Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਖਿਲ਼ਾਫ ਜੇਲ ਅੰਦਰ ਵਿਸ਼ੇਸ਼ ਅਦਾਲਤ ਵਿੱਚ ਚੱਲੇਗਾ ਮੁਕੱਦਮਾ

ਭਾਈ ਜਗਤਾਰ ਸਿੰਘ ਤਾਰਾ ਖਿਲ਼ਾਫ ਜੇਲ ਅੰਦਰ ਵਿਸ਼ੇਸ਼ ਅਦਾਲਤ ਵਿੱਚ ਚੱਲੇਗਾ ਮੁਕੱਦਮਾ

ਚੰਡੀਗੜ੍ਹ (4 ਦਸੰਬਰ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਪੁਲਿਸ ਮੁਕੱਦਮਾ ਬੁੜੈਲ ਜੇਲ੍ਹ ‘ਚ ਲੱਗਣ ਵਾਲੀ ਵਿਸ਼ੇਸ਼ ਅਦਾਲਤ ‘ਚ ਚਲਾਇਆ ਜਾਵੇਗਾ।

ਸੀਆਰਪੀਸੀਸੀ ਦੀ ਧਾਰਾ 268 ਲੱਗੇ ਹੋਣ ਕਾਰਨ ਤਾਰਾ ਨੂੰ ਜੇਲ੍ਹ ਤੋਂ ਬਾਹਰ ਪੇਸ਼ ਨਹੀਂ ਕੀਤਾ ਜਾ ਸਕਦਾ ਹੈ । ਇਸ ਮਾਮਲੇ ‘ਚ ਇੱਥੇ ਦੀ ਜ਼ਿਲ੍ਹਾ ਅਦਾਲਤ ਸੁਪਰੀਮ ਕੋਰਟ ਤੋਂ ਰਿਕਾਰਡ ਹਾਸਿਲ ਕਰੇਗੀ ।  ਅਦਾਲਤ ਵੱਲੋਂ ਕੇਸ ਦੀ ਸੁਣਵਾਈ ਜੇਲ ਦੇ ਅੰਦਰ ਹੀ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ  ਹਨ । ਮਾਮਲੇ ਦੀ ਸੁਣਵਾਈ ਲਈ ਛੇ ਜਨਵਰੀ ਦੀ ਅਗਲੀ ਤਰੀਕ ਪਾਈ ਹੈ ।

ਭਾਈ ਜਗਤਾਰ ਸਿੰਘ ਤਾਰਾ(ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ(ਫਾਈਲ ਫੋਟੋ)

ਬੇਅੰਤ ਕਤਲ ਦੇ ਨੌਂ ਵਿਅਕਤੀਆਂ ਵਿਰੁੱਧ ਅਦਾਲਤ ’ਚ ਕੇਸ ਦੀ ਸੁਣਵਾੲੀ ਸਤੰਬਰ 1995 ਵਿੱਚ ਸ਼ੁਰੂ ਹੋ ਗੲੀ ਸੀ ਅਤੇ 31 ਜੁਲਾੲੀ 2008 ਨੂੰ ਯੂ.ਟੀ. ਦੇ ਚੀਫ ਜੁਡੀਸ਼ਲ ਮੈਜਿਸਟਰੇਟ ਵੱਲੋਂ ਫੈਸਲਾ ਵੀ ਸੁਣਾ ਦਿੱਤਾ ਗਿਆ ਸੀ ਪਰ ਭਾਈ ਜਗਤਾਰ ਸਿੰਘ ਤਾਰਾ ਦੇ ਜੇਲ੍ਹ ਵਿੱਚੋਂ ਫਰਾਰ ਹੋਣ ਕਰਕੇ ੳੁਸ ਨੂੰ ਫੈਸਲੇ ਤੋਂ ਬਾਹਰ ਰੱਖਿਆ ਗਿਆ ਸੀ ਹਾਲਾਂਕਿ ਜੇਲ੍ਹ ਵਿੱਚੋਂ ਫਰਾਰ ਹੋਣ ਤੱਕ ੳੁਹ ਪੇਸ਼ੀ ਭੁਗਤਦਾ ਰਿਹਾ ਸੀ।

ਭਾਈ ਤਾਰਾ ਆਪਣੇ ਦੋ ਹੋਰ ਸਾਥੀਆਂ ਭਾਈ ਹਵਾਰਾ ਅਤੇ ਭਾਈ ਭਿੳੁਰਾ ਸਮੇਤ ਜੇਲ੍ਹ ਵਿੱਚੋਂ ਭੱਜਿਆ ਸੀ ਪਰ ੳੁਸ ਦੇ ਦੋਵੇਂ ਸਾਥੀ ਫੈਸਲੇ ਤੋਂ ਪਹਿਲਾਂ ਪੁਲੀਸ ਦੇ ਹੱਥ ਲੱਗ ਜਾਣ ਕਰਕੇ ਦੋਹਾਂ ਨੂੰ ੳੁਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗੲੀ ਸੀ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ  ਸਿਵਲ ਸਕੱਤਰੇਤ ਮੂਹਰੇ ਬੰਬ ਧਮਾਕੇ ਵਿੱਚ ਮੌਤ ਹੋ ਗੲੀ ਸੀ। ਸੀਬੀਆੲੀ ਵੱਲੋਂ ਕਤਲ ਕੇਸ ਵਿੱਚ ਨੌਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਨ੍ਹਾਂ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿੳੁਰਾ, ਭਾਈ ਜਗਤਾਰ ਸਿੰਘ ਤਾਰਾ,ਭਾਈ  ਗੁਰਮੀਤ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਨਸੀਬ ਸਿੰਘ ਅਤੇ ਭਾਈ ਨਵਜੋਤ ਸਿੰਘ ਦੇ ਨਾਂ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਸੰਖੇਪ ਜੀਵਨੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਸੰਖੇਪ ਜੀਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: