Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਦਾ ਬਠਿੰਡਾ ਪੁਲਿਸ ਨੇ ਦੋ ਦਿਨ ਦਾ ਹੋਰ ਰਿਮਾਂਡ ਲਿਆ

ਭਾਈ ਜਗਤਾਰ ਸਿੰਘ ਤਾਰਾ ਦਾ ਬਠਿੰਡਾ ਪੁਲਿਸ ਨੇ ਦੋ ਦਿਨ ਦਾ ਹੋਰ ਰਿਮਾਂਡ ਲਿਆ

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਬਠਿੰਡਾ (13 ਫਰਵਰੀ 2015): ਸਥਾਨਕ  ਪੁਲਿਸ  ਨੇ ਭਾਈ ਜਗਤਾਰ ਸਿੰਘ ਤਾਰਾ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਫਿਰ  ਸਖਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ।

ਰਮਨਦੀਪ ਸਿੰਘ ਸਨੀ ਖਾਲਸਾ ਦੇ ਦਰਜ ਮਾਮਲੇ ਵਿੱਚ ਹੋਰ ਪੁੱਛਗਿੱਛ ਕਰਨ ਲਈ ਦੋ ਦਿਨ ਦਾ ਹੋਰ ਰਿਮਾਂਡ ਲਿਆ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ, ਜਦੋਂ ਭਾਈ ਤਾਰਾ ਦੀ ਪੇਸ਼ੀ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਸਿੱਖ ਵਰਕਰਾਂ ਵੱਲੋਂ ਭਾਈ ਤਾਰਾ ਜਿੰਦਾਬਾਦ ਅਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਪੁੱਛ-ਗਿੱਛ ਕਰਨ ਦੀ ਪਲੀਅ ਦੇ ਕੇ ਦੋ ਦਿਨ ਦਾ ਹੋਰ ਰਿਮਾਂਡ ਲਿਆ, ਪਰ ਭਾਈ ਤਾਰਾ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਪੁਲਿਸ ਵੱਲੋਂ ਦੁਬਾਰਾ ਰਿਮਾਂਡ ਲੈਣ ਦੀ ਮੰਗ ਦਾ ਵਿਰੋਧ ਕੀਤਾਗਿਆ ਭਾਈ ਤਾਰਾ  ਕਿਹਾ ਕਿ ਪੁਲਿਸ ਧੱਕੇਸ਼ਾਹੀ ਨਾਲ ਉਸ ਦਾ ਵਾਰ-ਵਾਰ ਰਿਮਾਂਡ ਲੈ ਰਹੀ ਹੈ, ਜਦੋਂ ਕਿ ਉਸ ਕੋਲੋਂ ਅਜੇ ਤੱਕ ਕੋਈ ਰਿਕਵਰੀ ਨਹੀਂ ਹੋਈ।

  ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਪੁਲਿਸ ਵੱਲੋਂ ਵਾਰ-ਵਾਰ ਰਿਮਾਂਡ ਲੈਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆਂ ਕਰਦਿਆਂ ਕਿਹਾ ਕਿ ਬਾਦਲ ਸਰਕਾਰ  ਸਾਜਿਸ਼ ਤਹਿਤ ਸਿੱਖ ਨੌਜਵਾਨਾਂ ਨੂੰ ਝੂਠੇ ਪਰਚਿਆਂ ਵਿੱਚ ਉਲਝਾਇਆ ਜਾ ਰਿਹਾ ਹੈ ਉਹਨਾ ਕਿਹਾ ਕਿ ਸੰਨੀ ਖਾਲਸਾ ਜਿੱਥੇ ਨਿਰਦੋਸ਼ ਹੈ, ਉੱਥੇ ਹੀ ਇਸ ਮਾਮਲੇ ਵਿੱਚ ਭਾਈ ਤਾਰਾ ਦਾ ਨਾਂ ਵੀ ਗਲਤ ਸ਼ਾਮਿਲ ਕੀਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: