Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਧਿਆਨ ਸਿੰਘ ਮੰਡ ਨੂੰ ਨਿਆਇਕ ਹਿਰਾਸਤ ਤੇ ਮੁੜ ਭੇਜਿਆ ਗਿਆ ਨਾਭਾ ਜੇਲ

ਭਾਈ ਧਿਆਨ ਸਿੰਘ ਮੰਡ ਨੂੰ ਨਿਆਇਕ ਹਿਰਾਸਤ ਤੇ ਮੁੜ ਭੇਜਿਆ ਗਿਆ ਨਾਭਾ ਜੇਲ

ਫਿਰੋਜ਼ਪੁਰ: ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚੋਂ ਜਮਾਨਤ ਮਿਲਣ ਤੇ ਨਾਭਾ ਜੇਲ ਤੋਂ ਬਾਹਰ ਆਏ ਅਤੇ ਰਿਹਾਈ ਸਮੇਂ ਹੀ ਦੁਬਾਰਾ ਫੇਰ ਇੱਕ ਹੋਰ ਕੇਸ ਵਿੱਚ ਜੀਰਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਏ ਗਏ ਸਰਬੱਤ ਖਾਲਸਾ ਸਮਾਗਮ ਦੁਆਰਾ ਚੁਣੇ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਅੱਜ ਫੇਰ 12 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਨਾਭਾ ਜੇਲ ਭੇਜ ਦਿੱਤਾ ਗਿਆ ਹੈ।

ਭਾਈ ਧਿਆਨ ਸਿੰਘ ਮੰਡ ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ਨਾਲ
ਭਾਈ ਧਿਆਨ ਸਿੰਘ ਮੰਡ ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ਨਾਲ

ਜਿਕਰਯੋਗ ਹੈ ਕਿ ਕੱਲ੍ਹ ਨਾਭਾ ਜੇਲ ਤੋਂ ਰਿਹਾ ਹੋ ਰਹੇ ਭਾਈ ਧਿਆਨ ਸਿੰਘ ਮੰਡ ਦਾ ਸਵਾਗਤ ਕਰਨ ਲਈ ਸ. ਸਿਮਰਨਜੀਤ ਸਿੰਘ ਮਾਨ ਅਤੇ ਭਾਈ ਬਲਜੀਤ ਸਿੰਘ ਦਾਦੂਆਲ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਯੂਨਾਈਟਿਡ ਅਕਾਲੀ ਦਲ ਦੇ ਕਾਰਕੁੰਨਾਂ ਸਮੇਤ ਹਾਜਿਰ ਸਨ।

ਪਰ ਰਿਹਾਈ ਤੋਂ ਬਿਲਕੁਲ ਬਾਅਦ ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਵੱਲੋਂ ਹਰੀਕੇ ਪੱਤਣ ਕੇਸ ਵਿੱਚ ਗ੍ਰਿਫਤਾਰ ਕਰਨ ਨਾਲ ਗੁੱਸੇ ਵਿੱਚ ਆਏ ਆਗੂਆਂ ਅਤੇ ਕਾਰਕੁੰਨਾਂ ਵੱਲੋਂ ਜੇਲ ਅੱਗੇ ਧਰਨਾ ਸ਼ੁਰੂ ਕਰਕੇ ਨਾਭਾ-ਭਵਾਨੀਗੜ੍ਹ ਸੜਕ ਨੂੰ ਜਾਮ ਕਰ ਦਿੱਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਚੁੱਕ ਲਿਆ ਗਿਆ ਸੀ।

ਅੱਜ ਭਾਈ ਧਿਆਨ ਸਿੰਘ ਮੰਡ ਨੂੰ ਨਾਭਾ ਜੇਲ ਭੇਜੇ ਜਾਣ ਤੋਂ ਪਹਿਲਾਂ ਫਿਰੋਜਪੁਰ ਵਿਖੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: