Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ 21ਵੇਂ ਦਿਨ ‘ਚ ਪਹੁੰਚੀ, ਰਾਂਹੋਂ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਾਰਚ ਹਮਾਇਤ ਵਿੱਚ ਪੁੱਜਿਆ

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ 21ਵੇਂ ਦਿਨ ‘ਚ ਪਹੁੰਚੀ, ਰਾਂਹੋਂ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਾਰਚ ਹਮਾਇਤ ਵਿੱਚ ਪੁੱਜਿਆ

ਚੰਡੀਗੜ੍ਹ (12 ਦਸੰਬਰ, 2014): ਗੁਰਦੁਆਰਾ ਸ੍ਰੀ ਲਖਨੌਰ ਸਾਹਿਬ (ਨੇੜੇ ਅੰਬਾਲਾ) ਵਿਖੇ ਅਦਾਲਤਾਂ ਵੱਲੋਂ ਦਿੱਤੀ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਰਾਜਸੀ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਦੁਜੀ ਵਾਰ ਭੁੱਖ ਹੜਤਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਜੀ ਦੀ ਭੁੱਖ ਹੜਤਾਲ ਅੱਜ 21ਵੇਂ ਦਿਨ ਜਾਰੀ ਹੈ।

Bhai Gurbaksh Singh Khalsa
ਭਾਈ ਗੁਰਬਖਸ਼ ਸਿੰਘ ਜੀ

ਜਿਉਂ ਜਿਉਂ ਭਾਈ ਖਾਲਸਾ ਦੀ ਭੁੱਖ ਹੜਤਾਲ ਦੇ ਦਿਨ ਬੀਤ ਰਹੇ ਹਨ ਤਿਉਂ-ਤਿਉਂ ਉਹਨਾਂ ਦਾ ਇਹ ਸੰਘਰਸ਼ ਲੋਕ ਲਹਿਰ ਬਣ ਰਿਹਾ ਹੈ।ਅੱਜ ਰਾਹੋਂ ਤੋਂ ਇੱਕ ਵਿਸ਼ਾਲ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਲਖਨੌਰ ਸਾਹਿਬ ਪਹੁੰਚਿਆ।ਇਸ ਮਾਰਚ ਨਾਲ ਨਵੀਂ ਬਣੀ ਰਾਜਨੀਤਕ ਪਾਰਟੀ ਯੂਨਾਇਟਿਡ ਅਕਾਲੀ ਦਲ ਦੀ ਲੀਡਰਸ਼ਿਪ ਵੀ ਪਹੁੰਚੀ।

ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਜੀ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਭਾਈ ਗੁਰਬਖਸ਼ ਸਿੰਘ ਖਾਲਸਾ ਜੀ ਵੱਲੋਂ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੀ ਪੂਰੀ ਹਿਮਾਇਤ ਕਰਦੇ ਹਨ।ਉਹਨਾਂ ਕਿਹਾ ਕਿ ਸਾਰੀ ਕੌਮ ਨੂੰ ਇਸ ਸੰਘਰਸ਼ ਵਿੱਚ ਭਾਈ ਖਾਲਸਾ ਦਾ ਸਾਥ ਦੇਣਾ ਚਾਹੀਦਾ ਹੈ।

ਇਸ ਸਮੇਂ ਉਹਨਾਂ ਨਾਲ ਵੱਸਣ ਸਿੰਘ ਜਫਰਵਾਲ,ਜੱਥੇਦਾਰ ਬਹਾਦਰ ਸਿੰਘ ਰਾਹੋਂ,ਜਤਿੰਦਰ ਸਿੰਘ ਈਸੜੂ,ਸੂਰਤ ਸਿੰਘ ਖਾਲਸਾ ਲੁਧਿਆਣਾ,ਸ. ਮੋਹਨ ਸਿੰਘ ਖੰਨਾ,ਭਾਈ ਜਸਵਿੰਦਰ ਸਿੰਘ ਕਾਮਾ,ਬਾਬਾ ਕੁਲਵੰਤ ਸਿੰਘ ਸ਼ਾਹਕੋਟ ਆਦਿ ਪਾਰਟੀ ਮੈਂਬਰ ਸ਼ਾਮਿਲ ਸਨ।

ਜ਼ਿਕਰਯੋਗ ਹੈ ਕਿ ਜਿਨ੍ਹਾਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਭਾਈ ਗੁਰਬਖ਼ਸ਼ ਸਿੰਘ ਨੇ ਮੋਰਚਾ ਲਾਇਆ ਹੋਇਆ ਹੈ ਉਨ੍ਹਾਂ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿੱਚ ਨਜ਼ਰਬੰਦ ਹਨ।

ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ ਜੋ ਕਿ ਬੇਅੰਤ ਸਿੰਘ ਕਤਲ ਕੇਸ ਵਿੱਚ 1995 ਤੋਂ ਬੂਲੈੜ ਜ਼ੇਲ ਚੰਡੀਗੜ੍ਹ ਵਿੱਚ ਕੈਦ ਹਨ।ਭਾਈ ਲਾਲ ਸਿੰਘ ਜਿਨ੍ਹਾਂ ਨੂੰ 1992 ਵਿੱਚ ਗੁਜਰਾਤ ਪੁਲਿਸ ਨੇ ਗਿਰਫ਼ਤਾਰ ਕੀਤਾ ਸੀ 22 ਸਾਲਾਂ ਤੋਂ ਜ਼ੇਲ ਵਿੱਚ ਹਨ ,ਇਸ ਸਮੇਂ ਮੈਕਸੀਮਮ ਸਿਕਉਰਿਟੀ ਜ਼ੇਲ ਨਜ਼ਰਭੰਦ ਨਾਭਾ ਵਿੱਚ ਬੰਦ ਹਨ। ਭਾਈ ਗੁਰਦੀਪ ਸਿੰਘ ਜੋ ਕਿ ਪਿਛਲੇ 24 ਸਾਲਾਂ ਤੋਂ ਗੁਰਬਰਗ ਜ਼ੇਲ ਕਰਨਾਟਕ ਵਿੱਚ ਅਤੇ ਭਾਈ ਵਰਿਆਮ ਸਿੰਘ ਯੂ. ਪੀ. ਦੀ ਪੀਲ਼ੀਭੀਤ ਜ਼ੇਲ ਵਿੱਚ ਪਿਛਲੇ 24 ਸਾਲਾਂ ਤੋਂ ਨਜ਼ਰਬੰਦ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: