ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੁਧਾਰ ਬਾਬਤ ਸਰਗਮ ਭਾਈ ਬਲਦੇਵ ਸਿੰਘ ਵਡਾਲਾ ਅਤੇ ਪੰਥਕ ਅਕਾਲੀ ਲਹਿਰ ਦੇ ਆਗੂ ਜਥੇਦਾਰ ਭਾਈ ਰਣਜੀਤ ਸਿੰਘ ਦਰਮਿਆਨ ਅੱਜ ਮੁਲਾਕਾਤ ਹੋਈ ਹੈ। ਇਸ ਤਹਿਤ ਭਾਈ ਬਲਦੇਵ ਸਿੰਘ ਵਡਾਲਾ ਅੱਜ ਜਥੇਦਾਰ ਭਾਈ ਰਣਜੀਤ ਸਿੰਘ ਦੇ ਘਰ ਪਹੁੰਚੇ ਤੇ ਉਹਨਾ ਨਾਲ ਵਿਚਾਰ ਵਟਾਂਦਰਾ ਕੀਤਾ।

ਭਾਈ ਵਡਾਲਾ ਵੱਲੋਂ 21 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਏਕਤਾ ਦੀ ਕੀਤੀ ਜਾਣ ਵਾਲੀ ਅਰਦਾਸ ਚ ਸ਼ਾਮਲ ਹੋਣ ਲਈ ਭਾਈ ਰਣਜੀਤ ਸਿੰਘ ਨੂੰ ਸੱਦਾ ਪੱਤਰ ਵੀ ਦਿੱਤਾ ਗਿਆ।
ਭਾਈ ਵਡਾਲਾ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਨਾਲ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵਿਚਾਰਾਂ ਦੌਰਾਨ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਆਗੂਆਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਵਰਤੇ ਜਾਣ ਤੇ ਵੀ ਵਿਚਾਰਾਂ ਹੋਈਆਂ। ਇਸ ਸਿਆਸੀ ਗਲਬੇ ਨੂੰ ਗੁਰਦੁਆਰਾ ਪ੍ਰਬੰਧ ਵਿਚੋਂ ਬਾਹਰ ਕਰਨ ਲਈ ਸਾਂਝੀ ਰਣਨੀਤੀ ਬਣਾਉਣ ਦੀ ਵਧੀਆ ਮਾਹੌਲ ਵਿੱਚ ਗੱਲਬਾਤ ਹੋਈ।