Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਸੁਖਦੇਵ ਸਿੰਘ ਨੇ ਸੰਭਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੀ ਸੇਵਾ

ਭਾਈ ਸੁਖਦੇਵ ਸਿੰਘ ਨੇ ਸੰਭਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੀ ਸੇਵਾ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਵੱਲੋਂ ਬੀਤੇ ਦਿਨੀਂ ਲਏ ਫੈਸਲੇ ਵਿੱਚ ਤਬਦੀਲੀ ਕਰਦਿਆਂ ਅੱਜ ਭਾਈ ਸੁਖਦੇਵ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈਡ ਗ੍ਰੰਥੀ ਲਾ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਇਕ ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਭਾਈ ਸੁਖਦੇਵ ਸਿੰਘ ਨੂੰ ਸੇਵਾ ਸੌਂਪੀ।

Bhai Sukhdev Singh Head Granthi Akal Takht Sahib
ਗਿਆਨੀ ਗੁਰਬਚਨ ਸਿੰਘ ਭਾਈ ਸੁਖਦੇਵ ਸਿੰਘ ਨੂੰ ਸੇਵਾ ਸੌਂਪਦੇ ਹੋਏ

ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣ ਦੇ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਬਾਰੇ ਬੋਲਣ ਕਰਕੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਹਾਲਾਂਕਿ ਫਤਿਹਗੜ੍ਹ ਸਾਹਿਬ ਵਿਖੇ ਹੋਈ ਕਾਰਜਕਾਰਣੀ ਇਕਤਰਤਾ ਨੇ ਭਾਈ ਮਲਕੀਅਤ ਸਿੰਘ ਨੂੰ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਲਾਣ ਦੇ ਹੁਕਮ ਦਿੱਤੇ ਸਨ ਪਰ ਕਿਸੇ ਕਾਰਣ ਭਾਈ ਸੁਖਦੇਵ ਸਿੰਘ ਨੂੰ ਹੈੱਡ ਗ੍ਰੰਥੀ ਲਗਾ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: