ਅੰਬਾਲਾ ਸ਼ਹਿਰ (21 ਨਵੰਬਰ, 2014): ਭਾਰਤ ਦੀਆਂ ਵੱਖ-ਵੱਖਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਪੱਕੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਭਾਰ ਘਟਣਾ ਸ਼ੂਰੂ ਹੋ ਗਿਆ ਹੈ।

ਭੁੱਖ ਹੜਤਾਲ ‘ਤੇ ਬੈਠਣ ਸਮੇਂ ਉਨ੍ਹਾਂ ਦੇ ਸ਼ਰੀਰ ਦਾ ਵਜ਼ਨ ਕਰੀਬ 80 ਕਿੱਲੋ ਸੀ, ਜੋ ਹੁਣ ਘੱਟ ਕੇ 72.5 ਕਿੱਲੋ ਰਹਿ ਗਿਆ ਹੈ ਙ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਭਾਈ ਸਾਹਿਬ ਦੀ ਸੁਰੱਖਿਆ ਲਈ ਸਾਦੀ ਵਰਦੀ ‘ਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਜਾ ਚੁੱਕੇ ਹਨ, ਜੋਕਿ ਗੁਰਦੁਆਰਾ ਸਾਹਿਬ ਦੀ ਹਦੂਦ ਤੋਂ ਬਾਹਰ ਆਪਣੀ ਡਿਊਟੀ ਦੇ ਰਹੇ ਹਨ।
ਉਧਰ ਅਖੰਡ ਕੀਰਤਨੀ ਜਥੇ ਦੇ ਜਥੇ. ਭਾਈ ਸਾਹਿਬ ਭਾਈ ਬਖਸ਼ੀਸ ਸਿੰਘ ਨੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਇਸ ਸੰਘਰਸ਼ ‘ਚ ਡਟ ਕੇ ਹਮਾਇਤ ਕਰਨ ਦਾ ਭਰੋਸਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਅੰਬਾਲਾ ਦੇ ਡੀ. ਐਸ. ਪੀ. ਇਟੈਲੀਜੈਂਸੀ ਰਾਮਪਾਲ ਨੇ ਦੱਸਿਆ ਕਿ ਮੰਗਲਵਾਰ ਰਾਤ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮਾਂ ਵੱਲੋਂ ਭਾਈ ਖਾਲਸਾ ਨਾਲ ਕੀਤੀ ਗਈ ਧੱਕਾਮੁੱਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਨੱਗਲ ਪੁਲਿਸ ਸਟੇਸ਼ਨ ਨੂੰ ਭਾਈ ਸਾਹਿਬ ਦੀ ਸੁਰੱਖਿਆ ਦੇ ਵਾਜ਼ਬ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ ।