਂ ਸਿੱਖ ਕੌਮ ਦੀ ਹੋਂਦ ਬਚਾਉਣ ਲਈ ਬਾਦਲ ਸਰਕਾਰ ਵਿਰੁੱਧ ਅੰਤ ਤੱਕ ਲੜਨਗੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ
ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ
ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਗ੍ਰਿਫਤਾਰ ਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: