Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ ਨੇ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਮਸਲਾ ਚੁੱਕਿਆ

ਭਗਵੰਤ ਮਾਨ ਨੇ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਮਸਲਾ ਚੁੱਕਿਆ

ਚੰਡੀਗੜ: ਪੰਜਾਬ ਭਰ ਵਿਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਦੇ ਖਿਲਾਫ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਦਾ ਮੁੱਦਾ ਅੱਜ ਆਪ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਵਿਚ ਚੁੱਕਿਆ। ਮਾਨ ਨੇ ਸਦਨ ਨੂੰ ਦੱਸਿਆ ਕਿ ਕਿਸ ਪ੍ਰਕਾਰ ਪੰਜਾਬ ਵਿਚ ਪ੍ਰਾਈਵੇਟ ਸਕੂਲ ਨਿਯਮਾਂ ਨੂੰ ਛਿੱਕੇ ਟੰਗ ਕੇ ਹਰ ਸਾਲ ਵਿਦਿਆਰਥੀਆਂ ਤੋਂ ਭਾਰੀ ਦਾਖਲਾ ਫੀਸਾਂ ਵਸੂਲ ਰਹੇ ਹਨ।

ਭਗਵੰਤ ਮਾਨ, ਸੰਸਦ;  (ਫਾਈਲ ਫੋਟੋ)
ਭਗਵੰਤ ਮਾਨ, ਸੰਸਦ; (ਫਾਈਲ ਫੋਟੋ)

ਲੋਕ ਸਭਾ ਵਿਚ ਬੋਲਦਿਆਂ ਮਾਨ ਨੇ ਕੇਂਦਰੀ ਐਚ.ਆਰ.ਡੀ. ਮੰਤਰੀ ਸਮ੍ਰਿਤੀ ਇਰਾਨੀ ਦੀ ਮੌਜੂਦਗੀ ਵਿਚ ਪੰਜਾਬ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਿਆ।

ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਪੰਜਾਬ ਵਿਚ ਸਰਕਾਰੀ ਸਿੱਖਿਆ ਦੇ ਮਾੜੇ ਪੱਧਰ ਕਾਰਨ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜਾਉਣ ਲਈ ਮਜਬੂਰ ਹਨ। ਜਿਸ ਕਾਰਨ ਮਾਤਾ ਪਿਤਾ ਦੀ ਮਜਬੂਰੀ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹੋਏ ਪ੍ਰਾਈਵੇਟ ਸਕੂਲ ਉਨ੍ਹਾਂ ਨੂੰ ਕਿਤਾਬਾਂ, ਵਰਦੀਆਂ ਅਤੇ ਸਕੂਲ ਨਾਲ ਸੰਬੰਧਤ ਹੋਰ ਵਸਤਾਂ ਕਿਸੇ ਵਿਸ਼ੇਸ਼ ਦੁਕਾਨ ਤੋਂ ਖਰੀਦਣ ਲਈ ਮਜਬੂਰ ਕਰਦੇ ਹਨ। ਮਾਨ ਨੇ ਸਮ੍ਰਿਤੀ ਇਰਾਨੀ ਨੂੰ ਇਸ ਸੰਬੰਧੀ ਜਲਦ ਹੀ ਠੋਸ ਕਦਮ ਉਠਾਉਣ ਦੀ ਅਪੀਲ ਕੀਤੀ, ਜਿਸ ਉਤੇ ਇਰਾਨੀ ਹਾਮੀ ਭਰਦੀ ਨਜ਼ਰ ਆਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਇਕ ਪਾਸੇ ਦਿੱਲੀ ਵਿਚ ਆਮ ਆਦਮੀ ਪਾਰਟੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਤੇ ਰੋਕ ਲਗਾਉਂਦਿਆਂ ਸਕੂਲਾਂ ਨੂੰ ਗਲਤ ਢੰਗ ਨਾਲ ਵਸੂਲੀ ਜਾ ਰਹੀ ਦਾਖਲਾ ਫੀਸ ਨੂੰ ਵਾਪਸ ਕਰਵਾਇਆ ਹੈ ਅਤੇ ਦੂਜੇ ਪਾਸੇ ਪੰਜਾਬ ਵਿਚ ਲਗਾਤਾਰ ਧਰਨੇ ਪ੍ਰਦਰਸ਼ਨ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕੀ।

ਮਾਨ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਵਿਚ ਸਿੱਖਿਆ ਦਾ ਭਗਵਾਂਕਰਨ ਅਤੇ ਵਪਾਰੀਕਰਨ ਹੋ ਰਿਹਾ ਹੈ ਜੋ ਕਿ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: