Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਲਾਲ ਦੇ ਕੀਰਤਨੀ ਜੱਥੇ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲਿਆ

ਭਾਈ ਲਾਲ ਦੇ ਕੀਰਤਨੀ ਜੱਥੇ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲਿਆ

ਫ਼ਿਰੋਜ਼ਪੁਰ (18 ਫਰਵਰੀ, 2016): ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਵੱਲੋਂ ਫ਼ਿਰੋਜ਼ਪੁਰ ‘ਚ 23ਵੇਂ ਕੀਰਤਨ ਦਰਬਾਰ ਸਮਾਗਮ ‘ਚ ਸ਼ਾਮਿਲ ਹੋਣ ਲਈ ਇਸ ਵਾਰ ਭਾਈ ਲਾਲ ਦੇ ਕੀਰਤਨੀ ਜਥੇ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਪਾਕਿਸਤਾਨ ਸਥਿਤ ਇਸਲਾਮਾਬਾਦ ਦੂਤ ਘਰ ਵੱਲੋਂ ਵੀਜ਼ਾ ਜਾਰੀ ਨਹੀਂ ਕੀਤਾ ਗਿਆ ।

ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਵੱਲੋਂ 20 ਤੇ 21 ਫਰਵਰੀ ਨੂੰ ਫ਼ਿਰੋਜ਼ਪੁਰ ‘ਚ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਭਾਰਤ ਸਮੇਤ ਵਿਦੇਸ਼ਾਂ ਤੋਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰ ਰਹੀਆਂ ਹਨ ।

ਭਾਈ ਲਾਲ ਦੇ ਕੀਰਤਨੀ ਜੱਥੇ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲਿਆ
ਭਾਈ ਲਾਲ ਦੇ ਕੀਰਤਨੀ ਜੱਥੇ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲਿਆ

ਭਾਈ ਲਾਲ ਦੇ ਕੀਰਤਨੀ ਜਥੇ ਨੂੰ ਨੂੰ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਵੱਲੋਂ ਫ਼ਿਰੋਜ਼ਪੁਰ ‘ਚ 23ਵੇਂ ਕੀਰਤਨ ਦਰਬਾਰ ਸਮਾਗਮ ‘ਚ ਸ਼ਾਮਿਲ ਹੋਣ ਲਈ ਸੱਦਿਆ ਗਿਆ ਹੈ।

ਇਸ ਤੋਂ ਇਲਾਵਾ ਨਬੀ ਖਾਂ ਗਨੀ ਖਾਂ ਜਥਾ ਅਤੇ ਰਾਏ ਅਜੀਜ਼ ਉੁਲ੍ਹਾ ਖਾਂ ਗੰਗਾ ਸਾਗਰ ਜਥੇ ਨੂੰ ਵੀਜ਼ੇ ਨਹੀਂ ਦਿੱਤੇ ਗਏ । ਇਸ ਸਬੰਧੀ ਸੋਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਨਵੀਂ ਦਿੱਲੀ ਸਥਿਤ ਭਾਰਤ ਵਿਦੇਸ਼ ਮੰਤਰਾਲੇ ਦੀ ਪੀ. ਏ. ਆਈ. ਡਵੀਜ਼ਨ ਵੱਲੋਂ ਪਾਕਿਸਤਾਨ ਤੋਂ ਆਉਣ ਵਾਲੇ ਕੀਰਤਨੀ ਜੱਥਿਆਂ ਨੂੰ ਬਕਾਇਦਾ ਲਿਖਤੀ ਮਨਜੂਰ ਦਿੱਤੀ ਗਈ, ਪਰ ਇਸਲਾਮਾਬਾਦ ਸਥਿਤ ਭਾਰਤੀ ਦੂਤ ਘਰ ਨੇ ਇਹ ਕਹਿ ਕੇ ਵੀਜ਼ੇ ਜਾਰੀ ਨਹੀਂ ਕੀਤੇ ਕਿ ਸਬੰਧਿਤ ਲੋਕਾਂ ਵੱਲੋਂ ਆਪਣੇ ਪਾਸਪੋਰਟ ਇਕ ਮਹੀਨਾ ਪਹਿਲਾਂ ਜਮ੍ਹਾ ਨਹੀਂ ਕਰਵਾਏ ਗਏ, ਜਿਸ ਕਰਕੇ ਵੀਜ਼ੇ ਜਾਰੀ ਨਹੀਂ ਕੀਤੇ ਜਾ ਸਕਦੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਜਨਵਰੀ 1996 ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੁਹਿੰਮ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਦਿੱਲੀ
ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀ ਚਿਰਾਂ ਦੀ ਸੱਧਰ ਪੂਰੀ ਹੋਣ ਹਾ ਰਹੀ ਹੈ। ਭਲਕੇ ਲਹਿੰਦੇ ਅਤੇ ਚ੍ਹੜਦੇ ਪੰਜਾਬ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕ੍ਰਮਵਾਰ ਪਾਕਿਸਤਾਨ ਅਤੇ ਭਾਰਤ
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: