Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਮਿਲਣ ਪਹੁੰਚੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਮਿਲਣ ਪਹੁੰਚੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਅੰਬਾਲਾ ( 3 ਜਨਵਰੀ , 2015): ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਅੱਜ 51ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਗਿਆਨੀ ਮੱਲ ਸਿੰਘ ਗੁਰਦੁਆਰਾ ਲਖਨੌਰ ਸਾਹਿਬ ਵਿੱਖੇ ਭੁੱਖ ਹੜਤਾਲ ‘ਤੇ ਬੈਠੇ ਭਾਈ ਖਾਲਸਾ ਨੂੰ ਮਿਲਣ ਲਈ ਪਹੁੰਚੇ।

ਗਿਆਨੀ ਗੁਰਬਚਨ ਸਿੰਘ ਅਤੇ ਹੋਰ ਭਾਈ ਗੁਰਬਖਸ਼ ਸਿੰਘ ਨੂੰ ਮਿਲਦੇ ਹੋਏ
ਗਿਆਨੀ ਗੁਰਬਚਨ ਸਿੰਘ ਅਤੇ ਹੋਰ ਭਾਈ ਗੁਰਬਖਸ਼ ਸਿੰਘ ਨੂੰ ਮਿਲਦੇ ਹੋਏ

ਗਿਆਨੀ ਗੁਰਬਚਨ ਸਿੰਘ ਨੇ ਭਾਈ ਗੁਰਬਖਸ਼ ਸਿੰਘ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਆਖਿਆ। ਪਰ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਇਹ ਆਖਦਿਆਂ ਭੁੱਖ ਹੜਤਾਲ ਖਤਮ ਕਰਨ ਤੋਂ ਨਾਂਹ ਕਰ ਦਿੱਤੀ ਕਿ ਪਹਿਲਾਂ ਜੱਥੇਦਾਰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ।ਸੂਤਰਾਂ ਅਨੁਸਾਰ ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਮੱਲ ਸਿੱੰਘ ਲੱਗਭੱਗ ਡੇਢ ਘੰਟਾ ਭਾਈ ਗਰੁਬਖਸ ਸਿੰਘ ਕੋਲ ਠਹਿਰੇ।

ਇਸੇ ਦੌਰਾਨ ਹੀ ਭਾਈ ਗੁਰਬਖਸ਼ ਸਿੰਘ ਨੇ ਕਿਹਾ ਕਿ ਜੇਕਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਉਹ ਸਨੀਵਾਰ ਤੋਂ ਪਾਣੀ ਨੂੰ ਵੀ ਮੁੰਹ ਨਹੀਂ ਲਾਉਣਗੇ।

ਭਾਈ ਗੁਰਬਖਸ਼ ਸਿੰਘ ਦੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਗੁਰੀਹਾਂਸ ਨੇ ਦੱਸਿਆ ਕਿ ਸੰਗਤ ਨੇ ਭਾਈ ਖਾਲਸਾ ਨੂੰ ਇਸ ਗੱਲ ਲਈ ਰਾਜ਼ੀ ਕਰ ਲ਼ਿਆ ਹੈ ਕਿ ਜੋ ਵੀ ਫੈਸਲਾ ਲੈਣਾ ਹੈ, ਉਹ ਹੁਕਮਨਾਮੇ ਤੋਂ ਬਾਅਦ ਹੀ ਲੈਣ।ਭਾਈ ਗੁਰਬਖਸ਼ ਸਿੰਘ ਨੇ ਇਹ ਫੈਸਲਾ ਸੰਗਤ ‘ਤੇ ਛੱਡ ਦਿੱਤਾ ਹੈ।ਸੰਗਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਆਰਦਾਸ ਤੋਂ ਬਾਅਦ ਦੋ ਪਰਚੀਆਂ ਰਾਹੀਂ ਫੈਸਲਾ ਕਰੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: