Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ ਨੇ ਉਪਕਾਰ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ‘ਚੋਂ ਕੱਢਿਆ

ਭਗਵੰਤ ਮਾਨ ਨੇ ਉਪਕਾਰ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ/ ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ। ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਕਿ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ‘ਚੋਂ ਕੱਢਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੇ ਕਾਰਜਕਰਤਾ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਪਰ ਕਿਸੇ ਦੀ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।

ਉਪਕਾਰ ਸਿੰਘ ਸੰਧੂ (ਫਾਈਲ ਫੋਟੋ)
ਉਪਕਾਰ ਸਿੰਘ ਸੰਧੂ (ਫਾਈਲ ਫੋਟੋ)

ਦੂਜੇ ਪਾਸੇ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਤਾਂ 8 ਮਈ ਨੂੰ ਹੀ ਪਾਰਟੀ ਛੱਡ ਦਿੱਤਾ ਜਦੋਂ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਆਪ ਦਾ ਪ੍ਰਧਾਨ ਬਣਾਇਆ ਸੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਵਿਵਸਥਾ ਬਦਲਣ ਲਈ ਆਮ ਆਦਮੀ ਪਾਰਟੀ ‘ਤੇ ਭਰੋਸਾ ਕੀਤਾ ਸੀ ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਵੀ ਹੋਰਨਾਂ ਪਾਰਟੀਆਂ ਵਾਂਗ ਹੀ ਹੈ। ਸੰਧੂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸਦੀ ਪ੍ਰਧਾਨਗੀ ‘ਚ ਪਾਰਟੀ ਤਬਾਹ ਹੋ ਜਾਏਗੀ।

ਜ਼ਿਕਰਯੋਗ ਹੈ ਕਿ ਉਪਕਾਰ ਸਿੰਘ ਸੰਧੂ ਨੇ 4 ਫਰਵਰੀ ਨੂੰ ਹੋਈ ਅੰਮ੍ਰਿਤਸਰ ਜ਼ਿਮਨੀ ਚੋਣ ‘ਆਪ’ ਵਲੋਂ ਲੜੀ ਸੀ ਅਤੇ ਉਹ ਤੀਜੇ ਸਥਾਨ ‘ਤੇ ਰਹੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Bhagwant Mann Removes Upkar Singh Sandhu from Aam Aadmi Party …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: