Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਮੈਂ ਗ੍ਰਹਿ ਮੰਤਰੀ ਰਾਜਨਾਥ ਨੂੰ ਪੱਤਰ ਲਿਖ ਰਿਹਾਂ ਹਾਂ- ਸੁਖਬੀਰ ਬਾਦਲ

ਬੰਦੀ ਸਿੰਘਾਂ ਦੀ ਰਿਹਾਈ ਲਈ ਮੈਂ ਗ੍ਰਹਿ ਮੰਤਰੀ ਰਾਜਨਾਥ ਨੂੰ ਪੱਤਰ ਲਿਖ ਰਿਹਾਂ ਹਾਂ- ਸੁਖਬੀਰ ਬਾਦਲ

sukh- badal
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ

ਚੰਡੀਗੜ੍ਹ (4 ਦਸੰਬਰ, 2014): ਅੱਜ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਨਜ਼ਰਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਅੰਬਾਲਾ ਵਿਖੇ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਚ ਬੰਦ ਸਿੱਖ ਬੰਦੀਆਂ ਨੂੰ ਤੁਰੰਤ ਬਿਨਾ ਦੇਰੀ ਰਿਹਾਅ ਕਰ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਸਭ ਜਾਂ ਤਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਕਈ ਤਾਂ ਬਿਨਾ ਸਜ਼ਾ ਤੋਂ ਵੀ 20-25 ਸਾਲਾਂ ਤੋਂ ਜੇਲ੍ਹਾਂ ਚ ਬੰਦ ਹਨ ਸੋ ਇਨ੍ਹਾਂ ਨੂੰ ਜੇਲ੍ਹਾਂ ਚ ਬੰਦ ਕਰਨ ਦੀ ਕੋਈ ਤੁਕ ਨਹੀਂ ਬਣਦੀ। ਇਸ ਬਾਬਤ ਮੈਂ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਕ ਪੱਤਰ ਲਿਖ ਰਿਹਾ ਹਾਂ ਜਿਸ ਚ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਸਿੱਖ ਬੰਦੀਆਂ ਨੂੰ ਬਿਨਾ ਸ਼ਰਤ ਤੇ ਬਿਨਾ ਦੇਰੀ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਇਹ ਵੀ ਆਪਣੀ ਬਾਕੀ ਬਚੀ ਜ਼ਿੰਦਗੀ ਆਪਣੇ ਪਰਿਵਾਰਾਂ ਨਾਲ ਗੁਜ਼ਾਰ ਸਕਣ।

ਉਨ੍ਹਾਂ ਕਿਹਾ ਕਿ ਜਿਹੜੇ ਬੰਦੀਆਂ ਦੀ ਰਿਹਾਈ ਦੀ ਭਾਈ ਗੁਰਬਖਸ਼ ਸਿੰਘ ਖਾਲਸਾ ਮੰਗ ਕਰ ਰਹੇ ਹਨ, ਉਨ੍ਹਾਂ ਚੋਂ ਕੋਈ ਵੀ ਪੰਜਾਬ ਦੀਆਂ ਜੇਲ੍ਹਾਂ ਚ ਬੰਦ ਨਹੀਂ ਹੈ। ਇਸ ਲਈ ਅਸੀਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪੱਧਰ ਤੇ ਇਨ੍ਹਾਂ ਦੀ ਰਿਹਾਈ ਲਈ ਉਪਰਾਲੇ ਕਰੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਜਥੇਦਾਰ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉਚਤਾ ਨੂੰ ਦ੍ਰਿੜਤਾ ਨਾਲ ਧਾਰ ਕੇ ਤੇ ਆਪਣੇ ਆਪ ਸਮਪ੍ਰਤ ਕਰਕੇ ਸੇਵਾ ਕਰਦਿਆ ਕੌਮ ਲਈ ਸੁਚੱਜੇ ਫ਼ੈਸਲੇ ਲੈਣ ਨਾ ਕਿ ਬਾਦਲਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: