Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੋਹਕਮ ਸਿੰਘ ‘ਤੇ ਪੁਲਿਸ ਨੇ ਇੱਕ ਹੋਰ ਮੁੱਕਦਮਾ ਦਰਜ਼ ਕੀਤਾ

ਭਾਈ ਮੋਹਕਮ ਸਿੰਘ ‘ਤੇ ਪੁਲਿਸ ਨੇ ਇੱਕ ਹੋਰ ਮੁੱਕਦਮਾ ਦਰਜ਼ ਕੀਤਾ

ਅੰਮਿ੍ਤਸਰ (9 ਜਨਵਰੀ, 2016): ਸਰਬੱਤ ਖਾਲਸਾ (2015) ਦੇ ਆਗੂ ਅਤੇ ਅਕਾਲੀ ਦਲ ਸਾਂਝਾ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਅੱਜ ਅੰਮ੍ਰਿਤਸਰ ਪੁਲਿਸ ਨੇ ਇੱਕ ਹੋਰ ਕੇਸ ਵਿੱਚ ਜੇਲ ਤੋਂ ਲਿਆ ਕੇ ਪੁਲਿਸ ਰਿਮਾਂਡ ਲੈ ਲਿਆ।

ਭਾਈ ਮੋਹਕਮ ਸਿੰਘ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਦੇਸ਼ ਧਰੋਹ ਦੇ ਮਾਮਲੇ ਵਿੱਚ ਪਿਛਲੇ ਦਿਨੀ ਜ਼ਮਾਨਤ ਦੇ ਦਿੱਤੀ ਸੀ। ਪੁਲਿਸ ਵੱਲੋਂ ਉਨਾਂ ਦੀ ਰਿਹਾਈ ਰੋਕਣ ਅਤੇ ਖੱਜਲ ਖੁਆਰ ਕਰਨ ਲਈ ਨਵੇ ਕੇਸ ਵਿੱਚ ਉਲਝਾਇਆ ਜਾ ਰਿਹਾ ਹੈ।।

ਭਾਈ ਮੋਹਕਮ ਸਿੰਘ
ਭਾਈ ਮੋਹਕਮ ਸਿੰਘ

ਅੰਮਿ੍ਤਸਰ ਪੁਲਿਸ ਸ਼ਨੀਵਾਰ ਭਾਈ ਮੋਹਕਮ ਸਿੰਘ ਨੂੰ ਲੁਧਿਆਣਾ ਜੇਲ੍ਹ ‘ਚੋਂ ਪ੍ਰੋਡੈਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ । ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਭਾਈ ਮੋਹਕਮ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ।

ਅਦਾਲਤ ‘ਚ ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਇਹ ਮਾਮਲਾ ਥਾਣਾ ਕੋਤਵਾਲੀ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ ਤੇ ਇਸ ਮਾਮਲੇ ‘ਚ ਭਾਈ ਮੋਹਕਮ ਸਿੰਘ ਦੀ ਗਿ੍ਫ਼ਤਾਰੀ ਨਹੀਂ ਸੀ ਹੋਈ, ਜਦਕਿ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੇ ਭਾਈ ਮੋਹਕਮ ਸਿੰਘ ਨੂੰ ਸਰਬੱਤ ਖ਼ਾਲਸਾ ਖਤਮ ਹੋਣ ਤੋਂ ਬਾਅਦ 10 ਨਵੰਬਰ ਦੀ ਰਾਤ ਹਿਰਾਸਤ ‘ਚ ਲੈ ਲਿਆ ਸੀ।  ਦੀਵਾਲੀ ਉਸ ਤੋਂ ਅਗਲੇ ਦਿਨ 11 ਨਵੰਬਰ ਨੂੰ ਸੀ ।ਜੇਕਰ 10 ਨਵੰਬਰ ਨੂੰ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ ਤਾਂ ਉਹ 11 ਨਵੰਬਰ ਦੀ ਸ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਵੇਂ ਚਲੇ ਗਏ ।

ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਭਾਈ ਮੋਹਕਮ ਸਿੰਘ ਨੂੰ ਦੇਸ਼ ਧਰੋਹ ਦੇ ਜਿਸ ਮਾਮਲੇ ‘ਚ ਨਾਮਜ਼ਦ ਕੀਤਾ ਸੀ, ਉਸ ‘ਚੋਂ ਉਨ੍ਹਾਂ ਨੂੰ ਬੀਤੇ ਦਿਨੀਂ ਹਾਈਕੋਰਟ ਵੱਲੋਂ ਜਮਾਨਤ ਮਿਲ ਚੁੱਕੀ ਹੈ । ਉਨ੍ਹਾਂ ਦੀ ਰਿਹਾਈ ਰੋਕਣ ਲਈ ਪੁਲਿਸ ਉਨ੍ਹਾਂ ਨੂੰ ਉਲਝਾ ਰਹੀ ਹੈ। ਨਿਆਇਕ ਮੈਜਿਸਟ੍ਰੇਟ ਨਵਦੀਪ ਗਿੱਲ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਭਾਈ ਮੋਹਕਮ ਸਿੰਘ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: