Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਵਿੱਚ ਅਦਾਲਤ ਨੇ ਕੀਤਾ ਤਿੰਨ ਦਿਨਾਂ ਦਾ ਵਾਧਾ

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਵਿੱਚ ਅਦਾਲਤ ਨੇ ਕੀਤਾ ਤਿੰਨ ਦਿਨਾਂ ਦਾ ਵਾਧਾ

ਪਟਿਆਲਾ (22 ਜਨਵਰੀ, 2015): ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਦੇ ਗਏ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ‘ਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਦਾ 5 ਦਿਨਾਂ ਪੁਲਿਸ ਰਿਮਾਂਡ ਲਿਆ ਸੀ, ਜੋ ਅੱਜ 22 ਜਨਵਰੀ ਨੂੰ ਖਤਮ ਹੋ ਗਿਆ ਸੀ।

photo-150x84
ਭਾਈ ਜਗਤਾਰ ਸਿੰਘ ਤਾਰਾ ਅਦਾਲਤ ਵਿੱਚ ਪੇਸ਼ ਹੋਣ ਸਮੇਂ (ਫਾਈਲ ਫੋਟੋ)

ਅੱਜ ਭਾਈ ਤਾਰਾ ਨੂੰ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ।  ਪੰਜਾਬ ਪਲਿਸ ਵਲੋਂ 9 ਦਿਨਾਂ ਦਾ ਰੀਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਉਸਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨਾਂ ਦਾ ਹੀ ਹੋਰ ਵਾਧਾ ਕੀਤਾ।

ਭਾਈ ਤਾਰਾ ਵੱਲੋਂ ਪੇਸ਼ ਹੋਏ ਪ੍ਰਸਿੱਧ ਵਕੀਲ਼ ਬਰਜ਼ਿੰਦਰ ਸਿੰਘ ਸੋਢੀ ਪੇਸ਼ ਹੋਏ। ਉਨ੍ਹਾਂ ਨੇ ਪੁਲਿਸ ਵੱਲੋਂ ਰਿਮਾਂਡ ਵਿੱਚ ਵਾਧੇ ਦੀ ਮੰਗ ਦੀ ਵਿਰੋਧਤਾ ਕੀਤੀ, ਬਾਅਦ ਵਿੱਚ ਅਦਾਲਤ ਨੇ ਭਾਈ ਤਾਰਾ ਦਾ ਪੰਜ ਦਿਨਾਂ ਪੁਲਿਸ ਰਿਮਾਂਡ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਚੰਡੀਗੜ ਦੀ ਬੂੜੈਲ ਜੇਲ ਵਿੱਚ ਬੰਦ ਸੀ ਅਤੇ 2004 ਵਿੱਚ ਉਹ ਆਪਣੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨਾਲ ਜੇਲ ‘ਚੋਂ ਸੁਰੰਘ ਪੁੱਟ ਕੇ ਫਰਾਰ ਹੋ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: